Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕਾਂਗਰਸ ਵੱਲੋਂ ਦੋਸ਼: ਚੋਣ ਕਮਿਸ਼ਨ ਭਾਜਪਾ ਦੇ ਦਬਾਅ ਕਾਰਨ ਸੰਨੀ ਦਿਓਲ ਉੱਤੇ ਕੋਈ ਕਾਰਵਾਈ ਨਹੀਂ ਕਰ ਰਿਹਾ

May 17, 2019 08:32 AM

ਜਲੰਧਰ, 16 ਮਈ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਹਿਮਾਂਸ਼ੂ ਪਾਠਕ ਨੇ ਵੀਰਵਾਰ ਨੂੰ ਭਾਰਤੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਨਾਮਜ਼ਦਗੀ ਕਾਗ਼ਜ਼ ਵਿੱਚ ਜਾਣਕਾਰੀ ਲੁਕਾਉਣ ਦੇ ਦੋਸ਼ ਵਿੱਚ ਭਾਜਪਾ ਦੇ ਗੁਰਦਾਸਪੁਰ ਤੋਂ ਲੋਕ ਸਭਾ ਲਈ ਉਮੀਦਵਾਰ ਸੰਨੀ ਦਿਓਲ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਜਾਵੇ।
ਅੱਜ ਏਥੇ ਪ੍ਰੈੱਸ ਕਾਨਫਰੰਸ ਵਿੱਚ ਹਿਮਾਂਸ਼ੂ ਪਾਠਕ ਨੇ ਦੱਸਿਆ ਕਿ ਉਨ੍ਹਾਂ ਨੇ 6 ਮਈ ਨੂੰ ਚੋਣ ਕਮਿਸ਼ਨ ਨੂੰ ਸੰਨੀ ਦਿਓਲ ਦੀ ਸ਼ਿਕਾਇਤ ਕੀਤੀ ਸੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੰਨੀ ਦਿਓਲ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ਦੀ ਜਾਣਕਾਰੀ ਲੁਕੋਈ ਹੈ ਤੇ ਚੋਣ ਪ੍ਰਚਾਰ ਲਈ ਆਪਣੀ ਤੈਅ ਰਕਮ ਤੋਂ ਵੱਧ ਪੈਸਾ ਖ਼ਰਚ ਕਰ ਚੁੱਕੇ ਹਨ। ਪਾਠਕ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਕੇ ਕਿਹਾ ਸੀ ਕਿ ਫ਼ੇਸਬੁੱਕ ਉੱਤੇ ਬਣੇ ਪੇਜ਼ ‘ਫੈਨਜ਼ ਆਫ਼ ਸੰਨੀ ਦਿਓਲ` ਉਤੇ ਲੱਖਾਂ ਰੁਪਏ ਦੇ ਇਸ਼ਤਿਹਾਰ ਪਾਏ ਜਾ ਚੁੱਕੇ ਹਨ, ਪਰ ਚੋਣ ਕਮਿਸ਼ਨ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਿਰਫ਼ 4 ਦਿਨਾਂ ਵਿੱਚ ‘ਫ਼ੈਨਜ ਆਫ਼ ਸੰਨੀ ਦਿਓਲ` ਪੇਜ਼ ਉੱਤੇ ਲੱਖਾਂ ਲਾਈਕ ਅਤੇ ਪ੍ਰਸ਼ੰਸਕ ਜੁੜ ਚੁੱਕੇ ਹਨ।
ਪਾਠਕ ਨੇ ਦੱਸਿਆ ਕਿ 12 ਮਈ ਨੂੰ ਚੋਣ ਕਮਿਸ਼ਨ ਦੇ ਦਫ਼ਤਰ ਨਾਲ ਉਨ੍ਹਾਂ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਸ਼ਿਕਾਇਤ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੇ ਈਮੇਲ ਆਈਡੀ ਉੱਤੇ ਭੇਜੀ ਜਾਵੇ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਕੀਤੀ ਸਿ਼ਕਾਇਤ ਵਿੱਚ ਕਿਹਾ ਕਿ ਸੰਨੀ ਦਿਓਲ ਚੋਣ ਮੁਹਿੰਮ ਵਿੱਚ ਲੱਗੇ ਪੈਸਿਆਂ ਵਿੱਚੋਂ ਕੁੱਲ 1.74 ਲੱਖ ਰੁਪਏ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਭਾਜਪਾ ਦੇ ਦਬਾਅ ਹੇਠ ਸੰਨੀ ਦਿਓਲ ਵਿਰੁੱਧ ਕਾਰਵਾਈ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਉਕਤ ਫ਼ੇਸਬੁਕ ਪੇਜ਼ ਉਤੇ ਹਾਲੇ ਵੀ ਇਸ਼ਤਿਹਾਰਬਾਜ਼ੀ ਜਾਰੀ ਹੈ, ਸੰਨੀ ਦਿਓਲ ਅਤੇ ਭਾਜਪਾ ਚੋਣ ਕਮਿਸ਼ਨ ਦੀ ਪ੍ਰਵਾਹ ਨਹੀਂ ਕਰਦੇ, ਇਸ ਲਈ ਨਿਰਪੱਖ ਚੋਣਾਂ ਦੀ ਆਸ ਨਹੀਂ ਹੋ ਸਕਦੀ। ਉਨ੍ਹਾਂ ਨੇ ਕਿਹਾ ਕਿ ਚੋਣ ਪ੍ਰਚਾਰ ਵਿੱਚ ਕਾਲੇ ਧਨ ਦੀ ਵਰਤੋਂ ਕਰ ਕੇ ਸੰਨੀ ਦਿਓਲ ਨੇ ਚੋਣ ਜ਼ਾਬਤੇ ਦੀ ਵੀ ਉਲੰਘਣਾ ਕੀਤੀ ਹੈ, ਜਿਸ ਲਈ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਮੀਡੀਆ ਮਾਨੀਟਰਿੰਗ ਕਮੇਟੀ ਤੋਂ ਮਨਜੂਰੀ ਨਹੀਂ ਲੈ ਰਹੇ। ਪਾਠਕ ਨੇ ਮੰਗ ਕੀਤੀ ਹੈ ਕਿ ਇਸ਼ਤਿਹਾਰਬਾਜ਼ੀ ਵਿੱਚ ਲੱਗ ਰਹੇ ਵਿਦੇਸ਼ੀ ਪੈਸਿਆਂ ਦੀ ਜਾਂਚ ਕਰ ਕੇ ਸੰਨੀ ਦਿਓਲ ਦੀ ਨਾਮਜ਼ਦਗੀ ਰੱਦ ਕੀਤੀ ਜਾਵੇ ਅਤੇ ਉਸ ਉੱਤੇ ਕੇਸ ਵੀ ਦਰਜ ਕੀਤਾ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ