Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਭਗਵੰਤ ਮਾਨ ਭੜਕਿਆ: ਏਥੇ ਘੁੱਗੀਆਂ-ਗੁਟਾਰਾਂ ਦਾ ਕੁਝ ਨਹੀਂ ਬਣਨਾ, ਬਾਜ਼ ਉੱਡਦੇ ਨੇ

May 17, 2019 08:33 AM

ਸੰਗਰੂਰ, 16 ਮਈ (ਪੋਸਟ ਬਿਊਰੋ)- ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਸੰਗਰੂਰ ਤੋਂ ਪਾਰਲੀਮੈਂਟ ਚੋਣ ਦੇ ਇਸ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਹਾਸ ਕਲਾਕਾਰ ਗੁਰਪ੍ਰੀਤ ਘੁੱਗੀ ਵੱਲੋਂ ਆਪਣੇ ਵਿਰੁੱਧ ਅਤੇ ਕਾਂਗਰਸ ਦੇ ਹੱਕ ਵਿੱਚ ਕੀਤੇ ਪ੍ਰਚਾਰ ਉੱਤੇ ਭੜਕ ਕੇ ਕਿਹਾ ਕਿ ‘ਡੈਪੂਟੇਸ਼ਨ ਵਾਲੇ ਇਨਕਲਾਬੀਆਂ ਦੀ ਮਿਆਦ ਪੁੱਗ ਚੁੱਕੀ ਹੈ। ਅਸਲ ਹੀਰੋ ਅਤੇ ਫਿਲਮੀ ਹੀਰੋ ਦਾ ਫਰਕ ਹੁੰਦਾ ਹੈ। ਫਿਲਮਾਂ ਵਿੱਚ ਗੱਲਾਂ ਕਰਨੀਆਂ ਹੋਰ ਗੱਲ ਹੈ ਅਤੇ 45 ਡਿਗਰੀ ਤਾਪਮਾਨ ਵਿੱਚ ਪਿੰਡਾਂ ਦੀ ਗਲੀ-ਗਲੀ ਦਾ ਮੌਕਾ ਦੇਖਣਾ ਅਸਲ ਜ਼ਿੰਦਗੀ ਦੀ ਹਕੀਕਤ ਹੈ।’ ਉਨ੍ਹਾਂ ਕਿਹਾ, ‘ਘੁੱਗੀ ਸਾਹਿਬ, ਤੁਸੀਂ ਸਿਰਫ ਜਿੱਤਣ ਲਈ ਆਏ ਸੀ, ਪਰ ਤੁਸੀਂ ਜਿੱਤ ਨਹੀਂ ਸਕੇ, ਇਸ ਕਰ ਕੇ ਤੁਸੀਂ ਆਪਣੀ ਗਲੈਮਰ ਵਾਲੀ ਜ਼ਿੰਦਗੀ ਵਿੱਚ ਵਾਪਸ ਚਲੇ ਗਏ ਹੋ, ਉਸ ਦੀਆਂ ਤੁਹਾਨੂੰ ਮੁਬਾਰਕਾਂ।’
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਵੀ ਕਾਮੇਡੀ ਦੇ ਖੇਤਰ ਵਿੱਚ ਗੁਰਪ੍ਰੀਤ ਘੁੱਗੀ ਹੋਰਾਂ ਨਾਲੋਂ ਵੱਡੇ ਕਲਾਕਾਰ ਹਨ ਅਤੇ ਉਹ ਵੀ ਚੋਣ ਹਾਰ ਗਏ ਸਨ, ਪਰ ਉਨ੍ਹਾਂ ਨੇ ਲੋਕਾਂ ਦਾ ਸਾਥ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਉਹ ਘੁੱਗੀ ਵਾਂਗ ਡੈਪੂਟੇਸ਼ਨ 'ਤੇ ਇਨਕਲਾਬੀ ਨਹੀਂ। ਉਨ੍ਹਾਂ ਕਿਹਾ ਕਿ ਸੰਗਰੂਰ 'ਚ ਘੁੱਗੀਆਂ-ਗੁਟਾਰਾਂ ਦਾ ਕੁਝ ਨਹੀਂ ਬਣਨਾ, ਕਿਉਂਕਿ ਇਥੇ ਬਾਜ਼ (ਆਮ ਆਦਮੀ ਪਾਰਟੀ ਦੇ ਵਲੰਟੀਅਰ) ਉੱਡਦੇ ਫਿਰਦੇ ਹਨ।
ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਭਗਵੰਤ ਮਾਨ ਦੇ ਸ਼ਰਾਬ ਪੀਣ ਬਾਰੇ ਕੀਤੀ ਟਿੱਪਣੀ ਉੱਤੇ ਮਾਨ ਨੇ ਮੋੜਵਾਂ ਵਾਰ ਕਰ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਕਿਹੜਾ ਮੈਂਗੋ ਸ਼ੇਕ ਪੀਂਦੇ ਹਨ। ਭਗਵੰਤ ਮਾਨ ਨੇ ਘੁੱਗੀ ਨੂੰ ਪੁੱਛਿਆ ਕਿ ਜਿਸ ਪਿੰਡ ਛਾਜਲੀ ਵਿੱਚ ਉਹ ਬੋਲ ਕੇ ਗਏ ਹਨ, ਕੀ ਉਸ ਨੂੰ ਪਤਾ ਹੈ ਕਿ ਪਿੰਡ ਵਿੱਚ ਕੀ ਸਮੱਸਿਆਵਾਂ ਹਨ? ਉਸ ਪਿੰਡ ਦਾ ਢਾਈ ਕਰੋੜ ਰੁਪਿਆ ਪਰਲ ਕੰਪਨੀ ਵਿੱਚ ਫਸਿਆ ਹੋਇਆ ਹੈ ਤੇ ਇਥੋਂ ਦੇ ਅੱਧੀ ਦਰਜਨ ਤੋਂ ਵੱਧ ਲੋਕ ਖੁਦਕੁਸ਼ੀ ਕਰ ਗਏ ਹਨ, ਇਨ੍ਹਾਂ ਦਾ ਮਸਲਾ ਉਨ੍ਹਾਂ ਪਾਰਲੀਮੈਂਟ 'ਚ ਚੁੱਕਿਆ ਹੈ। ਮਾਨ ਨੇ ਕਿਹਾ ਕਿ ਕੀ ਗੁਰਪ੍ਰੀਤ ਘੁੱਗੀ ਨੂੰ ਪਤਾ ਹੈ ਕਿ ਭਗਵੰਤ ਮਾਨ ਦੀ ਪ੍ਰਾਪਰਟੀ ਬੀਤੇ ਪੰਜ ਸਾਲਾਂ ਵਿੱਚ ਅੱਸੀ ਫੀਸਦੀ ਘੱਟ ਗਈ ਹੈ। ਕੀ ਘੁੱਗੀ ਇਹ ਦੱਸਣਗੇ ਕਿ 2017 ਤੋਂ ਬਾਅਦ ਉਨ੍ਹਾਂ ਦੀ ਪ੍ਰਾਪਰਟੀ ਕਿੰਨੀ ਵਧੀ ਹੈ? ਉਨ੍ਹਾਂ ਕਿਹਾ ਕਿ ਜੇ ਘੁੱਗੀ 'ਚ ਹਿੰਮਤ ਹੈ ਤਾਂ ਉਹ ਕਾਂਗਰਸ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੇ ਮੁਕਾਬਲੇ ਚੋਣ ਲੜੇ। ਇੱਕ ਦਿਨ ਆ ਕੇ ਮਾਨ ਦਾ ਕੁਝ ਨਹੀਂ ਵਿਗਾੜ ਸਕਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ