Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਅਮੀਰ ਕਿਸਾਨਾਂ ਨੂੰ ਬਿਜਲੀ ਸਬਸਿਡੀ ਦੇਣ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਸਖਤ ਵਿਖਾਈ

May 21, 2019 10:24 AM

* ਵੱਡਾ ਝਟਕਾ ਲੱਗਣ ਦੇ ਸੰਕੇਤ ਮਿਲਣ ਲੱਗੇ

ਚੰਡੀਗੜ੍ਹ, 20 ਮਈ, (ਪੋਸਟ ਬਿਊਰੋ)- ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਮਿਲਦੀ ਬਿਜਲੀ ਸਬਸਿਡੀ ਨੂੰ ਸਿਰਫ਼ ਛੋਟੇ ਤੇ ਲੋੜਵੰਦ ਕਿਸਾਨਾਂ ਤਕ ਸੀਮਤ ਕਰਨ ਦੀ ਲੋੜ ਦੱਸ ਕੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਦੋ ਰਾਜਾਂ ਦੀਆਂ ਸਰਕਾਰਾਂ ਤੋਂ ਪੁੱਛਿਆ ਹੈ ਕਿ ਵੱਡੇ ਤੇ ਅਮੀਰ ਕਿਸਾਨਾਂ ਨੂੰ ਬਿਜਲੀ ਸਬਸਿਡੀ ਕਿਉਂ ਦਿੱਤੀ ਜਾ ਰਹੀ ਹੈ?
ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਅਤੇ ਜਸਟਿਸ ਅਰੁਣ ਪੱਲੀ ਨੇ ਇਹ ਟਿੱਪਣੀ ਐਡਵੋਕੇਟ ਹਰੀ ਚੰਦ ਅਰੋੜਾ ਵੱਲੋ ਦਾਇਰ ਕੀਤੀ ਉਸ ਲੋਕ ਹਿੱਤ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਕੀਤੀ ਹੈ, ਜਿਸ ਵਿਚ ਅਰੋੜਾ ਨੇ ਵੱਡੇ ਕਿਸਾਨਾਂ ਨੂੰ ਆਪਣਾ ਟਿਊਬਵੈੱਲ ਚਲਾਉਣ ਲਈ ਦਿੱਤੀ ਜਾਂਦੀ ਮੁਫ਼ਤ ਬਿਜਲੀ ਬੰਦ ਕਰਨ ਦੀ ਮੰਗ ਕੀਤੀ ਸੀ। ਸੁਣਵਾਈ ਵੇਲੇ ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਨੇ ਕਿਹਾ ਕਿ ਵੱਡੇ ਕਿਸਾਨਾਂ ਨੂੰ ਟਿਊਬਵੈੱਲ ਚਲਾਉਣ ਲਈ ਬਿਜਲੀ ਦੀ ਸਬਸਿਡੀ ਨਹੀਂ ਦਿੱਤੀ ਜਾਣੀ ਚਾਹੀਦੀ, ਕਿਉਂਕਿ ਇਸ ਦਾ ਸਿੱਧਾ ਅਸਰ ਟੈਕਸ ਦਾਤਾਵਾਂ ਉੱਤੇ ਪੈਂਦਾ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਨੇ ਆਪਣੇ ਜਵਾਬ ਵਿਚ ਕਿਹਾ ਕਿ ਰਾਜ ਸਰਕਾਰ ਨੇ ਵੱਡੇ ਕਿਸਾਨਾਂ ਨੂੰ ਸਵੈ ਇਛੁਕ ਤੌਰ ਉੱਤੇ ਬਿਜਲੀ ਸਬਸਿਡੀ ਛੱਡਣ ਨੂੰ ਕਿਹਾ ਹੈ। ਪੰਜਾਬ ਸਰਕਾਰ ਦੇ ਇਸ ਜਵਾਬ ਉੱਤੇ ਤਸੱਲੀ ਪ੍ਰਗਟ ਨਾ ਕਰਦੇ ਹੋਏ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਸਪੱਸ਼ਟ ਕਰਨ ਨੂੰ ਕਿਹਾ ਹੈ ਕਿ ਵੱਡੇ ਅਤੇ ਅਮੀਰ ਕਿਸਾਨਾਂ ਨੂੰ ਬਿਜਲੀ ਸਬਸਿਡੀ ਕਿਉਂ ਦੇਣੀ ਚਾਹੀਦੀ ਹੈ, ਜਦਕਿ ਇਸ ਉੱਤੇ ਰਾਜ ਸਰਕਾਰ ਨੂੰ 7000 ਕਰੋੜ ਰੁਪਏ ਦਾ ਖ਼ਰਚ ਕਰਨਾ ਪੈ ਰਿਹਾ ਹੈ।
ਵਰਨਣ ਯੋਗ ਹੈ ਕਿ ਐਡਵੋਕੇਟ ਹਰੀ ਚੰਦ ਅਰੋੜਾ ਨੇ ਪਟੀਸ਼ਨ ਵਿੱਚ ਦੱਸਿਆ ਸੀ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਮੌਜੂਦਾ ਕੈਪਟਨ ਅਭਿਮੰਨਿਊ ਤੇ ਚੌਟਾਲਾ ਪਰਿਵਾਰ ਦੇ ਨਾਲ ਹਜ਼ਾਰਾਂ ਖ਼ੁਸ਼ਹਾਲ ਕਿਸਾਨ ਹਨ, ਜੋ ਬਿਜਲੀ ਸਬਸਿਡੀ ਦਾ ਲਾਭ ਲੈ ਰਹੇ ਹਨ। ਇਸ ਬਾਰੇ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਕਿਹਾ ਸੀ ਕਿ ਸਿੰਜਾਈ ਦੇ ਪੰਪ ਚਲਾਉਣ ਲਈ ਬਿਜਲੀ ਮੁਫ਼ਤ ਦੇਣ ਲਈ ਸਰਕਾਰ ਵੱਡੇ ਤੇ ਛੋਟੇ ਕਿਸਾਨਾਂ ਵਿੱਚ ਫ਼ਰਕ ਨਹੀਂ ਕਰੇਗੀ। ਕੋਰਟ ਨੇ ਅਮੀਰ ਕਿਸਾਨਾਂ ਨੂੰ ਸਬਸਿਡੀ ਦੇਣ ਉੱਤੇ ਸਵਾਲ ਪੁੱਛਦਿਆਂ ਇਸ ਕੇਸ ਦੀ ਸੁਣਵਾਈ ਛੇ ਅਗਸਤ ਤਕ ਟਾਲ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ