Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਮਰਾਨ ਦਾ ਪਾਕਿਸਤਾਨ ਵਿੱਚ ਤੇਲ ਭੰਡਾਰ ਨਿਕਲਣ ਦਾ ਦਾਅਵਾ ਝੂਠਾ ਨਿਕਲਿਆ

May 21, 2019 02:47 AM

ਇਸਲਾਮਾਬਾਦ, 20 ਮਈ (ਪੋਸਟ ਬਿਊਰੋ)- ਵਿੱਤੀ ਸੰਕਟ ਤੋਂ ਬਾਅਦ ਮਹਿੰਗਾਈ ਨਾਲ ਜੂਝ ਰਹੇ ਪਾਕਿਸਤਾਨ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵੱਲੋਂ ਅਰਬ ਸਾਗਰ 'ਚ ਕੀਤੀ ਜਾ ਰਹੀ ਕੱਚੇ ਤੇਲ ਦੀ ਖੋਜ ਬੇਕਾਰ ਚਲੀ ਗਈ ਹੈ। ਇਥੇ ਤੇਲ ਦਾ ਕੋਈ ਭੰਡਾਰ ਨਹੀਂ ਮਿਲਿਆ ਹੈ ਅਤੇ ਦਾਅਵਾ ਕੀਤਾ ਗਿਆ ਹੈ ਕਿ ਅੱਜ ਤੋਂ ਤੇਲ ਖੋਜ ਦਾ ਕੰਮ ਵੀ ਬੰਦ ਕਰ ਦਿੱਤਾ ਗਿਆ ਹੈ।
ਇਸ ਸਾਲ ਮਾਰਚ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਸੀ ਕਿ ਪਾਕਿਸਤਾਨ ਨੂੰ ਅਰਬ ਸਾਗਰ ਵਿੱਚ ਤੇਲ ਤੇ ਗੈਸ ਦਾ ਵੱਡਾ ਭੰਡਾਰ ਮਿਲਣ ਵਾਲਾ ਹੈ। ਉਨ੍ਹਾ ਨੇ ਦਾਅਵਾ ਕੀਤਾ ਸੀ ਕਿ ਇਹ ਪਾਕਿਸਤਾਨ ਲਈ ਜੈਕਪਾਟ ਨਿਕਲਣ ਵਾਂਗ ਹੈ ਅਤੇ ਇਸ ਨਾਲ ਉਨ੍ਹਾਂ ਦੇ ਦੇਸ਼ ਦੀਆਂ ਸਾਰੀਆਂ ਆਰਥਿਕ ਸਮੱਸਿਆਵਾਂ ਮੁੱਕ ਜਾਣਗੀਆਂ। ਇਮਰਾਨ ਨੇ ਕਿਹਾ ਸੀ ਕਿ ਡ੍ਰਿਲਿੰਗ ਦਾ ਕਾਰਜ ਜਲਦ ਪੂਰਾ ਹੋ ਜਾਵੇਗਾ, ਪਰ ਇਹ ਕਾਰਜ ਪੂਰਾ ਹੋਣ 'ਤੇ ਪਾਕਿਸਤਾਨ ਨੂੰ ਵੱਡੀ ਨਿਰਾਸ਼ਾ ਹੱਥ ਲੱਗੀ ਹੈ। ਪੈਟਰੋਲੀਅਮ ਮਾਮਲਿਆਂ ਬਾਰੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸਹਾਇਕ ਨਦੀਮ ਬਾਬਰ ਦੇ ਹਵਾਲੇ ਨਾਲ ਆਈਆਂ ਖਬਰਾਂ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਅਧਿਕਾਰ ਖੇਤਰ ਵਾਲੇ ਅਰਬ ਸਾਗਰ ਵਿੱਚ ਕਰਾਚੀ ਨੇੜੇ 5500 ਮੀਟਰ ਡੂੰਘਾਈ ਤੱਕ ਤੇਲ ਖੋਜ ਦਾ ਕੰਮ ਪੂਰਾ ਹੋ ਗਿਆ ਹੈ। ਇਸ ਖੇਤਰ ਨੂੰ ਕੇਕੜਾ-1 ਨਾਂਅ ਦਿੱਤਾ ਗਿਆ ਹੈ। ਬਾਬਰ ਦੇ ਹਵਾਲੇ ਨਾਲ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਸ ਖੇਤਰ 'ਚ ਤੇਲ ਜਾਂ ਗੈਸ ਦਾ ਕੋਈ ਭੰਡਾਰ ਨਹੀਂ ਮਿਲਿਆ ਅਤੇ ਡੀ ਜੀ ਪੈਟਰੋਲੀਅਮ ਨੂੰ ਇਸ ਖੋਜ ਦੇ ਨਤੀਜਿਆਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਤੇਲ ਖੋਜ ਦੇ ਕਾਰਜ 'ਤੇ ਕਰੀਬ 100 ਮਿਲੀਅਨ ਡਾਲਰ ਦਾ ਖਰਚ ਆਇਆ ਹੈ।
ਇਟਲੀ ਦੀ ਅੰਤਰਰਾਸ਼ਟਰੀ ਆਇਲ ਐਕਸਪਲੋਰੇਸ਼ਨ ਕੰਪਨੀ ਈ ਐੱਨ ਆਈ ਪਾਕਿਸਤਾਨ ਵਿੱਚ ਕਰਾਚੀ ਕੋਲ ਅਰਬ ਸਾਗਰ ਵਿੱਚ ਤੇਲ ਤੇ ਗੈਸ ਦੀ ਖੋਜ ਲਈ ਡ੍ਰਿਲਿੰਗ ਦਾ ਕੰਮ ਕਰ ਰਹੀ ਸੀ। ਇਸ ਕੰਮ ਵਿੱਚ ਅਮਰੀਕਾ ਦੀ ਵੱਡੀ ਆਇਲ ਐਂਡ ਗੈਸ ਐਕਸਪਲੋਰੇਸ਼ਨ ਕੰਪਨੀ ਐਕਜੋਨਮੋਬਿਲ ਪਾਕਿਸਤਾਨ ਦੀ ਆਇਲ ਐਂਡ ਗੈਸ ਡਿਵੈਲਪਮੈਂਟ ਕੰਪਨੀ ਲਿਮਟਿਡ ਅਤੇ ਪਾਕਿਸਤਾਨ ਪੈਟਰੋਲੀਅਮ ਲਿਮਟਿਡ ਵੀ ਸਹਿਯੋਗ ਦੇ ਰਹੀਆਂ ਸਨ। ਡ੍ਰਿਲਿੰਗ ਦਾ ਕਾਰਜ ਕਰਾਚੀ ਕੋਸਟ ਤੋਂ 280 ਕਿਲੋਮੀਟਰ ਦੂਰ ਕੀਤਾ ਜਾ ਰਿਹਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ