Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਨੌਰਮਨ ਮਾਮਲੇ ਵਿੱਚ ਵਿਰੋਧੀ ਧਿਰ ਦੀ ਮੰਗ ਸਿਰੇ ਨਾ ਚੜ੍ਹੀ

May 17, 2019 08:52 AM

ਓਟਵਾ, 16 ਮਈ (ਪੋਸਟ ਬਿਊਰੋ) : ਮਾਰਕ ਨੌਰਮਨ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਕਰਵਾਈ ਗਈ ਜਾਂਚ ਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਉੱਤੇ ਲਾਈ ਗਈ ਰੋਕ ਦੇ ਸਬੰਧ ਵਿੱਚ ਹਾਊਸ ਦੀ ਨੈਸ਼ਨਲ ਡਿਫੈਂਸ ਕਮੇਟੀ ਤੋਂ ਅਧਿਐਨ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਨੂੰ ਬੂਰ ਨਹੀਂ ਪੈ ਸਕਿਆ। ਹਾਲਾਂਕਿ ਐਮਪੀਜ਼ ਅਜੇ ਵੀ ਇਹ ਆਸ ਕਰ ਰਹੇ ਹਨ ਕਿ ਸ਼ਾਇਦ ਵਾਈਸ ਐਡਮਿਰਲ ਗਵਾਹੀ ਦੇਣ ਦਾ ਮਨ ਬਣਾ ਲੈਣ।
ਜਿਸ ਤਰ੍ਹਾਂ ਨੌਰਮਨ ਦਾ ਕੇਸ ਹੈਂਡਲ ਕੀਤਾ ਗਿਆ ਹੈ ਵਿਰੋਧੀ ਧਿਰਾਂ ਕੰਜ਼ਰਵੇਟਿਵਜ਼ ਤੇ ਐਨਡੀਪੀ ਉਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੁੰਦੀਆਂ ਸਨ। ਜਿ਼ਕਰਯੋਗ ਹੈ ਕਿ ਫੌਜ ਦੇ ਸਾਬਕਾ ਸੈਕਿੰਡ ਇਨ ਕਮਾਂਡ ਵਾਈਸ ਐਡਮਿਰਲ ਉੱਤੇ ਵਿਸ਼ਵਾਸ ਤੋੜਨ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਣੀ ਸੀ ਪਰ ਪਿਛਲੇ ਹਫਤੇ ਫੈਡਰਲ ਪ੍ਰੌਸੀਕਿਊਟਰਜ਼ ਵੱਲੋਂ ਇਸ ਮਾਮਲੇ ਵਿੱਚ ਰੋਕ ਲਾ ਦਿੱਤੀ ਗਈ। ਇਸ ਨਾਲ ਅਕਤੂਬਰ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਤੋਂ ਠੀਕ ਪਹਿਲਾਂ ਇਸ ਮਾਮਲੇ ਦੀ ਹੋਣ ਵਾਲੀ ਸੁਣਵਾਈ ਵੀ ਟਲ ਗਈ। ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਵਿੱਚ ਕਾਮਨਜ਼ ਦੀ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੇ ਜਾਣ ਦੀ ਬੇਨਤੀ ਕਮੇਟੀ ਵਿੱਚ ਮੌਜੂਦ ਬਹੁਗਿਣਤੀ ਲਿਬਰਲਾਂ ਵੱਲੋਂ ਰੱਦ ਕਰ ਦਿੱਤੀ ਗਈ।
ਸਾਰੀਆਂ ਪਾਰਟੀਆਂ ਦੇ ਐਮਪੀਜ਼ ਵੱਲੋਂ ਦੋ ਘੰਟੇ ਤੱਕ ਇਸ ਸਬੰਧ ਵਿੱਚ ਆਪੋ ਆਪਣੇ ਵਿਚਾਰ ਪੇਸ਼ ਕਰਨ ਤੋਂ ਬਾਅਦ ਵੋਟ ਕਰਵਾਈ ਗਈ ਤੇ ਇਸ ਮਤੇ ਨੂੰ 4 ਦੇ ਮੁਕਾਬਲੇ 5 ਵੋਟਾਂ ਨਾਲ ਸਿ਼ਕਸਤ ਹਾਸਲ ਹੋਈ। ਪਰ ਇਸ ਗੱਲ ਉੱਤੇ ਸਾਰੀਆਂ ਧਿਰਾਂ ਸਹਿਮਤ ਸਨ ਕਿ ਜੇ ਨੌਰਮਨ ਆਪ ਆ ਕੇ ਆਪਣਾ ਪੱਖ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਜਿਹਾ ਕਰਨ ਦੀ ਪੂਰੀ ਖੁੱਲ੍ਹ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ