Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਸਾਂਜ ਦੇ ਕੇਸ ਵਿੱਚ ਕੋਰਟ ਤੋਂ ਗ੍ਰਿਫਤਾਰੀ ਵਾਰੰਟ ਦੀ ਮੰਗ ਪੇਸ਼

May 22, 2019 09:01 AM

ਸਟਾਕਹੋਮ, 21 ਮਈ (ਪੋਸਟ ਬਿਊਰੋ)- ਸਵੀਡਨ ਵਿੱਚ ਕੱਲ੍ਹ ਵਿਕੀਲੀਕਸ ਦੇ ਮੋਢੀ ਜੂਲੀਅਨ ਅਸਾਂਜ 'ਤੇ ਬਲਾਤਕਾਰ ਦਾ ਮੁਕੱਦਮਾ ਚਲਾਏ ਜਾਣ ਦੇਾ ਅਪੀਲ ਪੱਤਰ ਕੋਰਟ ਵਿੱਚ ਦਾਖਲ ਕਰ ਦਿੱਤਾ ਗਿਆ ਹੈ। ਜੇ ਕੋਰਟ ਉਸ ਦੀ ਗ੍ਰਿਫਤਾਰੀ ਦਾ ਹੁਕਮ ਦਿੰਦੀ ਹੈ ਤਾਂ ਸਵੀਡਨ ਦੀ ਪੁਲਸ ਯੂਰਪੀਅਨ ਗ੍ਰਿਫਤਾਰੀ ਵਾਰੰਟ ਜਾਰੀ ਕਰ ਕੇ ਬ੍ਰਿਟੇਨ ਤੋਂ ਉਸ ਦੀ ਕਸਟਡੀ ਮੰਗੇਗੀ। ਸਵੀਡਨ ਅਤੇ ਬ੍ਰਿਟੇਨ ਯੂਰਪੀ ਯੂਨੀਅਨ ਦੇ ਮੈਂਬਰ ਹਨ, ਇਸ ਲਈ ਉਨ੍ਹਾਂ ਦੀ ਹਵਾਲਗੀ ਦਾ ਕੰਮ ਬਹੁਤ ਸੌਖਾ ਹੈ। ਅਸਾਂਜ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਦੇ ਦੋਸ਼ ਵਿੱਚ ਬ੍ਰਿਟੇਨ ਵਿੱਚ 50 ਹਫਤੇ ਦੀ ਸਜ਼ਾ ਭੁਗਤ ਰਹੇ ਹਨ। ਕੁਝ ਸਾਲ ਪਹਿਲਾਂ ਅਮਰੀਕਾ ਦੇ ਖੁਫੀਆ ਦਸਤਾਵੇਜ਼ ਲੀਕ ਕਰ ਕੇ ਅਸਾਂਜ ਨੇ ਸਨਸਨੀ ਪੈਦਾ ਕਰ ਦਿੱਤੀ ਸੀ।
ਆਸਟਰੇਲੀਅਨ ਮੂਲ ਦੇ ਪੱਤਰਕਾਰ ਅਸਾਂਜ ਉਤੇ 2010 ਵਿੱਚ ਸਵੀਡਨ ਵਿੱਚ ਇੱਕ ਸਹਿਯੋਗੀ ਕਰਮਚਾਰੀ ਨੇ ਬਲਾਤਕਾਰ ਦਾ ਦੋਸ਼ ਲਾਇਆ ਸੀ, ਪ੍ਰੰਤੂ ਬ੍ਰਿਟੇਨ ਵਿੱਚ ਅਸਾਂਜ ਦੇ ਜ਼ਮਾਨਤ ਲੈਣ ਅਤੇ ਫਿਰ ਇਕਵਾਡੋਰ ਦੂਤਘਰ ਵਿੱਚ ਪਨਾਹ ਲੈ ਲੈਣ ਨਾਲ ਬਲਾਤਕਾਰ ਕੇਸ ਦੀ ਜਾਂਚ ਅੱਗੇ ਨਹੀਂ ਸੀ ਵਧ ਸਕੀ। ਸਨ 2017 ਵਿੱਚ ਸਵੀਡਨ ਵਿੱਚ ਇਸ ਕੇਸ ਨੂੰ ਬੰਦ ਕਰ ਦਿੱਤਾ ਗਿਆ, ਪਰ ਬੀਤੀ 11 ਅਪ੍ਰੈਲ ਨੂੰ ਜਦ ਇਕਵਾਡੋਰ ਨੇ ਅਸਾਂਜ ਨੂੰ ਆਪਣੇ ਦੂਤਘਰ ਤੋਂ ਬਾਹਰ ਕੀਤਾ, ਤਾਂ ਬ੍ਰਿਟਿਸ਼ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਦੇ ਬਾਅਦ ਬ੍ਰਿਟਿਸ਼ ਕੋਰਟ ਨੇ ਜ਼ਮਾਨਤ ਸ਼ਰਤਾਂ ਦੇ ਉਲੰਘਣਾ ਦੇ ਦੋਸ਼ ਵਿੱਚ ਇੱਕ ਮਈ ਨੂੰ 50 ਹਫਤੇ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਪਿਛਲੇ ਹਫਤੇ ਸਵੀਡਨ ਨੇ ਬਲਾਤਕਾਰ ਮਾਮਲੇ ਦੀ ਜਾਂਚ ਫਿਰ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸਵੀਡਨ ਵਿੱਚ ਸਰਕਾਰੀ ਵਕੀਲੀ ਮਾਮਲਿਆਂ ਦੀ ਅਧਿਕਾਰੀ ਇਵਾ ਮੈਰੀ ਪਰਸਨ ਨੇ ਦੱਸਿਆ ਕਿ ਉਨ੍ਹਾਂ ਨੇ ਉਪਾਸਲਾ ਡਿਸਟਿ੍ਰਕਟ ਕੋਰਟ ਤੋਂ ਬਲਾਤਕਾਰ ਲੁਸ ਦੀ ਜਾਂਚ ਫਿਰ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਹੈ। ਕੋਰਟ ਨੇ ਅਜੇ ਤੱਕ ਸੁਣਵਾਈ ਦੇ ਲਈ ਅਗਲੀ ਤਰੀਕ ਤੈਅ ਨਹੀਂ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ