Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਦੇਵਤਿਆਂ ਦੀ ਤਸਵੀਰ ਵਾਲੇ ਬਾਥ ਮੈਟ ਵੇਚਣ ਕਾਰਨ ਅਮਰੀਕੀ ਕੰਪਨੀ ਚਰਚਾ ਵਿੱਚ ਘਿਰੀ

May 21, 2019 02:52 AM

ਵਾਸ਼ਿੰਗਟਨ, 20 ਮਈ (ਪੋਸਟ ਬਿਊਰੋ)- ਬਾਥਰੂਮ 'ਚ ਵਰਤਣ ਵਾਲੇ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਵਾਲੇ ਬਾਥ ਮੈਟ ਤੇ ਹੋਰ ਸਾਮਾਨ ਵੇਚਣ ਲਈ ਅਮਰੀਕੀ ਈ-ਕਾਮਰਸ ਕੰਪਨੀ ਵੇਫੇਅਰ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕਈ ਵਰਕਰ ਗਰੁੱਪਾਂ ਨੇ ਕੰਪਨੀ ਦੀ ਆਲੋਚਨਾ ਕੀਤੀ ਹੈ ਅਤੇ ਇਹ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ।
ਘਰੇਲੂ ਸਾਮਾਨ ਵੇਚਣ ਵਾਲੀ ਇਹ ਕੰਪਨੀ ਨਾ ਸਿਰਫ ਭਗਵਾਨ ਗਣੇਸ਼, ਬਲਕਿ ਭਗਵਾਨ ਸ਼ਿਵ ਦੀ ਤਸਵੀਰ ਦੇ ਬਾਥਰੂਮ ਮੈਟ ਵੀ ਵੇਚ ਰਹੀ ਹੈ, ਜਿਨ੍ਹਾਂ ਦੀ ਕੀਮਤ 38 ਡਾਲਰ ਹੈ। ਇਸ ਤਰ੍ਹਾਂ ਦੇ ਸਾਮਾਨ ਵੇਚਣ ਲਈ ਪਹਿਲਾਂ ਵੀ ਵੇਫੇਅਰ ਖਿਲਾਫ ਸ਼ਿਕਾਇਤ ਕੀਤੀ ਗਈ ਹੈ। ਪਿਛਲੇ ਸਾਲ ਭਗਵਾਨ ਗਣੇਸ਼ ਦੀ ਤਸਵੀਰ ਵਾਲੇ ਚੌਪਿੰਗ ਬੋਰਡ (ਸਬਜ਼ੀ ਕੱਟਣ ਲਈ ਵਰਤਣ ਵਾਲਾ ਬੋਰਡ) ਵੇਚਣ ਲਈ ਵੀ ਇਹ ਕੰਪਨੀ ਵਿਵਾਦਾਂ ਵਿੱਚ ਘਿਰੀ ਸੀ। ਹਿੰਦੂ ਵਰਕਰਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੰਪਨੀ ਨੂੰ ਇਸ ਚੌਪਿੰਗ ਬੋਰਡ ਨੂੰ ਆਪਣੇ ਪਲੇਟਫਾਰਮ ਤੋਂ ਹਟਾਉਣ ਦੇ ਨਾਲ ਮਾਫੀ ਮੰਗਣੀ ਪਈ ਸੀ। ਪਿਛਲੇ ਹਫਤੇ ਭਗਵਾਨ ਗਣੇਸ਼ ਦੀ ਤਸਵੀਰ ਵਾਲੇ ਗਲੀਚੇ ਤੇ ਟਾਇਲਟ ਕਵਰ ਵੇਚਣ ਲਈ ਦਿੱਗਜ ਈ-ਸ਼ਾਪਿੰਗ ਕੰਪਨੀ ਐਮਾਜ਼ੋਨ ਵੀ ਵਿਵਾਦਾਂ 'ਚ ਹੈ। ਇਸ ਬਾਰੇ ਕੰਪਨੀ ਤੋਂ ਮਾਫੀ ਮੰਗਵਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਤੇ ਹਾਲੇ ਤੱਕ ਦੁਨੀਆ ਭਰ ਦੇ ਇਕ ਲੱਖ 56 ਹਜ਼ਾਰ ਲੋਕਾਂ ਨੇ ਹਸਤਾਖਰ ਕੀਤੇ ਹਨ। ਸਾਲ 2014 'ਚ ਭਗਵਾਨ ਗਣੇਸ਼ ਦੀ ਤਸਵੀਰ ਵਾਲੀ ਪੈਂਟ ਵੇਚਣ ਲਈ ਵੀ ਐਮਾਜ਼ੋਨ ਦਾ ਕਾਫੀ ਵਿਰੋਧ ਹੋਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ