Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਚੀਨ ਨਾਲ ਨਾਜੁ਼ਕ ਦੌਰ ਵਿੱਚੋਂ ਲੰਘ ਰਹੇ ਹਨ ਕੈਨੇਡਾ ਦੇ ਸਬੰਧ : ਟਰੂਡੋ

May 22, 2019 08:22 AM

ਨਜ਼ਰਬੰਦ ਕੈਨੇਡੀਅਨਾਂ ਨੂੰ ਰਿਹਾਅ ਕਰਵਾਉਣ ਲਈ ਕੈਨੇਡੀਅਨ ਵਫਦ ਚੀਨ ਪਹੁੰਚਿਆ


ਕਿਊਬਿਕ, 21 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸਵੀਕਾਰ ਕੀਤਾ ਹੈ ਕਿ ਚੀਨ ਨਾਲ ਕੈਨੇਡਾ ਦੇ ਸਬੰਧ ਕਾਫੀ ਨਾਜ਼ੁਕ ਦੌਰ ਵਿੱਚੋਂ ਲੰਘ ਰਹੇ ਹਨ ਪਰ ਉਨ੍ਹਾਂ ਆਖਿਆ ਕਿ ਸਾਡੇ ਵੱਲੋਂ ਡਿਪਲੋਮੈਟਿਕ ਕੋਸਿ਼ਸ਼ਾਂ ਜਾਰੀ ਰੱਖੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਚੀਨ ਵਿੱਚ ਨਜ਼ਰਬੰਦ ਦੋ ਕੈਨੇਡੀਅਨਾਂ ਨੂੰ ਰਿਹਾਅ ਕਰਵਾਉਣ ਲਈ ਕੈਨੇਡੀਅਨ ਵਫਦ ਚੀਨ ਪਹੁੰਚ ਚੁੱਕਿਆ ਹੈ।
ਕਿਊਬਿਕ ਵਿੱਚ ਇੱਕ ਐਲੂਮੀਨੀਅਮ ਪਲਾਂਟ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਕੈਨੇਡੀਅਨ ਅਧਿਕਾਰੀ ਡਿਪਲੋਮੈਟਿਕ ਪੱਧਰ ਉੱਤੇ ਹਰ ਸੰਭਵ ਕੋਸਿ਼ਸ਼ ਕਰ ਰਹੇ ਹਨ ਪਰ ਉਨ੍ਹਾਂ ਚੀਨ ਦੀ ਆਲੋਚਨਾ ਕਰਦਿਆਂ ਆਖਿਆ ਕਿ ਦੁਨੀਆ ਦੇ ਮੰਚ ਉੱਤੇ ਆਪਣੀ ਛਾਪ ਛੱਡਣ ਲਈ ਚੀਨ ਹਰ ਹੀਲਾ ਵਰਤ ਰਿਹਾ ਹੈ।
ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਚੀਨੀ ਅਧਿਕਾਰੀਆਂ ਨੇ ਰਸਮੀ ਤੌਰ ਉੱਤੇ ਦੋ ਕੈਨੇਡੀਅਨਾਂ, ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ, ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਪਹਿਲਾਂ ਇਨ੍ਹਾਂ ਦੋਵਾਂ ਕੈਨੇਡੀਅਨਾਂ ਨੂੰ ਦਸੰਬਰ 2018 ਤੋਂ ਨਜ਼ਰਬੰਦ ਕਰਕੇ ਰੱਖਿਆ ਗਿਆ ਸੀ। ਅਮਰੀਕਾ ਦੀ ਬੇਨਤੀ ਉੱਤੇ ਹੁਆਵੇਈ ਦੀ ਐਗਜ਼ੈਕਟਿਵ ਮੈਂਗ ਵਾਨਜ਼ੋਊ ਨੂੰ ਵੈਨਕੂਵਰ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਹੀ ਇਨ੍ਹਾਂ ਦੋਵਾਂ ਕੈਨੇਡੀਅਨਾਂ ਨੂੰ ਚੀਨ ਵਿੱਚ ਨਜ਼ਰਬੰਦ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਨੇ ਆਖਿਆ ਕਿ ਕੈਨੇਡਾ ਅਜੇ ਵੀ ਇਨ੍ਹਾਂ ਦੋਵਾਂ ਕੈਨੇਡੀਅਨਾਂ ਦੀ ਰਿਹਾਈ ਲਈ ਜ਼ੋਰ ਲਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਦੋਵਾਂ ਕੈਨੇਡੀਅਨਾਂ ਨੂੰ ਜਾਣਬੁੱਝ ਕੇ ਸਿਆਸੀ ਕਾਰਨਾਂ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਟਰੂਡੋ ਨੇ ਤਹੱਈਆ ਪ੍ਰਗਟਾਇਆ ਕਿ ਕੈਨੇਡਾ ਆਪਣੀਆਂ ਕਦਰਾਂ ਕੀਮਤਾਂ ਉੱਤੇ ਪਹਿਰਾ ਦਿੰਦਾ ਹੋਇਆ ਇਸ ਮਾਮਲੇ ਵਿੱਚ ਵੀ ਮਜ਼ਬੂਤੀ ਨਾਲ ਉਭਰ ਕੇ ਸਾਹਮਣੇ ਆਵੇਗਾ। ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਸਮੇਂ ਕੈਨੇਡਾ ਦਾ ਪਾਰਲੀਆਮੈਂਟਰੀ ਵਫਦ ਚੀਨ ਵਿੱਚ ਹੈ ਤੇ ਇਸ ਵਿੱਚ ਵਿਦੇਸ਼ੀ ਮਾਮਲਿਆਂ ਬਾਰੇ ਪਾਰਲੀਮਾਨੀ ਸਕੱਤਰ ਰੌਬ ਓਲੀਫੈਂਟ ਵੀ ਸ਼ਾਮਲ ਹਨ।
ਇਸ ਕੈਨੇਡੀਅਨ ਵਫਦ ਵੱਲੋਂ ਦੋਵਾਂ ਕੈਨੇਡੀਅਨ ਨਾਗਰਿਕਾਂ ਨੂੰ ਨਜ਼ਰਬੰਦ ਕਰਕੇ ਰੱਖਣ ਦਾ ਮੁੱਦਾ ਚੀਨ ਦੇ ਸਰਕਾਰੀ ਅਧਿਕਾਰੀਆਂ ਨਾਲ ਜਨਵਰੀ ਵਿੱਚ ਵੀ ਵਿਚਾਰਿਆ ਗਿਆ ਸੀ ਤੇ ਹੁਣ ਵੀ ਇਹ ਮੁੱਦਾ ਵਿਚਾਰਿਆ ਜਾ ਰਿਹਾ ਹੈ। ਜਨਵਰੀ ਵਿੱਚ ਮੈਂਗ ਦੀ ਗ੍ਰਿਫਤਾਰੀ ਦੇ ਸਬੰਧ ਵਿੱਚ ਗਲਤ ਟਿੱਪਣੀਆਂ ਕਰਨ ਕਰਕੇ ਸਾਬਕਾ ਲਿਬਰਲ ਕੈਬਨਿਟ ਮੰਤਰੀ ਜੌਹਨ ਮੈਕੈਲਮ ਨੂੰ ਟਰੂਡੋ ਨੇ ਹਟਾ ਦਿੱਤਾ ਸੀ ਤੇ ਉਦੋਂ ਤੋਂ ਹੀ ਚੀਨ ਵਿੱਚ ਕੈਨੇਡਾ ਦਾ ਕੋਈ ਸਥਾਈ ਅੰਬੈਸਡਰ ਨਹੀਂ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ