Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਹਰਸਿਮਰਤ ਬਾਦਲ ਦੇ ਹੱਕ ਵਿਚ ਹੇਮਾ ਮਾਲਿਨੀ ਵੱਲੋਂ ਰੋਡ ਸ਼ੋਅ

May 17, 2019 08:31 AM

ਮਾਨਸਾ, 16 ਮਈ (ਪੋਸਟ ਬਿਊਰੋ)- ਪੰਜਾਬ ਵਿਚ ਪਾਰਲੀਮੈਂਟ ਚੋਣਾਂ ਲਈ 19 ਮਈ ਨੂੰ ਹੋਣ ਵਾਲੀ ਵੋਟਿੰਗ ਵਾਸਤੇ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਦੀ ਸਿਖਰ ਕਰ ਦਿੱਤੀ ਹੈ। ਇਸੇ ਲੜੀ ਵਿੱਚ ਬਠਿੰਡਾ ਹਲਕੇ ਤੋਂ ਅਕਾਲੀ-ਭਾਜਪਾ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਪ੍ਰਚਾਰ ਲਈ ਅੱਜ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਆਗੂ ਹੇਮਾ ਮਾਲਿਨੀ ਮਾਨਸਾ ਪਹੁੰਚੇ ਅਤੇ ਉਨ੍ਹਾਂ ਨੇ ਇਕ ਰੋਡ ਸ਼ੋਅ ਕੱਢਿਆ ਹੈ।
ਅੱਜ ਦੇ ਰੋਡ ਸ਼ੋਅ ਦੌਰਾਨ ਹੇਮਾ ਮਾਲਿਨੀ ਨੇ ਵੋਟਰਾਂ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਤੇ ਕਿਹਾ ਕਿ ਸਾਰੇ ਦੇਸ਼ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਦੀ ਲਹਿਰ ਚੱਲ ਰਹੀ ਹੈ, ਜਿਸ ਨੂੰ ਦੇਖ ਕੇ ਕੇਂਦਰ ਵਿਚ ਅਗਲੀ ਸਰਕਾਰ ਵੀ ਮੋਦੀ ਦੀ ਅਗਵਾਈ ਹੇਠ ਬਣੇਗੀ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਬਚਪਨਾ ਹੋਣ ਕਾਰਨ ਸਿਆਸਤ ਦੇ ਅਣਜਾਣ ਖਿਡਾਰੀ ਹਨ ਅਤੇ ਉਨ੍ਹਾਂ ਨੂੰ ਰਾਜਨੀਤੀ ਦਾ ਪਤਾ ਨਹੀਂ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਾਰੇ ਦੇਸ਼ਾਂ ਵਿਚ ਫਿਰ ਸੋਨੇ ਦੀ ਚਿੜੀ ਕਹਾਉਣ ਵਾਲਾ ਹੈ।
ਪੰਜਾਬ ਬਾਰੇ ਹੇਮਾ ਮਾਲਿਨੀ ਨੇ ਕਿਹਾ ਕਿ ਏਥੇ ਪਿਛਲੇ ਸਵਾ 2 ਸਾਲਾਂ ਦੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅਪਣੀਆਂ ਤਿਜੌਰੀਆਂ ਭਰਨ ਤੋਂ ਬਿਨਾਂ ਹੋਰ ਕੁਝ ਨਹੀਂ ਕੀਤਾ। ਵਰਨਣ ਯੋਗ ਹੈ ਕਿ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਗੇੜ ਲਈ ਵੋਟਿੰਗ ਹੋਣੀ ਹੈ, ਜਿਸ ਦੇ ਨਤੀਜੇ 23 ਮਈ ਨੂੰ ਆਉਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ