Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਕੈਨੇਡਾ

ਇਮੀਗ੍ਰੇਸ਼ਨ ਕਾਰਨ ਹੀ ਕੈਨੇਡਾ ਦਾ ਤਕਨਾਲੋਜੀ ਖੇਤਰ ਵੱਧ ਫੁੱਲ ਰਿਹਾ ਹੈ : ਟਰੂਡੋ

May 21, 2019 09:42 AM

ਟੋਰਾਂਟੋ, 20 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ ਕਾਰਨ ਹੀ ਕੈਨੇਡਾ ਦਾ ਤਕਨਾਲੋਜੀ ਖੇਤਰ ਵੱਧ ਫੁੱਲ ਰਿਹਾ ਹੈ।
ਟੋਰਾਂਟੋ ਵਿੱਚ ਹੋਈ ਤਕਨਾਲੋਜੀ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਪਹਿਲੇ ਬੁਲਾਰੇ ਸਨ। ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਕੋਲੀਜ਼ਨ ਅਖਵਾਉਣ ਵਾਲਾ ਇਹ ਈਵੈਂਟ ਕੈਨੇਡਾ ਵਿੱਚ ਕਰਵਾਇਆ ਗਿਆ ਹੈ ਤੇ ਪ੍ਰਬੰਧਕਾਂ ਵੱਲੋਂ ਇਸ ਨੂੰ ਸੱਭ ਤੋਂ ਤੇਜ਼ੀ ਨਾਲ ਵਿਕਸਤ ਹੋਣ ਵਾਲੀ ਤਕਨਾਲੋਜੀ ਕਾਨਫਰੰਸ ਦਾ ਦਰਜਾ ਦਿੱਤਾ ਗਿਆ ਹੈ।
ਟਰੂਡੋ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਕੈਨੇਡਾ ਦੁਨੀਆ ਭਰ ਵਿੱਚ ਤਕਨਾਲੋਜੀ ਦਾ ਮੁੱਖ ਸਰੋਤ ਬਣ ਚੁੱਕਿਆ ਹੈ। ਉਨ੍ਹਾਂ ਆਖਿਆ ਕਿ ਇਸ ਕਾਰਨ ਦੁਨੀਆ ਭਰ ਦੇ ਕਾਰੋਬਾਰੀ ਕੈਨੇਡਾ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਆਕਰਸ਼ਤ ਹੋ ਰਹੇ ਹਨ। ਉਨ੍ਹਾਂ ਅੱਗੇ ਆਖਿਆ ਕਿ ਇਮੀਗ੍ਰੇਸ਼ਨ ਦੇ ਨਾਲ ਨਾਲ ਫੈਡਰਲ ਸਰਕਾਰ ਵੱਲੋਂ ਸਿੱਖਿਆ ਤੇ ਰਿਸਰਚ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਵੇਸ਼ ਸਦਕਾ ਵੀ ਅਰਥਚਾਰੇ ਨੂੰ ਹੁਲਾਰਾ ਮਿਲ ਰਿਹਾ ਹੈ। ਇਸ ਕਾਰਨ ਕੈਨੇਡੀਅਨ ਕੰਪਨੀਆਂ ਤੇ ਨਵੀਆਂ ਕੰਪਨੀਆਂ ਨੇ ਵੀ ਪੈਰ ਪਸਾਰਨੇ ਸ਼ੁਰੂ ਕੀਤੇ ਹਨ।
ਇਸ ਮੌਕੇ ਟਰੂਡੋ ਨੇ ਪਿੱਛੇ ਜਿਹੇ ਡਿਜੀਟਲ ਚਾਰਟਰ ਕਾਇਮ ਕਰਨ ਦੇ ਫੈਡਰਲ ਸਰਕਾਰ ਦੇ ਐਲਾਨ ਦਾ ਜਿ਼ਕਰ ਵੀ ਕੀਤਾ। ਉਨ੍ਹਾਂ ਆਖਿਆ ਕਿ ਇਸ ਤਹਿਤ ਹੇਟ ਸਪੀਚ, ਗਲਤ ਜਾਣਕਾਰੀ ਤੇ ਚੋਣਾਂ ਵਿੱਚ ਕੀਤੀ ਜਾਣ ਵਾਲੀ ਦਖਲਅੰਦਾਜ਼ੀ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅੱਗੇ ਆਖਿਆ ਕਿ ਇਸ ਫਰੇਮਵਰਕ ਤਹਿਤ ਕੈਨੇਡਾ ਤਕਨਾਲੋਜੀ ਨਾਲ ਸਬੰਧਤ ਕੰਪਨੀਆਂ ਨਾਲ ਰਲ ਕੇ ਕੰਮ ਕਰਨ ਉੱਤੇ ਆਪਣਾ ਧਿਆਨ ਕੇਂਦਰਿਤ ਕਰੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼