Welcome to Canadian Punjabi Post
Follow us on

19

March 2024
 
ਭਾਰਤ

ਮੋਦੀ ਨੂੰ ਰੋਕਣ ਲਈ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਸੋਨੀਆ ਨੇ ਸਰਗਰਮੀ ਫੜੀ

May 17, 2019 08:37 AM

ਨਵੀਂ ਦਿੱਲੀ, 16 ਮਈ (ਪੋਸਟ ਬਿਊਰੋ)- ਲੋਕ ਸਭਾ ਦੀਆਂ ਚੋਣਾਂ ਦੇ ਆਖਰੀ ਗੇੜ ਦੀ ਪੋਲਿੰਗ ਤੋਂ ਪਹਿਲਾਂ ਯੂ ਪੀ ਏ ਗੱਠਜੋੜ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਵਿਰੋਧੀ ਪਾਰਟੀਆਂ ਇਕਮੁੱਠ ਕਰਨ ਦਾ ਕੰਮ ਸ਼ੁਰੂ ਕਰ ਲਿਆ ਹੈ। ਸੋਨੀਆ ਨੇ ਪ੍ਰਮੁੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਫੋਨ ਕਰ ਕੇ ਪੁੱਛਿਆ ਹੈ ਕਿ ਕੀ ਉਹ 22, 23 ਅਤੇ 24 ਮਈ ਨੂੰ ਦਿੱਲੀ ਵਿੱਚ ਰਹਿ ਸਕਦੇ ਹਨ? ਇਸ ਦਾ ਅਰਥ ਹੈ ਕਿ ਨਤੀਜਿਆਂ ਤੋਂ ਪਹਿਲਾਂ ਹੀ ਸੋਨੀਆ ਗਾਂਧੀ ਨੇ ਵਿਰੋਧੀ ਧਿਰ ਦੇ ਆਗੂਆਂ ਦੀ ਬੈਠਕ ਲਈ ਖੁਦ ਆਪਣੇ ਮੋਢਿਆਂ 'ਤੇ ਜ਼ਿੰਮੇਵਾਰੀ ਲੈਂਦਿਆਂ ਕੋਸਿ਼ਸ਼ ਤੇਜ਼ ਕਰ ਦਿੱਤੀ ਹੈ।
ਕਾਂਗਰਸ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਬੈਠਕ ਸੱਦਣ ਦਾ ਮੁੱਖ ਮੰਤਵ ਇਹ ਹੈ ਕਿ ਭਾਵੇਂ ਅਸੀਂ ਚੋਣਾਂ ਤੋਂ ਪਹਿਲਾਂ ਗਠਜੋੜ ਨਹੀਂ ਕੀਤਾ, ਪਰ ਅਸੀਂ ਸਭ ਮੋਦੀ ਵਿਰੁੱਧ ਇਕੱਠੇ ਹੋ ਕੇ ਲੜੇ ਸੀ ਤੇ ਕੋਸ਼ਿਸ਼ ਇਹੀ ਹੋਣੀ ਚਾਹੀਦੀ ਹੈ ਕਿ ਸਰਕਾਰ ਕਿਸੇ ਵੀ ਪਾਰਟੀ ਦੀ ਨਾ ਬਣੇ, ਸਗੋਂ ਗਠਜੋੜ ਦੀ ਬਣੇ। ਸਰਕਾਰ ਬਣਾਉਣ ਲਈ ਸਿਆਸੀ ਪਾਰਟੀਆਂ ਨੇ ਯਤਨ ਸ਼ੁਰੂ ਕਰ ਦਿੱਤੇ ਹਨ। ਐਨ ਡੀ ਏ ਅਤੇ ਯੂ ਪੀ ਏ ਗੱਠਜੋੜਾਂ ਦੇ ਨਾਲ ਤੀਜੇ ਫਰੰਟ ਨੇ ਵੀ ਆਪਣੀ ਸਰਗਰਮੀ ਵਧਾ ਦਿੱਤੀ ਹੈ। ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਇਸ ਪਿੱਛੋਂ ਕਿਸੇ ਪਾਰਟੀ ਜਾਂ ਗਠਜੋੜ ਨੂੰ ਸਪੱਸ਼ਟ ਬਹੁਮਤ ਨਾ ਮਿਲਿਆ ਤਾਂ ਸਾਰਾ ਸਿਆਸੀ ਸਮੀਕਰਨ ਬਦਲ ਜਾਵੇਗਾ। ਇਸੇ ਕਾਰਨ ਸੋਨੀਆ ਸਰਗਰਮ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਰਾਹੁਲ ਗਾਂਧੀ ਨਾਲ ਬੀਤੇ ਦਿਨੀਂ ਮੁਲਾਕਾਤ ਕੀਤੀ ਸੀ। ਦੋਵਾਂ ਨੇ 21 ਮਈ ਨੂੰ ਦਿੱਲੀ ਵਿੱਚ ਵਿਰੋਧੀ ਪਾਰਟੀਆਂ ਦੀ ਬੈਠਕ ਸੱਦਣ ਦੀ ਯੋਜਨਾ ਬਣਾਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ ਜੋਸ਼ 'ਚ ਲਾੜੇ ਨੂੰ ਕਾਰ 'ਤੇ ਸਟੰਟ ਕਰਨਾ ਪੈ ਗਿਆ ਭਾਰੀ, ਪੁਲਿਸ ਨੇ ਲਿਆ ਹਿਰਾਸਤ ਵਿਚ ਪਾਕਿਸਤਾਨ 'ਚ ਦਿਲੀਪ ਕੁਮਾਰ ਦਾ ਜੱਦੀ ਘਰ ਖਸਤਾ ਹਾਲਤ ਵਿਚ, ਭਾਰੀ ਮੀਂਹ ਕਾਰਨ ਨੁਕਸਾਨਿਆ ਗਿਆ ਪਾਕਿਸਤਾਨੀਆਂ ਨੂੰ ਭਾਰਤ 'ਚ ਵਸਾਉਣਾ ਚਾਹੁੰਦੇ ਹਨ, ਇਹ ਵੋਟ ਬੈਂਕ ਦੀ ਰਾਜਨੀਤੀ ਹੈ, ਸੀਏਏ `ਤੇ ਬੋਲੇ ਕੇਜਰੀਵਾਲ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਸੀਨੀਅਰ ਨੇਤਾ ਦਾਜੀ ਸਾਹਿਬ ਦਾ ਹਾਲ-ਚਾਲ ਪੁੱਛਿਆ ਚੋਣ ਬਾਂਡ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ, ਐੱਸ.ਬੀ.ਆਈ. ਨੂੰ 12 ਮਾਰਚ ਤੱਕ ਆਂਕੜੇ ਦੇਣ ਲਈ ਕਿਹਾ