Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਦਿੱਲੀ ਏਅਰਪੋਰਟ ਦਾ ਇਕ ਰਨਵੇਅ ਨਵੰਬਰ ਵਿੱਚ 13 ਦਿਨ ਬੰਦ ਰਹੇਗਾ

October 04, 2018 09:50 PM

ਨਵੀਂ ਦਿੱਲੀ, 4 ਅਕਤੂਬਰ (ਪੋਸਟ ਬਿਊਰੋ)- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਤਿੰਨ ਰੰਨਵੇਅ ਵਿਚੋਂ ਇਕ ਰੰਨਵੇਅ ਨਵੰਬਰ ਵਿੱਚ 13 ਦਿਨ ਬੰਦ ਰੱਖਣ ਦੀ ਜਾਣਕਾਰੀ ਮਿਲੀ ਹੈ। ਮੁਰੰਮਤ ਦੇ ਕੰਮ ਲਈ ਇਹ ਫੈਸਲਾ ਲਿਆ ਗਿਆ ਹੈ। ਇਹ ਰੰਨਵੇਅ 15 ਨਵੰਬਰ ਤੋਂ ਲੈ ਕੇ ਨਵੰਬਰ 27 ਤੱਕ ਰਹੇਗਾ।
ਵਰਨਣ ਯੋਗ ਹੈ ਕਿ ਇਨ੍ਹਾਂ ਦਿਨਾਂ ਵਿੱਚ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ 14 ਨਵੰਬਰ ਤੋਂ ਲੈ ਕੇ 27 ਨਵੰਬਰ ਤੱਕ ਅੰਤਰਰਾਸ਼ਟਰੀ ਵਪਾਰ ਮੇਲਾ ਵੀ ਆਯੋਜਿਤ ਹੁੰਦਾ ਹੈ। ਇਸ ਮੌਕੇ ਦੇਸ਼-ਵਿਦੇਸ਼ਾਂ ਤੋਂ ਭਾਰੀ ਗਿਣਤੀ ਵਿਚ ਯਾਤਰੀਆਂ ਦਾ ਆਉਣਾ-ਜਾਣਾ ਵਧ ਜਾਂਦਾ ਹੈ। ਦੱਸਿਆ ਗਿਆ ਹੈ ਕਿ ਇਕ ਰੰਨਵੇਅ ਬੰਦ ਹੋਣ ਨਾਲ ਲਗਭਗ 100 ਉਡਾਣਾਂ ਰੋਜ਼ ਰੱਦ ਹੋਣ ਦੀ ਸੰਭਾਵਨਾ ਹੈ। ਇਸ ਵਿਚ 50 ਉਡਾਣਾਂ ਟੇਕ ਆਫ ਅਤੇ 50 ਲੈਂਡਿੰਗ ਕਰਨ ਵਾਲੀਆਂ ਹੋਣਗੀਆਂ। ਇਹ ਉਡਾਣਾਂ ਘਰੇਲੂ ਅਤੇ ਅੰਤਰਰਾਸ਼ਟਰੀ ਏਅਰਲਾਈਨਜ਼ ਦੋਵਾਂ ਦੀਆਂ ਹੋਣਗੀਆਂ।
ਦੂਸਰੇ ਪਾਸੇ ਮੌਸਮ ਵਿਭਾਗ ਨੇ ਵੀ ਨਵੰਬਰ ਵਿੱਚ ਧੁੰਦ ਪੈਣ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ। ਇਸ ਲਈ ਜੇ ਸੰਘਣੀ ਧੁੰਦ ਪਈ ਤਾਂ ਯਾਤਰੀਆਂ ਅਤੇ ਏਅਰਲਾਈਨਜ਼ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਡਾਇਲ) ਨੇ ਕਿਹਾ ਹੈ ਕਿ ਇਸ ਬਾਰੇ ਸਾਰੀਆਂ ਏਅਰਲਾਈਨਜ਼ ਨੂੰ ਅਗੇਤੀ ਜਾਣਕਾਰੀ ਦੇ ਦਿੱਤੀ ਗਈ ਹੈ ਤਾਂ ਜੋ ਨਵੰਬਰ ਵਿਚ ਰੰਨਵੇਅ ਬੰਦ ਹੋਣ ਕਾਰਨ ਉਹ ਆਪਣੇ ਮੁਸਾਫਰਾਂ ਨੂੰ ਅਡਜਸਟ ਕਰ ਸਕਣ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼