Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪੰਜਾਬ ’ਚ 13 ਲੋਕ ਸਭਾ ਚੋਣ ਲਈ ਹੋਈ 62.07 ਫੀਸਦੀ ਵੋਟਿੰਗ, ਸੰਗਰੂਰ ’ਚ ਹੋਈ ਸਭ ਤੋਂ ਵੱਧ ਵੋਟਿੰਗ ਤੇ ਅੰਮਿ੍ਰਤਸਰ ਰਿਹਾ ਸਭ ਤੋਂ ਪਿੱਛੇ

May 19, 2019 09:00 PM

-ਡਾ. ਰਾਜੂ ਨੇ ਕੀਤਾ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ
-3 ਘਟਨਾਵਾਂ ਨੂੰ ਛੱਡ ਕੇ ਬਾਕੀ ਸੂਬੇ ’ਚ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹਿਆ

ਚੰਡੀਗੜ੍ਹ, 19 ਮਈ (ਪੋਸਟ ਬਿਊਰੋ)- ਪੰਜਾਬ ਰਾਜ ਦੀਆਂ 13 ਲੋਕ ਸਭਾ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜ੍ਹਿਆ। ਸਿਰਫ 3 ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਸ਼ਾਮ ਵੋਟਾਂ ਪੈਣ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਵੱਖ ਵੱਖ ਹਲਕਿਆਂ ਦੇ ਵੋਟਿੰਗ ਪ੍ਰਾਪਤ ਅੰਕੜਿਆਂ ਅਨੁਸਾਰ ਗੁਰਦਾਸਪੁਰ ’ਚ 46.45 ਫੀਸਦੀ, ਅੰਮਿ੍ਰਤਸਰ ’ਚ 58.35, ਖਡੂਰ ਸਾਹਿਬ ’ਚ 62.26, ਜਲੰਧਰ ’ਚ 62.46, ਹੁਸ਼ਿਆਰਪੁਰ ’ਚ 59.39, ਲੁਧਿਆਣਾ ’ਚ 59.31, ਸ਼੍ਰੀ ਆਨੰਦਪੁਰ ਸਾਹਿਬ ’ਚ 60.55, ਫ਼ਤਿਹਗੜ੍ਹ ਸਾਹਿਬ ’ਚ 62.42, ਫਰੀਦਕੋਟ ’ਚ 59.11, ਫਿਰੋਜ਼ਪੁਰ ’ਚ 65.08, ਬਠਿੰਡਾ ’ਚ 68.06, ਸੰਗਰੂਰ ’ਚ 69.13 ਅਤੇ ਪਟਿਆਲਾ ਵਿਚ 64.18 ਫੀਸਦੀ ਵੋਟਾਂ ਪਈਆਂ। ਇਸੇ ਤਰ੍ਹਾਂ ਸੰਗਰੂਰ ਹਲਕੇ ’ਚ ਸਭ ਤੋਂ ਵੱਧ 69.13 ਫੀਸਦੀ ਅਤੇ ਅੰਮਿ੍ਰਤਸਰ ’ਚ ਸਭ ਤੋਂ ਘੱਟ 56.35 ਫੀਸਦੀ ਵੋਟਾਂ ਪਈਆਂ ਹਨ। ਖਬਰ ਲਿਖੇ ਜਾਣ ਤੱਕ ਪੰਜਾਬ ਰਾਜ ਵਿੱਚ 62.07 ਫੀਸਦੀ ਵੋਟਿੰਗ ਦਰਜ ਕੀਤੀ ਗਈ।
ਮੁੱਖ ਚੋਣ ਅਫਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨਾਂ ਗਰਮ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਅਤੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ। ਉਨਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾ ਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਵੋਟਾਂ ਦੇ ਕੰਮ ਵਿੱਚ ਲੱਗੇ ਮੁਲਾਜ਼ਮਾਂ ਅਤੇ ਸੁਰੱਖਿਆ ਕਰਮੀਆਂ ਸਿਰ ਇਸ ਪ੍ਰਾਪਤੀ ਦਾ ਸਿਹਰਾ ਵੀ ਬੰਨਿਆ ਅਤੇ ਵਿਸ਼ੇਸ ਕਰਕੇ ਆਂਗਨਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰ, ਆਸ਼ਾ ਵਰਕਰ ਅਤੇ ਚੌਂਕੀਦਾਰਾਂ ਦਾ ਵੀ ਚੋਣਾਂ ਕਰਵਾਉਣ ਵਿੱਚ ਪਾਏ ਗਏ ਯੋਗਦਾਨ ਲਈ ਵਿਸ਼ੇਸ ਧੰਨਵਾਦ ਕੀਤਾ।
ਡਾ. ਰਾਜੂ ਨੇ ਕਿਹਾ ਕਿ ਵੋਟਾਂ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ 17 ਜਨਰਲ ਓਬਜ਼ਰਵਰ, 7 ਪੁਲਿਸ ਓਬਜ਼ਰਵਰ ਅਤੇ 19 ਐਕਸਪੈਂਡੀਚਰ ਓਬਜ਼ਰਵਰ ਤਾਇਨਾਤ ਕੀਤੇ ਗਏ ਸਨ ਇਸ ਤੋਂ ਇਲਾਵਾ 9390 ਮਾਈਕਰੋ ਓਬਜ਼ਰਵਰ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਮੌਕ ਪੋਲ ਦੌਰਾਨ 290 ਬੈਲਟ ਯੂਨੀਟ, 219 ਕੰਟਰੋਲ ਯੂਨੀਟ ਅਤੇ 508 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ ਜਦੋਂ ਕਿ ਵੋਟਾਂ ਪੈਣ ਦੀ ਪ੍ਰਕਿ੍ਰਆ ਦੌਰਾਨ 169 ਬੈਲਟ ਯੂਨੀਟ, 88 ਕੰਟਰੋਲ ਯੂਨੀਟ ਅਤੇ 695 ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਬਦਲਿਆ ਗਿਆ। ਅੱਜ ਪੂਰਾ ਦਿਨ ਕਮਿਸ਼ਨ ਦੇ ਧਿਆਨ ਵਿਚ ਇਕ ਵੀ ਅਜਿਹੀ ਘਟਨਾ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ ਹੋਵੇ ਜਾਂ ਫੇਰ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਨੇ ਧੱਕੇਸ਼ਾਹੀ ਕੀਤੀ ਹੋਵੇ ਜਿਹੜੀ ਕਿ ਪੰਜਾਬ ਦੇ ਲੋਕਾਂ ਲਈ ਤਸੱਲੀ ਦੀ ਗੱਲ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ 1.25 ਲੱਖ ਮੁਲਾਜ਼ਮਾਂ ਨੇ ਵੋਟਾਂ ਪਾਉਣ ਦੇ ਕੰਮ ਵਿੱਚ ਆਪਣੀ ਡਿਊਟੀ ਨਿਭਾਈ ਜਦੋਂ ਕਿ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ 25000 ਤੋਂ ਵੱਧ ਕੇਂਦਰੀ ਨੀਮ ਸੁਰੱਖਿਆ ਬਲਾਂ ਦੇ ਜਵਾਨ ਅਤੇ 75000 ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਮੁਸਤੈਦੀ ਨਾਲ ਡਿਊਟੀ ਕੀਤੀ । ਚੋਣ ਪ੍ਰਕਿ੍ਰਆ ਦੌਰਾਨ ਖਡੂਰ ਸਾਹਿਬ ਦੇ ਪਿੰਡ ਸਰਾਲੀ ਕਲਾਂ ਪੁਲਿਸ ਸਟੇਸ਼ਨ ਵੈਰੋਵਾਲ ਵਿਚ ਇਕ ਕਾਂਗਰਸੀ ਵਰਕਰ ਬੰਟੀ ਪੁੱਤਰ ਚਰਨਜੀਤ ਸਿੰਘ ਦੇ ਸੁੱਖਾ, ਗੋਰਾ ਅਤੇ ਸੋਨੀ ਪੁਤਰਾਨ ਰਣਧੀਰ ਸਿੰਘ ਵਾਸੀ ਸਰਾਲੀ ਕਲਾਂ ਵਲੋਂ ਕਤਲ ਦੀ ਘਟਨਾ ਵਾਪਰੀ, ਜਿਸ ਸਬੰਧੀ ਜਾਂਚ ਕਰਾਉਣ ਤੇ ਪਾਇਆ ਗਿਆ ਕਿ ਇਹ ਹਾਦਸਾ ਆਪਸੀ ਪੁਰਾਣੀ ਰੰਜਿਸ਼ ਦੇ ਕਾਰਨ ਵਾਪਰਿਆ ਹੈ
ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਤਲਵੰਡੀ ਸਾਬੋ ਹਲਕੇ ਵਿੱਖੇ ਵਾਪਰੀ ਇਕ ਘਟਨਾ ਵਿੱਚ ਖੁਸ਼ਬਾਜ ਜਟਾਣਾ ਵੱਲੋਂ ਦੇਸੀ ਹਥਿਆਰ ਨਾਲ ਫਾਇਰਿੰਗ ਕੀਤੀ ਗਈ। ਇਸੇ ਤਰ੍ਹਾਂ ਜ਼ਿਲਾ ਫਿਰੋਜ਼ਪੁਰ ਦੇ ਹੱਕਾਵਾਲਾ ਪਿੰਡ ਵਿੱਚ 2 ਧੜਿਆਂ ਦਰਮਿਆਨ ਲੜਾਈ ਝਗੜੇ ਦੀ ਘਟਨਾ ਵੀ ਵਾਪਰੀ ਜਿਸ ਵਿਚ 1 ਵਿਅਕਤੀ ਜਖਮੀ ਹੋ ਗਿਆ ਜਦਕਿ 2 ਵਹੀਕਲਾਂ ਨੂੰ ਵੀ ਨੁਕਸਾਨ ਪੁੱਜਿਆ। ਮੁੱਖ ਚੋਣ ਅਫਸਰ ਪੰਜਾਬ ਨੇ ਦੱਸਿਆ ਕਿ ਫੇਸਬੁਕ ‘ਤੇ ਵੋਟ ਪਾਉਣ ਦੀ ਪ੍ਰਕਿ੍ਰਆ ਦੀ ਵੀਡੀਓ ਅਪਲੋਡ ਕਰਨ ਦੇ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਅਧੀਨ 3 ਮਾਮਲੇ ਦਰਜ ਕੀਤੇ ਗਏ ਹਨ। ਇਹ ਮਾਮਲੇ ਰੂਪਨਗਰ, ਲੁਧਿਆਣਾ ਅਤੇ ਗੁਰਦਾਸਪੁਰ, ਵਿਚ ਦਰਜ ਕੀਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ