Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਾਬਕਾ ਅਕਾਲੀ ਵਿਧਾਇਕ ਸਣੇ ਕਈ ਆਗੂਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ

May 21, 2019 10:22 AM

ਬਠਿੰਡਾ, 20 ਮਈ, (ਪੋਸਟ ਬਿਊਰੋ)- ਬੀਤੇ 19 ਮਈ ਨੂੰ ਪਾਰਲੀਮੈਂਟ ਚੋਣਾਂ ਦੀ ਵੋਟਿੰਗ ਦੌਰਾਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੱਕ ਬੂਥ ਉੱਤੇ ਹੋਈ ਲੜਾਈ ਅਤੇ ਫਾਇਰਿੰਗ ਦੇ ਕੇਸ ਵਿਚ ਅੱਜ ਨਵਾਂ ਮੋੜ ਆ ਗਿਆ। ਪੁਲਿਸ ਨੇ ਇਸ ਕੇਸ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ਼ ਸਿੰਘ ਜਟਾਣਾ ਦੇ ਨਿੱਜੀ ਸਹਾਇਕ ਦੇ ਦਿੱਤੇ ਬਿਆਨਾਂ ਉੱਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਕਈ ਹੋਰ ਅਕਾਲੀ ਆਗੂਆਂ ਤੇ ਵਰਕਰਾਂ ਉੱਤੇ ਇਰਾਦਾ ਕਤਲ ਤੇ ਹੋਰ ਧਾਰਾਵਾਂ ਦਾ ਕੇਸ ਦਰਜ ਕਰ ਲਿਆ ਹੈ। ਇਸ ਵਿਚ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਖਬੀਰ ਸਿੰਘ ਚੱਠਾ ਦੀ ਭੂਮਿਕਾ ਨੂੰ ਸ਼ੱਕੀ ਦੱਸਦੇ ਹੋਏ ਪੁਲਿਸ ਨੇ ਇਸ ਦੀ ਵੱਖਰੀ ਪੜਤਾਲ ਕਰਾਉਣ ਦਾ ਫ਼ੈਸਲਾ ਵੀ ਲਿਆ ਦੱਸਿਆ ਜਾ ਰਿਹਾ ਹੈ।
ਵਰਨਣ ਯੋਗ ਹੈ ਕਿ 19 ਮਈ ਨੂੰ ਵੋਟਿੰਗ ਮੌਕੇ ਝਗੜੇ ਤੋਂ ਬਾਅਦ ਅਕਾਲੀ ਵਰਕਰ ਜਲੌਰ ਸਿੰਘ ਦੀ ਸਿ਼ਕਾਇਤ ਉੱਤੇ ਤਲਵੰਡੀ ਸਾਬੋ ਪੁਲਿਸ ਨੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਉਸ ਦੇ ਸਾਥੀਆਂ ਉੱਤੇ ਫਾਇਰਿੰਗ ਕਰਨ ਅਤੇ ਅਕਾਲੀ ਵਰਕਰ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਸੀ। ਇਹ ਕੇਸ ਦਰਜ ਕਰਾਉਣ ਲਈ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੋਲਿੰਗ ਬੂਥ ਦੇ ਬਾਹਰ ਸਰਕਾਰੀ ਸਕੂਲ ਦੇ ਮੁੱਖ ਗੇਟ ਅੱਗੇ ਧਰਨਾ ਵੀ ਦਿਤਾ ਗਿਆ ਸੀ, ਜਿਸ ਪਿੱਛੋਂ ਆਈ ਜੀ ਅਤੇ ਐਸ ਐਸ ਪੀ ਸਮੇਤ ਕਈ ਪੁਲਿਸ ਅਧਿਕਾਰੀ ਓਥੇ ਪੁੱਜੇ ਸਨ। ਪੁਲਿਸ ਅਫਸਰਾਂ ਨੇ ਦਸਿਆ ਕਿ ਏਥੇ ਹੋਈ ਲੜਾਈ ਵਿਚ ਜ਼ਖਮੀ ਹੋਣ ਕਾਰਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਦਾ ਨਿੱਜੀ ਸਹਾਇਕ ਰਣਜੀਤ ਸਿੰਘ ਅਤੇ ਉਨ੍ਹਾਂ ਦਾ ਇੱਕ ਸਾਥੀ ਕਾਲਾ ਸਿੰਘ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਸਨ ਅਤੇ ਉਨ੍ਹਾਂ ਦੇ ਬਿਆਨਾਂ ਉੱਤੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ, ਅਕਾਲੀ ਆਗੂ ਜਲੌਰ ਸਿੰਘ ਤੇ ਉਸ ਦੇ ਪੁੱਤਰ ਗੁਰਸ਼ਰਨ ਸਿੰਘ, ਸਾਬਕਾ ਕੌਂਸਲਰ ਰਣਜੀਤ ਸਿੰਘ ਮਲਕਾਣਾ, ਨਿੱਪੀ ਮਲਕਾਣਾ, ਤਰਸੇਮ ਸ਼ਰਮਾ ਦੇ ਨਾਲ ਉਕਤ ਵਾਰਡ ਦੀਆਂ ਦੋ ਔਰਤਾਂ ਸੁਖਵਿੰਦਰ ਕੌਰ ਅਤੇ ਅਮਰਜੀਤ ਕੌਰ ਦੇ ਵਿਰੁੱਧ ਵੀ ਧਾਰਾ 307, 324, 323, 327, 148,149 ਆਈ ਪੀ ਸੀ ਅਤੇ 25/ 27/ 54/ 59 ਆਰਮਜ਼ ਐਕਟ ਦਾ ਇੱਕ ਕੇਸ ਦਰਜ ਕੀਤਾ ਗਿਆ ਹੈ।
ਇਸ ਸੰਬੰਧ ਵਿੱਚ ਪਤਾ ਲੱਗਾ ਹੈ ਕਿ ਕੱਲ੍ਹ ਕਾਂਗਰਸੀ ਆਗੂਆਂ ਉੱਤੇ ਦਰਜ ਕੇਸ ਵਿਚ ਜਿੱਥੇ ਜਲੌਰ ਸਿੰਘ ਮੁਦੱਈ ਹੈ, ਓਥੇ ਉਕਤ ਦਲਿਤ ਔਰਤਾਂ ਸੁਖਵਿੰਦਰ ਕੌਰ ਤੇ ਅਮਰਜੀਤ ਕੌਰ ਨੇ ਅਪਣੇ ਬਿਆਨਾਂ ਵਿਚ ਕਾਂਗਰਸੀ ਆਗੂਆਂ ਉੱਤੇ ਛੇੜਛਾੜ ਦੇ ਦੋਸ਼ ਲਾਏ ਸਨ। ਪੁਲਿਸ ਅਫਸਰਾਂ ਨੇ ਕਰਾਸ ਕੇਸ ਦਰਜ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਕੇਸ ਵਿਚ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਸੁਖਬੀਰ ਸਿੰਘ ਚੱਠਾ ਨਾਮ ਲਿਖਵਾਇਆ ਜਾਣਾ ਸ਼ੱਕੀ ਹੈ ਅਤੇ ਇਸ ਦੀ ਵੱਖਰੀ ਜਾਂਚ ਕੀਤੀ ਜਾਵੇਗੀ। ਦੂਜੇ ਪਾਸੇ ਸਾਬਕਾ ਵਿਧਾਇਕ ਸਿੱਧੂ ਨੇ ਇਸ ਕੇਸ ਦੇ ਦਰਜ ਹੋਣ ਨੂੰ ਕਾਂਗਰਸੀ ਆਗੂਆਂ ਦੀ ਬੁਖਲਾਹਟ ਦੱਸ ਕੇ ਇਸ ਨੂੰ ਦਬਾਅ ਪਾਉਣ ਲਈ ਦਰਜ ਕੀਤਾ ਝੂਠਾ ਕੇਸ ਆਖਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ