Welcome to Canadian Punjabi Post
Follow us on

19

March 2024
 
ਭਾਰਤ

ਮੋਦੀ ਵਿਰੋਧੀ ਟਿੱਪਣੀ ਦੇ ਮਾਮਲੇ ਵਿੱਚ ਸਿੱਧੂ ਨੂੰ ਕਲੀਨ ਚਿੱਟ

May 17, 2019 08:39 AM

ਭੋਪਾਲ, 16 ਮਈ (ਪੋਸਟ ਬਿਊਰੋ)- ਕਾਂਗਰਸ ਦੇ ਸਟਾਰ ਪ੍ਰਚਾਰ ਅਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਜੁੜੀ ਸ਼ਿਕਾਇਤ 'ਤੇ ਕਲੀਨ ਚਿੱਟ ਮਿਲ ਗਈ ਹੈ। ਉਨ੍ਹਾਂ ਨੇ 11 ਮਈ ਨੂੰ ਮੱਧ ਪ੍ਰਦੇਸ਼ ਦੇ ਇੰਦੌਰ 'ਚ ਪੱਤਰਕਾਰ ਸੰਮੇਲਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਦੀ ਤੁਲਨਾ ‘ਨਵੀਂ ਵਹੁਟੀ' ਨਾਲ ਕੀਤੀ ਸੀ। ਇਸ ਮਾਮਲੇ 'ਚ ਭਾਜਪਾ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਰਿਪੋਰਟ ਤਲਬ ਕੀਤੀ ਸੀ।
ਇੰਦੌਰ ਦੇ ਕੁਲੈਕਟਰ ਨੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਨੂੰ ਸੌਂਪੀ ਰਿਪੋਰਟ ਵਿੱਚ ਸਿੱਧੂ ਦੀ ਟਿੱਪਣੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਮੰਨਿਆ। ਇਸ ਰਿਪੋਰਟ ਨੂੰ ਚੋਣ ਕਮਿਸ਼ਨ ਭੇਜ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਦੇ ਦਫਤਰ ਨੇ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ 'ਚ ਸਿੱਧੂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਸੀ। ਇਸ ਵਿੱਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਬਾਰੇ ਸਿੱਧੂ ਨੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ। ਇਸ 'ਤੇ ਇੰਦੌਰ ਦੇ ਕੁਲੈਕਟਰ ਤੋਂ ਰਿਪੋਰਟ ਮੰਗੀ ਗਈ ਸੀ, ਜੋ ਕੱਲ੍ਹ ਦੇਰ ਸ਼ਾਮ ਮਿਲੀ। ਸੂਤਰਾਂ ਮੁਤਾਬਕ ਰਿਪੋਰਟ 'ਚ ਕਿਹਾ ਗਿਆ ਕਿ ਸਿੱਧੂ ਨੇ ਪ੍ਰਧਾਨ ਮੰਤਰੀ ਦੇ ਕੰਮਕਾਜ ਦੀ ਤੁਲਨਾ ਇਹ ਕਹਿੰਦੇ ਹੋਏ ਕੀਤੀ ਸੀ ਕਿ ਮੋਦੀ ਜੀ ਉਸ ‘ਨਵੀਂ ਵਹੁਟੀ' ਵਾਂਗ ਹਨ, ਜਿਹੜੀ ਰੋਟੀਆਂ ਘੱਟ ਵੇਲਦੀ ਹੈ ਅਤੇ ਚੂੜੀਆਂ ਜ਼ਿਆਦਾ ਛਣਕਾਉਂਦੀ ਹੈ, ਤਾਂ ਜੋ ਮੁਹੱਲੇ ਵਾਲਿਆਂ ਨੂੰ ਪਤਾ ਲੱਗੇ ਕਿ ਉਹ ਕੰਮ ਕਰ ਰਹੀ ਹੈ। ਇਸ ਟਿੱਪਣੀ ਨੂੰ ਜ਼ਿਲਾ ਚੋਣ ਦਫਤਰ ਨੇ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਮੰਨਿਆ, ਬੋਲਚਾਲ ਦੀ ਭਾਸ਼ਾ 'ਚ ਏਦਾਂ ਦੇ ਮੁਹਾਵਰੇ ਦੀ ਵਰਤੋਂ ਕਿਸੇ ਦੇ ਕੰਮਕਾਜ ਦੀ ਤੁਲਨਾ ਲਈ ਕੀਤੀ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ ਜੋਸ਼ 'ਚ ਲਾੜੇ ਨੂੰ ਕਾਰ 'ਤੇ ਸਟੰਟ ਕਰਨਾ ਪੈ ਗਿਆ ਭਾਰੀ, ਪੁਲਿਸ ਨੇ ਲਿਆ ਹਿਰਾਸਤ ਵਿਚ ਪਾਕਿਸਤਾਨ 'ਚ ਦਿਲੀਪ ਕੁਮਾਰ ਦਾ ਜੱਦੀ ਘਰ ਖਸਤਾ ਹਾਲਤ ਵਿਚ, ਭਾਰੀ ਮੀਂਹ ਕਾਰਨ ਨੁਕਸਾਨਿਆ ਗਿਆ ਪਾਕਿਸਤਾਨੀਆਂ ਨੂੰ ਭਾਰਤ 'ਚ ਵਸਾਉਣਾ ਚਾਹੁੰਦੇ ਹਨ, ਇਹ ਵੋਟ ਬੈਂਕ ਦੀ ਰਾਜਨੀਤੀ ਹੈ, ਸੀਏਏ `ਤੇ ਬੋਲੇ ਕੇਜਰੀਵਾਲ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਸੀਨੀਅਰ ਨੇਤਾ ਦਾਜੀ ਸਾਹਿਬ ਦਾ ਹਾਲ-ਚਾਲ ਪੁੱਛਿਆ ਚੋਣ ਬਾਂਡ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ, ਐੱਸ.ਬੀ.ਆਈ. ਨੂੰ 12 ਮਾਰਚ ਤੱਕ ਆਂਕੜੇ ਦੇਣ ਲਈ ਕਿਹਾ