Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਇਸ ਹਫਤੇ ਕਿਊਬਾ ਦਾ ਦੌਰਾ ਕਰੇਗੀ ਫਰੀਲੈਂਡ

May 16, 2019 09:49 AM

ਰਹੱਸਮਈ ਬਿਮਾਰੀ ਬਣੀ ਚਿੰਤਾ ਦਾ ਵਿਸ਼ਾ

ਓਟਵਾ, 15 ਮਈ (ਪੋਸਟ ਬਿਊਰੋ) : ਕੈਨੇਡਾ ਦੀ ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਇਸ ਹਫਤੇ ਅਮਰੀਕਾ ਤੇ ਵੈਨੇਜ਼ੁਏਲਾ ਨਾਲ ਸਬੰਧਤ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਕਿਊਬਾ ਜਾਵੇਗੀ।
ਗਲੋਬਲ ਅਫੇਅਰਜ਼ ਕੈਨੇਡਾ ਵੱਲੋਂ ਬੁੱਧਵਾਰ ਨੂੰ ਇਹ ਐਲਾਨ ਕੀਤਾ ਗਿਆ ਕਿ ਉਹ ਵੀਰਵਾਰ ਨੂੰ ਇੱਕ ਦਿਨ ਲਈ ਹਵਾਨਾ ਦਾ ਦੌਰਾ ਕਰੇਗੀ। ਇੱਥੇ ਉਹ ਆਪਣੇ ਕਿਊਬਾ ਦੇ ਹਮਰੁਤਬਾ ਅਧਿਕਾਰੀ ਨਾਲ ਅਮਰੀਕਾ ਵੱਲੋਂ ਉਸ ਕਾਨੂੰਨ ਨੂੰ ਮੁੜ ਸਥਾਪਿਤ ਕਰਨ ਦੇ ਫੈਸਲੇ ਬਾਰੇ ਵਿਚਾਰ ਵਟਾਂਦਰਾ ਕਰੇਗੀ ਜਿਸ ਵਿੱਚ ਅਮਰੀਕੀ ਨਾਗਰਿਕਾਂ ਨੂੰ ਉਨ੍ਹਾਂ ਕੰਪਨੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਖੁੱਲ੍ਹ ਹੋਵੇਗੀ ਜਿਹੜੀਆਂ ਕਿਊਬਾ ਦੀ ਸਰਕਾਰ ਵੱਲੋਂ ਜ਼ਬਤ ਸੰਪਤੀ ਦੀ ਸਮਗਲਿੰਗ ਕਰਦੀਆਂ ਸਮਝੀਆਂ ਜਾਣਗੀਆਂ। ਇਸ ਦੇ ਨਾਲ ਹੀ ਗਲੋਬਲ ਅਫੇਅਰਜ਼ ਦੇ ਬੁਲਾਰੇ ਨੇ ਆਖਿਆ ਕਿ ਫਰੀਲੈਂਡ ਵੈਨੇਜੁ਼ਏਲਾ ਦੀ ਨਿੱਘਰ ਰਹੀ ਸਥਿਤੀ ਬਾਰੇ ਵੀ ਵਿਚਾਰ ਵਟਾਂਦਰਾ ਕਰੇਗੀ।
ਫਰੀਲੈਂਡ ਵੱਲੋਂ ਵੀ ਅਮਰੀਕਾ ਨੂੰ ਹੈਲਮਸ-ਬਰਟਨ ਐਕਟ ਦੇ ਵਿਵਾਦਗ੍ਰਸਤ ਸੈਕਸ਼ਨ ਨੂੰ ਮੁੜ ਸ਼ੁਰੂ ਨਾ ਕਰਨ ਲਈ ਆਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੈਨੇਡਾ ਵੈਨੇਜ਼ੁਏਲਾ ਵਿੱਚ ਵਿਰੋਧੀ ਧਿਰ ਦੇ ਆਗੂ ਜੁਆਨ ਗੁਆਇਡੋ ਲਈ ਵੀ ਕੌਮਾਂਤਰੀ ਸਮਰਥਨ ਜੁਟਾਉਣ ਵਾਸਤੇ ਪੂਰਾ ਜ਼ੋਰ ਲਾ ਰਿਹਾ ਹੈ। ਇਸ ਤੋਂ ਪਹਿਲਾਂ ਹੀ ਕੈਨੇਡਾ ਤੇ ਅਮਰੀਕਾ ਗੁਆਇਡੋ ਨੂੰ ਦੇਸ਼ ਦੇ ਯੋਗ ਰਾਸ਼ਟਰਪਤੀ ਦਾ ਦਰਜਾ ਦੇ ਚੁੱਕੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਵੈਨੇਜੁ਼ਏਲਾ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਕਾਰਨ ਵਿਦੇਸ਼ੀ ਮਦਦ ਨਾ ਮਿਲਣ ਕਾਰਨ ਕਿਊਬਾ ਦੇ ਅਰਥਚਾਰੇ ਨੂੰ ਢਾਹ ਲੱਗੀ ਹੈ।
ਫਰੀਲੈਂਡ ਨੇ ਇੱਕ ਬਿਆਨ ਵਿੱਚ ਆਖਿਆ ਕਿ ਇਸ ਗੱਲ ਦੀ ਕਾਫੀ ਅਹਿਮੀਅਤ ਹੈ ਕਿ ਦੋਵੇਂ ਮੁਲਕ ਵੈਨੇਜ਼ੁਏਲਾ ਦੇ ਆਰਥਿਕ, ਸਿਆਸੀ ਤੇ ਮਾਨਵਤਾਵਾਦੀ ਸੰਕਟ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੁਲਾਕਾਤ ਕਰ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਤੈਅ ਕੀਤਾ ਜਾਵੇਗਾ ਕਿ ਇਸ ਸਥਿਤੀ ਦੌਰਾਨ ਅਸੀਂ ਰਲ ਕੇ ਕੀ ਕੰਮ ਕਰ ਸਕਦੇ ਹਾਂ। ਫਰੀਲੈਂਡ ਨੇ ਇਹ ਵੀ ਆਖਿਆ ਕਿ ਅਸੀਂ ਇਹ ਵੀ ਤੈਅ ਕਰਾਂਗੇ ਕਿ ਅਸੀਂ ਰਲ ਕੇ ਕਿਵੇਂ ਕੰਮ ਕਰੀਏ ਜਿਸ ਨਾਲ ਕਿਊਬਾ ਵਿੱਚ ਕਾਰੋਬਾਰ ਤੇ ਨਿਵੇਸ਼ ਕਰਨ ਵਾਲੇ ਕੈਨੇਡੀਅਨਾਂ ਦੇ ਹਿਤਾਂ ਦੀ ਰਾਖੀ ਹੋ ਸਕੇ।
ਫਰੀਲੈਂਡ ਵੱਲੋਂ ਹਵਾਨਾ ਵਿੱਚ ਕੈਨੇਡੀਅਨ ਸਫਾਰਤਖਾਨੇ ਦੇ ਡਿਪਲੋਮੈਟਸ ਨਾਲ ਮੁਲਾਕਾਤ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਇੱਥੇ ਤਥਾਕਥਿਤ ਤੌਰ ਉੱਤੇ ਰਹੱਸਮਈ ਬਿਮਾਰੀ, ਜਿਸ ਨੂੰ ਹਵਾਨਾ ਸਿੰਡਰੋਮ ਆਖਿਆ ਜਾਂਦਾ ਹੈ, ਫੈਲਣ ਕਾਰਨ ਸਟਾਫ ਦੀ ਘਾਟ ਹੋਣ ਕਰਕੇ ਪਿੱਛੇ ਜਿਹੇ ਅੰਬੈਸੀ ਵੱਲੋਂ ਕਈ ਸੇਵਾਵਾਂ ਸਸਪੈਂਡ ਕੀਤੀਆਂ ਜਾ ਚੁੱਕੀਆਂ ਹਨ। ਅੰਬੈਸੀ ਦੇ 14 ਸਟਾਫ ਮੈਂਬਰਜ਼ ਵੱਲੋਂ ਥਕਾਵਟ, ਚੱਕਰ ਆਉਣ ਤੇ ਨੱਕ ਵਿੱਚੋਂ ਖੂਨ ਆਉਣ ਵਰਗੀਆਂ ਦਿੱਕਤਾਂ ਦੀ ਸਿ਼ਕਾਇਤ ਕੀਤੀ ਗਈ। ਇਸ ਬਿਮਾਰੀ ਲਈ ਕਿਸੇ ਤਰ੍ਹਾਂ ਦਾ ਸਪਸ਼ਟੀਕਰਨ ਨਹੀਂ ਦਿੱਤਾ ਗਿਆ। ਇਸ ਤਰ੍ਹਾਂ ਦੀ ਹੀ ਦਿੱਕਤ ਅਮੈਰੀਕਨ ਅੰਬੈਸੀ ਦੇ 26 ਕਾਮਿਆਂ ਨੂੰ ਪੇਸ਼ ਆ ਚੁੱਕੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ