Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਅਮਰੀਕਾ ਨੇ ਕੈਨੇਡਾ ਉੱਤੇ ਲਾਏ ਸਟੀਲ ਤੇ ਐਲੂਮੀਨੀਅਮ ਟੈਰਿਫ ਹਟਾਏ

May 21, 2019 09:43 AM

ਕੈਨੇਡਾ ਨੇ ਵੀ ਅਮਰੀਕਾ ਉੱਤੇ ਲਾਈਆਂ ਪੈਨਲਟੀਜ਼ ਕੀਤੀਆਂ ਖ਼ਤਮ


ਓਟਵਾ, 20 ਮਈ (ਪੋਸਟ ਬਿਊਰੋ) : ਪਿਛਲੇ ਸਾਲ ਕੈਨੇਡਾ ਨੇ ਜਵਾਬੀ ਕਾਰਵਾਈ ਵਿੱਚ ਅਮਰੀਕੀ ਵਸਤਾਂ ਉੱਤੇ ਲਾਏ ਗਏ ਟੈਰਿਫਜ਼ ਤੋਂ 1.27 ਬਿਲੀਅਨ ਡਾਲਰ ਤੋਂ ਵੀ ਵੱਧ ਇੱਕਠੇ ਕੀਤੇ। ਭਾਵੇਂ ਅਮਰੀਕਾ ਨਾਲ ਸਟੀਲ ਟਰੇਡ ਵਾਰ ਖ਼ਤਮ ਹੋ ਗਈ ਹੈ ਪਰ ਫਿਰ ਵੀ ਇਹ ਸਾਰੀ ਰਕਮ ਕੈਨੇਡੀਅਨ ਸਟੀਲ ਤੇ ਐਲੂਮੀਨੀਅਮ ਇੰਡਸਟਰੀ ਨੂੰ ਹੀ ਜਾਵੇਗੀ।
ਸੁ਼ੱਕਰਵਾਰ ਨੂੰ ਕੈਨੇਡਾ ਤੇ ਅਮਰੀਕਾ ਵੱਲੋਂ ਇੱਕ ਸਮਝੌਤੇ ਉੱਤੇ ਦਸਤਖ਼ਤ ਕੀਤੇ ਗਏ ਜਿਸ ਵਿੱਚ ਅਮਰੀਕਾ ਵੱਲੋਂ ਲੱਗਭਗ ਇੱਕ ਸਾਲ ਪਹਿਲਾਂ ਕੈਨੇਡਾ ਦੀ ਸਟੀਲ ਤੇ ਐਲੂਮੀਨੀਅਮ ਉੱਤੇ ਲਾਈਆਂ ਗਈਆਂ ਇੰਪੋਰਟ ਡਿਊਟੀਜ਼ ਨੂੰ ਖ਼ਤਮ ਕਰ ਦਿੱਤਾ ਗਿਆ। ਨੈਸ਼ਨਲ ਸਕਿਊਰਿਟੀ ਨੂੰ ਖਤਰਾ ਦੱਸਦਿਆਂ ਹੋਇਆਂ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਪਿਛਲੇ ਸਾਲ ਜੂਨ ਵਿੱਚ ਇਹ ਟੈਰਿਫ ਲਾਏ ਗਏ ਸਨ। ਉਦੋਂ ਤੋਂ ਹੀ ਕੈਨੇਡਾ ਵੱਲੋਂ ਇਨ੍ਹਾਂ ਟੈਰਿਫਜ਼ ਨੂੰ ਗੈਰਕਾਨੂੰਨੀ ਦੱਸਦਿਆਂ ਹੋਇਆਂ ਇਨ੍ਹਾਂ ਨੂੰ ਹਟਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ।
ਇਸ ਫੈਸਲੇ ਤੋਂ ਬਾਅਦ ਸੋਮਵਾਰ ਨੂੰ ਕੈਨੇਡਾ ਦੇ ਵਿੱਤ ਮੰਤਰੀ ਬਿੱਲ ਮੌਰਨਿਊ ਨੇ ਆਖਿਆ ਕਿ ਜਵਾਬੀ ਕਾਰਵਾਈ ਵਜੋਂ ਅਮਰੀਕਾ ਦੇ ਸਟੀਲ ਤੇ ਐਲੂਮੀਨੀਅਮ ਦੇ ਨਾਲ ਨਾਲ 70 ਹੋਰਨਾਂ ਵਸਤਾਂ ਉੱਤੇ ਕੈਨੇਡਾ ਵੱਲੋਂ ਲਾਏ ਗਏ ਟੈਰਿਫਜ਼ ਵੀ ਇਸ ਦੌਰਾਨ ਹਟਾ ਲਏ ਗਏ ਹਨ। ਲਿਖਤੀ ਬਿਆਨ ਵਿੱਚ ਮੌਰਨਿਊ ਨੇ ਆਖਿਆ ਕਿ ਟੈਰਿਫਜ਼ ਹਟਾਏ ਜਾਣਾ ਸਾਰਿਆਂ ਲਈ ਹੀ ਖੁਸ਼ੀ ਦੀ ਖਬਰ ਹੈ। ਖਾਸਤੌਰ ਉੱਤੇ ਕੈਨੇਡੀਅਨ ਤੇ ਅਮਰੀਕੀ ਵਰਕਰਜ਼, ਸਾਡੀਆਂ ਕਮਿਊਨਿਟੀਜ਼ ਤੇ ਸਾਡੇ ਅਰਥਚਾਰਿਆਂ ਲਈ ਇਹ ਬਹੁਤ ਹੀ ਵਧੀਆ ਖਬਰ ਹੈ।
ਐਤਵਾਰ ਸ਼ਾਮ ਨੂੰ ਟਰੰਪ ਨੇ ਵੀ ਇਹ ਟਵੀਟ ਕੀਤਾ ਸੀ ਕਿ ਅਮਰੀਕੀ ਕਿਸਾਨ ਮੈਕਸਿਕੋ ਤੇ ਕੈਨੇਡਾ ਨਾਲ ਵਪਾਰ ਸ਼ੁਰੂ ਕਰ ਸਕਦੇ ਹਨ। ਟਰੰਪ ਨੇ ਆਖਿਆ ਕਿ ਦੋਵਾਂ ਦੇਸ਼ਾਂ ਨੇ ਆਪਣੀਆਂ ਟੈਰਿਫ ਪੈਨਲਟੀਜ਼ ਵਾਪਸ ਲੈ ਲਈਆਂ ਹਨ । ਪਰ ਉਨ੍ਹਾਂ ਆਪਣੇ ਕਿਸਾਨਾਂ ਨੂੰ ਇਹ ਵੀ ਆਖਿਆ ਕਿ ਇਹ ਧਿਆਨ ਰੱਖਣ ਕਿ ਉਨ੍ਹਾਂ ਨਾਲ ਸਹੀ ਵਿਵਹਾਰ ਹੋਵੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ