Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਚੋਣ ਕਮਿਸ਼ਨ ਦੀ ਸਖਤ ਕਾਰਵਾਈ : ਹਿੰਸਾਪਿੱਛੋਂਪੱਛਮੀ ਬੰਗਾਲ ਵਿੱਚ ਚੋਣ ਪ੍ਰਚਾਰ ਇਕ ਦਿਨ ਅਗੇਤਾ ਖਤਮ ਕਰਨ ਦਾ ਹੁਕਮ

May 16, 2019 09:55 AM

ਕੋਲਕਾਤਾ, 15 ਮਈ, (ਪੋਸਟ ਬਿਊਰੋ)- ਬੀਤੇ ਮੰਗਲਵਾਰ ਪੱਛਮੀ ਬੰਗਾਲ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਹੋਏ ਵਿਵਾਦ ਤੋਂ ਬਾਅਦ ਚੋਣ ਕਮਿਸ਼ਨ ਨੇ ਵੱਡਾ ਅਤੇ ਸਖਤ ਫੈਸਲਾ ਲੈ ਕੇ ਇਸ ਰਾਜਵਿਚ ਚੋਣ ਪ੍ਰਚਾਰ ਵਿਚ ਕੱਟ ਲਾ ਕੇ ਇੱਕ ਦਿਨ ਪਹਿਲਾਂ ਖਤਮ ਕਰਨ ਦਾ ਹੁਕਮ ਦੇ ਦਿੱਤਾ ਹੈ।
ਇਸ ਸੰਬੰਧ ਵਿੱਚ ਅੱਜ ਚੋਣ ਕਮਿਸ਼ਨ ਨੇ ਕਿਹਾ ਕਿ ਵੀਰਵਾਰ ਦੂ ਰਾਤ 10 ਵਜੇ ਤੋਂ ਬਾਅਦ ਪੱਛਮੀ ਬੰਗਾਲ ਦੇ ਬਾਕੀ ਰਹਿੰਦੇ 9 ਲੋਕ ਸਭਾ ਹਲਕਿਆਂ ਵਿੱਚ ਕੋਈ ਚੋਣ ਪ੍ਰਚਾਰ ਨਹੀਂਕੀਤਾ ਜਾਵੇਗਾ। ਪਹਿਲੇ ਪ੍ਰੋਗਰਾਮ ਮੁਤਾਬਕ ਇਹ ਚੋਣ ਪ੍ਰਚਾਰ ਸ਼ੁੱਕਰਵਾਰ ਸ਼ਾਮ 5 ਵਜੇ ਖਤਮ ਹੋਣਾ ਸੀ। ਚੋਣ ਕਮਿਸ਼ਨ ਨੇ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਤੋੜੇ ਜਾਣ ਨੂੰ ਵੀ ਮੰਦਭਾਗਾ ਕਿਹਾ ਤੇ ਇਸ ਬਾਰੇ ਪੱਛਮੀ ਬੰਗਾਲ ਪੁਲਸ ਦੇ ਮੁਖੀ, ਏ ਡੀ ਜੀ (ਸੀ ਆਈ ਡੀ) ਅਤੇ ਇਸ ਰਾਜ ਦੇ ਮੁੱਖ ਸਕੱਤਰ (ਗ੍ਰਹਿ) ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸ਼ਾਇਦ ਇਹ ਪਹਿਲਾ ਮੌਕਾ ਹੈ, ਜਦੋਂ ਉਨ੍ਹਾਂ ਨੇ ਧਾਰਾ 324 ਹੇਠ ਇਹ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਜੇ ਚੋਣਾਂ ਦੌਰਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਫਿਰ ਹੋਈਆਂ ਤਾਂ ਇਸਤੋਂਵੀ ਅਗਲਾ ਸਖ਼ਤ ਕਦਮ ਚੁੱਕਿਆ ਜਾਵੇਗਾ।
ਵਰਨਣ ਯੋਗ ਹੈ ਕਿ 19 ਮਈ ਨੂੰ ਪੱਛਮੀ ਬੰਗਾਲ ਦੀਆਂ 9 ਸੀਟਾਂਲਈ ਵੋਟਿੰਗ ਹੋਣੀ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਇਸ ਦੇ ਲਈ ਪੂਰਾ ਜ਼ੋਰ ਲਾ ਰਹੀਆਂ ਹਨ। ਮੰਗਲਵਾਰ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਵੇਲੇਬਹੁਤ ਵੱਡਾ ਹੰਗਾਮਾ ਹੋਇਆ ਸੀ ਤੇ ਇਸ ਦੌਰਾਨ ਉਥੋਂ ਦੇ ਕਾਲਜ ਵਿਚ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਵੀ ਤੋੜ ਦਿੱਤੀ ਗਈ ਸੀ। ਭਾਜਪਾ ਤੇ ਤ੍ਰਿਣਮੂਲ ਕਾਂਗਰਸ ਉਸ ਦਿਨ ਦੀ ਹਿੰਸਾ ਲਈ ਇਕ-ਦੂਸਰੇ ਉੱਤੇ ਦੋਸ਼ ਜੜ ਰਹੀਆਂ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸਾਨੂੰ ਆਸ ਹੈ ਕਿ ਇਸ ਰਾਜ ਦਾ ਪ੍ਰਸ਼ਾਸਨ ਮੂਰਤੀ ਤੋੜਨ ਵਾਲਿਆਂ ਨੂੰ ਫੜ ਲਵੇਗਾ ਅਤੇ ਕਾਨੂੰਨ ਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਚੋਣ ਕਮਿਸ਼ਨ ਦੀ ਤਾਜ਼ਾ ਸਖਤ ਕਾਰਵਾਈ ਤੋਂਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਉੱਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਇਨ੍ਹਾਂ ਦੋਵਾਂ ਨੇ ਚੋਣ ਕਮਿਸ਼ਨ ਨੂੰ ਕਹਿ ਕੇ ਕਾਰਵਾਈ ਕਰਾਈ ਹੈ। ਉਨ੍ਹਾ ਕਿਹਾ ਕਿ ਅਮਿਤ ਸ਼ਾਹ ਨੇ ਚੋਣ ਕਮਿਸ਼ਨ ਨੂੰ ਧਮਕੀ ਦਿੱਤੀ ਸੀ ਤੇ ਨਰਿੰਦਰ ਮੋਦੀ ਮੇਰੇ ਤੋਂ ਡਰੇ ਹੋਏ ਹਨ, ਇਸ ਕਰ ਕੇ ਉਨ੍ਹਾ ਨੇ ਮੇਰਾ ਅਪਮਾਨ ਕੀਤਾ ਹੈ।ਮਮਤਾ ਨੇ ਕਿਹਾ ਕਿ ਆਰ ਐੱਸ ਐੱਸ ਦੇ ਲੋਕ ਚੋਣ ਕਮਿਸ਼ਨ ਵਿੱਚ ਵੀ ਬੈਠੇਹਨ, ਜਿਹੜੇ ਮੋਦੀ-ਸ਼ਾਹ ਦੇ ਇਸ਼ਾਰੇ ਉੱਤੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਇਸ ਤਰ੍ਹਾਂ ਮੋਦੀ-ਸ਼ਾਹ ਨੂੰ ਨਹੀਂ ਜਿਤਾ ਸਕਦਾ, ਮੋਦੀ ਨੂੰ ਬੰਗਾਲ ਦੀ ਪਛਾਣ ਨਹੀਂ। ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਬੰਗਾਲ ਅਤੇ ਬੰਗਾਲੀਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਕਿੰਨੇ ਸੁਰੱਖਿਆ ਦਸਤੇ ਭੇਜੇ ਸਨ। ਮਮਤਾ ਬੈਨਰਜੀ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਚੋਣ ਕਮਿਸ਼ਨ ਸਾਡੀਂ ਨਹੀਂ ਸੁਣਦੇ,ਅਸੀਂ ਕਿਥੇ ਜਾਈਏ? ਅਮਿਤ ਸ਼ਾਹ ਉੱਤਰ ਪ੍ਰਦੇਸ਼ ਤੋਂ ਗੁੰਡੇ ਲਿਆਇਆ ਅਤੇ ਉਨ੍ਹਾਂ ਨਾਲਇਸ ਰਾਜ ਵਿੱਚ ਹਿੰਸਾ ਕਰਵਾਈ ਹੈ। ਚੋਣ ਕਮਿਸ਼ਨ ਮੋਦੀ-ਸ਼ਾਹ ਨੂੰ ਨੋਟਿਸ ਕਿਉਂ ਨਹੀਂ ਭੇਜਦਾ। ਮਮਤਾ ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਕਾਨੂੰਨ ਹੈ ਤਾਂ ਮੇਰੇ ਕੋਲ ਵੀ ਕਾਨੂੰਨ ਹੈ। ਉਨ੍ਹਾਂ ਨੇ ਨਵਾਂ ਨਾਰਾ ਦਿੰਦੇ ਹੋਏ ਕਿਹਾ: ‘ਮੋਦੀ ਹਟਾਓ ਅਤੇ ਦੇਸ਼ ਵਿੱਚੋਂ ਕੱਢ ਦਿਓ’।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼