Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਪ੍ਰਾਈਵੇਸੀ ਵਾਚਡੌਗ ਨੂੰ ਵਧੇਰੇ ਸ਼ਕਤੀਆਂ ਦੇਣ ਬਾਰੇ ਵਿਚਾਰ ਕਰ ਰਹੀ ਹੈ ਫੈਡਰਲ ਸਰਕਾਰ

May 22, 2019 06:40 AM

ਓਟਵਾ, 21 ਮਈ (ਪੋਸਟ ਬਿਊਰੋ) : ਫੈਡਰਲ ਸਰਕਾਰ ਕੈਨੇਡੀਅਨ ਅਧਿਕਾਰਾਂ ਦੀ ਰਾਖੀ ਲਈ ਪ੍ਰਾਈਵੇਸੀ ਵਾਚਡੌਗ ਨੂੰ ਹੋਰ ਸ਼ਕਤੀਆਂ ਦੇਣ ਬਾਰੇ ਵਿਚਾਰ ਕਰ ਰਹੀ ਹੈ।
ਫੈਡਰਲ ਸਰਕਾਰ ਦਾ ਮੰਨਣਾ ਹੈ ਕਿ ਪ੍ਰਾਈਵੇਟ ਕੰਪਨੀਆਂ ਵੱਲੋਂ ਕੈਨੇਡੀਅਨ ਪ੍ਰਾਈਵੇਸੀ ਅਧਿਕਾਰਾਂ ਦੀ ਉਲੰਘਣਾਂ ਨੂੰ ਰੋਕਣ ਤੇ ਕਾਨੂੰਨ ਦਾ ਪਾਲਣ ਨਾ ਕਰਨ ਵਾਲੀਆਂ ਕੰਪਨੀਆਂ ਖਿਲਾਫ ਸਖ਼ਤ ਜੁਰਮਾਨੇ ਲਾਉਣ ਦੀ ਸਮਰੱਥਾ ਵਾਸਤੇ ਕੈਨੇਡਾ ਦੇ ਪ੍ਰਾਈਵੇਸੀ ਕਮਿਸ਼ਨਰ ਆਫਿਸ ਕੋਲ ਹੁਕਮ ਦੇਣ ਦੀ ਸੀਮਤ ਸ਼ਕਤੀ ਤਾਂ ਹੋਣੀ ਚਾਹੀਦੀ ਹੈ। ਕੈਨੇਡਾ ਦੇ ਪ੍ਰਾਈਵੇਟ ਸੈਕਟਰ ਪ੍ਰਾਈਵੇਸੀ ਲਾਅਜ਼ (ਪਿਪੇਡਾ) ਦਾ ਆਧੁਨਿਕੀਕਰਨ ਕਿਸ ਤਰ੍ਹਾਂ ਕੀਤਾ ਜਾਵੇ ਇਸ ਬਾਰੇ ਮੰਗਲਵਾਰ ਨੂੰ ਇਨੋਵੇਸ਼ਨ, ਸਾਇੰਸ ਐਂਡ ਇਕਨੌਕਿਮ ਡਿਵੈਲਪਮੈਂਟ ਵਿਭਾਗ ਵੱਲੋਂ ਨਵਾਂ ਪਾਲਿਸੀ ਪੇਪਰ ਜਾਰੀ ਕੀਤਾ ਗਿਆ ਜਿਸ ਅਨੁਸਾਰ ਪ੍ਰਾਈਵੇਸੀ ਵਾਚਡੌਗ ਨੂੰ ਹੋਰ ਸ਼ਕਤੀਆਂ ਦੇਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਦਸਤਾਵੇਜ਼ ਵਿੱਚ ਆਖਿਆ ਗਿਆ ਹੈ ਕਿ ਪ੍ਰਾਈਵੇਸੀ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਸਖ਼ਤ ਨਤੀਜਿਆਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਇਸ ਲਈ ਇਹ ਸੱਭ ਇਸੇ ਢਰੇ ਉੱਤੇ ਨਹੀਂ ਚੱਲ ਸਕਦਾ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਓਮਬਡਸਮੈਨ ਮਾਡਲ ਤੇ ਪਿਪੇਡਾ ਨੂੰ ਲਾਗੂ ਕਰਨਾ, ਜੋ ਕਿ ਸਿਫਾਰਿਸ਼ਾਂ ਉੱਤੇ ਹੀ ਨਿਰਭਰ ਕਰਦਾ ਹੈ, ਸਮਾਂ ਵਿਹਾਅ ਚੁੱਕਿਆ ਹੈ। ਇਸ ਲਈ ਇਹ ਯਕੀਨੀ ਬਣਾਇਆ ਜਾਣਾ ਜ਼ਰੂਰੀ ਹੈ ਕਿ ਜਦੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਉਸ ਦੇ ਸਖ਼ਤ ਨਤੀਜੇ ਭੁਗਤਣ ਲਈ ਵੀ ਸਾਹਮਣੇ ਵਾਲੇ ਨੂੰ ਤਿਆਰ ਰਹਿਣਾ ਚਾਹੀਦਾ ਹੈ।
ਸਰਕਾਰ ਮੰਨਦੀ ਹੈ ਕਿ ਮੌਜੂਦਾ ਸਥਿਤੀ ਬਰਦਾਸ਼ਤ ਤੋਂ ਬਾਹਰ ਹੈ ਪਰ ਸਰਕਾਰ ਦਾ ਕਹਿਣਾ ਹੈ ਕਿ ਸਾਨੂੰ ਕੁੱਝ ਹੋਰ ਸਮੇਂ ਲਈ ਇਸੇ ਲੀਹ ਉੱਤੇ ਵੀ ਚੱਲਣਾ ਹੋਵੇਗਾ। ਪਾਲਿਸੀ ਪੇਪਰ ਵਿੱਚ ਅਜਿਹੇ ਸੁਝਾਅ ਹਨ ਜਿਹੜੇ ਭਵਿੱਖ ਵਿੱਚ ਕਾਨੂੰਨ ਤੇ ਨਿਯਮ ਤੈਅ ਕਰਨ ਲਈ ਬਣਾਏ ਗਏ ਹਨ। ਇਸ ਵਿੱਚ ਇਹ ਕਿਤੇ ਵੀ ਨਹੀਂ ਆਖਿਆ ਗਿਆ ਕਿ ਓਟਵਾ ਇਸ ਉੱਤੇ ਫੌਰੀ ਕਾਰਵਾਈ ਕਰੇਗਾ। ਇਸ ਤੋਂ ਭਾਵ ਹੈ ਕਿ ਇਹ ਮਾਮਲਾ ਹੁਣ ਅਗਲੀ ਪਾਰਲੀਆਮੈਂਟ ਵਿੱਚ ਹੀ ਵਿਚਾਰਿਆ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ