Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਆਧਾਰ ਕਾਰਡ ਲਈ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਤਾਂ ਕਿ ਪ੍ਰਾਈਵੇਸੀ ਕਾਇਮ ਰਹੇ

October 04, 2018 10:31 PM

ਨਵੀਂ ਦਿੱਲੀ, 4 ਅਕਤੂਬਰ (ਪੋਸਟ ਬਿਊਰੋ)- ਪ੍ਰਾਈਵੇਸੀ ਅਤੇ ਡਾਟਾ ਸੁਰੱਖਿਆ ਦੀ ਚਿੰਤਾ ਦੂਰ ਕਰਨ ਦੀਆਂ ਕੋਸ਼ਿਸ਼ਾਂ ਦੇ ਤਹਿਤ ਕੇਂਦਰ ਸਰਕਾਰ ਅੱਗੇ ਤੋਂ ਆਧਾਰ ਕਾਰਡ ਦੇ ਵੈਰੀਫਿਕੇਸ਼ਨ ਲਈ ਆਫ ਲਾਈਨ ਤਰੀਕਿਆਂ 'ਤੇ ਜ਼ੋਰ ਦੇ ਰਹੀ ਹੈ, ਜਿਸ ਦੇ ਲਈ ਆਥੈਂਟੀਕੇਸ਼ਨ ਲਈ ਯੂ ਆਈ ਡੀ ਏ ਆਈ ਸਰਵਰ ਦੀ ਲੋੜ ਨਹੀਂ ਹੈ। ਆਧਾਰ ਵੈਰੀਫਿਕੇਸ਼ਨ ਲਈ ਸਰਕਾਰ ਵੱਲੋਂ ਕਿਊ ਆਰ ਕੋਡ ਅਤੇ ਪੇਪਰਲੈੱਸ ਕੇ ਵਾਈ ਸੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਵਿੱਚ ਨਾ ਬਾਇਓਮੈਟਿ੍ਰਕ ਡਿਟੇਲ ਨੂੰ ਸ਼ੇਅਰ ਕਰਨ ਦੀ ਜ਼ਰੂਰਤ ਹੋਵੇਗੀ ਅਤੇ ਨਾ ਆਧਾਰ ਦੇ ਸਰਵਰ ਦੀ ਵਰਤੋਂ ਦੀ ਜ਼ਰੂਰਤ ਹੋਵੇਗੀ।
ਦੱਸਿਆ ਗਿਆ ਹੈ ਕਿ ਕੇ ਵਾਈ ਸੀ (ਨੋ ਯੂਅਰ ਕਸਟਮਰ) ਪ੍ਰਕਿਰਿਆ 'ਚ ਯੂਜ਼ਰਸ ਨੂੰ ਆਪਣਾ ਆਧਾਰ ਨੰਬਰ ਦੇਣ ਦੀ ਲੋੜ ਨਹੀਂ ਹੋਵੇਗੀ, ਜਿਸ ਨਾਲ ਉਨ੍ਹਾਂ ਦੇ ਡਾਟਾ ਚੋਰੀ ਹੋਣ ਜਾਂ ਫਿਰ ਟਰੈਕ ਹੋਣ ਦੀਆਂ ਸਭ ਸਮੱਸਿਆਵਾਂ ਦੂਰ ਹੋ ਜਾਣਗੀਆਂ। ਇਹ ਆਫਲਾਈਨ ਪ੍ਰਕਿਰਿਆ ਪ੍ਰਾਈਵੇਟ ਕੰਪਨੀਆਂ ਦੇ ਬਾਇਓਮੈਟਿ੍ਰਕ ਬੇਸਡ ਆਧਾਰ ਅਥੈਂਟੀਕੇਸ਼ਨ ਬਾਰੇ ਸੁਪਰੀਮ ਕੋਰਟ ਦੇ ਆਦੇਸ਼ ਦਾ ਪੂਰੀ ਤਰ੍ਹਾਂ ਪਾਲਣ ਕਰੇਗੀ। ਇਸ ਆਫਲਾਈਨ ਕੇ ਵਾਈ ਸੀ ਨੂੰ ਸਰਕਾਰ ਸਮੇਤ ਸਾਰੇ ਸਰਵਿਸ ਪ੍ਰੋਵਾਈਡਰ ਵਰਤ ਸਕਦੇ ਹਨ। ਇਸ ਦੇ ਨਾਲ ਇਸ ਨੂੰ ਹੋਰ ਪਛਾਣ ਪੱਤਰਾਂ ਜਿਵੇਂ ਪੈਨ ਕਾਰਡ, ਡਰਾਈਵਿੰਗ ਲਾਇਸੈਂਸ, ਰਾਸ਼ਨ ਕਾਰਡ, ਵੋਟਰ ਕਾਰਡ ਆਦਿ ਲਈ ਵਰਤਿਆ ਜਾ ਸਕੇਗਾ। ਸਰਕਾਰ ਨੂੰ ਇਸ ਗੱਲ ਦੀ ਪੂਰੀ ਆਸ ਹੈ ਕਿ ਆਫਲਾਈਨ ਆਧਾਰ ਕੇ ਵਾਈ ਸੀ ਦੀ ਭਰੋਸੇਯੋਗਤਾ ਨੂੰ ਲੋਕਪ੍ਰਿਯ ਬਣਾਏਗੀ, ਜੋ ਟੈੱਕ ਆਧਾਰਤ ਕੰਪਨੀਆਂ ਦੇ ਲਈ ਇੱਕ ਬਿਹਤਰ ਬਦਲ ਹੋਵੇਗਾ, ਜਿਹੜੀਆਂ ਸੁਪਰੀਮ ਕੋਰਟ ਦੇ ਆਦੇਸ਼ ਨਾਲ ਯੂ ਆਈ ਡੀ ਏ ਆਈ ਸਰਵਰ ਤੱਕ ਪਹੁੰਚ ਤੋਂ ਲਾਂਭੇ ਹੋ ਗਈਆਂ ਹਨ। ਇਸ ਕਿਊ ਆਰ ਕੋਡ ਨੂੰ ਯੂ ਆਈ ਡੀ ਏ ਆਈ ਨੂੰ ਵੈਬਸਾਈਟ ਤੋਂ ਡਾਊਨਲੋਡ ਅਤੇ ਪ੍ਰਿੰਟ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਦੇ ਮੁਤਾਬਕ ਈ ਕੇ ਵਾਈ ਸੀ ਅਤੇ ਕਿਊ ਆਰ ਕੋਡ ਵਾਲੇ ਤਰੀਕੇ ਨਾਲ ਨਿੱਜਤਾ ਦੀ ਸੁਰੱਖਿਆ ਹੋਵੇਗੀ ਅਤੇ ਯੂਜ਼ਰਸ ਨੂੰ ਨਿੱਜੀ ਸੂਚਨਾਵਾਂ 'ਚ ਸਿਰਫ ਨਾਂਅ ਅਤੇ ਪਤਾ ਹੀ ਦੇਣਾ ਹੋਵੇਗਾ। ਇਸ ਨਾਲ ਬਿਨਾਂ ਆਧਾਰ ਨੰਬਰ ਦਿੱਤੇ ਹੀ ਬੈਂਕ ਅਕਾਊਂਟ ਖੋਲ੍ਹਣ ਅਤੇ ਸਿਮ ਕਾਰਡ ਖਰੀਦਣ ਵਿੱਚ ਮਦਦ ਮਿਲੇਗੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼