Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਬੈਂਕ ਖਾਤਿਆਂ ਵਿੱਚ ਸ਼ੱਕੀ ਲੈਣ-ਦੇਣ ਤੋਂ ਫਸ ਸਕਦੇ ਹਨ ਟਰੰਪ

May 22, 2019 09:02 AM

ਵਾਸ਼ਿੰਗਟਨ, 21 ਮਈ (ਪੋਸਟ ਬਿਊਰੋ)- ਡਿਊਸ਼ ਬੈਂਕ ਦੇ ਮਨੀ ਲਾਂਡਰਿੰਗ ਵਿਰੋਧੀ ਮਾਹਰਾਂ ਨੇ 2016 ਅਤੇ 2017 ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਜਵਾਈ ਜੇਰੇਡ ਕੁਸ਼ਨਰ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ 'ਚੋਂ ਹੋਏ ਕਈ ਲੈਣ-ਦੇਣ ਦੀ ਫੈਡਰਲ ਵਿੱਤੀ ਅਪਰਾਧ ਇਕਾਈ ਨੂੰ ਸ਼ਿਕਾਇਤ ਕਰਨ ਦੀ ਸਿਫਾਰਸ਼ ਕੀਤੀ ਸੀ, ਪ੍ਰੰਤੂ ਬੈਂਕ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦੀ ਸ਼ਿਕਾਇਤ 'ਤੇ ਕੋਈ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਨੂੰ ਲੈ ਕੇ ਟਰੰਪ ਨਵੀਂ ਮੁਸੀਬਤ ਵਿੱਚ ਫਸ ਸਕਦੇ ਹਨ।
ਜਰਮਨੀ ਦੇ ਡਿਊਸ਼ ਬੈਂਕ ਦੇ ਮੌਜੂਦਾ ਅਤੇ ਸਾਬਕਾ ਕਰਮਚਾਰੀਆਂ ਦੇ ਅਨੁਸਾਰ ਗੈਰ ਕਾਨੂੰਨੀ ਸਰਗਰਮੀਆਂ ਦਾ ਪਤਾ ਲਗਾਉਣ ਵਾਲੇ ਕੰਪਿਊਟਰ ਸਿਸਟਮ ਨੇ ਇਸ ਸੰਬੰਧ ਵਿੱਚ ਅਲਰਟ ਕੀਤਾ ਸੀ। ਇਸ ਦੇ ਬਾਅਦ ਬੈਂਕ ਸਟਾਫ ਨੇ ਇਨ੍ਹਾਂ ਸ਼ੱਕੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਦਾ ਇਹ ਮੰਨਣਾ ਸੀ ਕਿ ਵਿੱਤੀ ਅਪਰਾਧ ਦੇ ਮਾਮਲਿਆਂ ਦੀ ਵਿਵਸਥਾ ਕਰਨ ਵਾਲੀਆਂ ਕੋਸ਼ਾਗਾਰ ਵਿਭਾਗ ਦੀ ਇਕਾਈ ਦੇ ਕੋਲ ਇਨ੍ਹਾਂ ਨੂੰ ਭੇਜਿਆ ਜਾਣਾ ਚਾਹੀਦਾ ਹੈ, ਪਰੰਤੂ ਡਿਊਸ਼ ਬੈਂਕ ਦੇ ਕਾਰਜਕਾਰੀ ਅਧਿਕਾਰੀਆਂ ਨੇ ਆਪਣੇ ਕਰਮਚਾਰੀਆਂ ਦੀ ਸਲਾਹ ਨੂੰ ਠੁਕਰਾ ਦਿੱਤਾ। ਇਸ ਦੀ ਸਰਕਾਰ ਕੋਲ ਕਦੇ ਸ਼ਿਕਾਇਤ ਨਹੀਂ ਕੀਤੀ ਗਈ। ਇਸ ਬੈਂਕ ਨੇ ਟਰੰਪ ਅਤੇ ਕੁਸ਼ਨਰ ਦੀਆਂ ਕੰਪਨੀਆਂ ਨੂੰ ਅਰਬਾਂ ਡਾਲਰ ਦਾ ਕਰਜ਼ਾ ਦਿੱਤਾ ਹੈ। ਇਹ ਹਾਲਾਂਕਿ ਸਾਫ ਨਹੀਂ ਹੋ ਸਕਿਆ ਹੈ ਕਿ ਕਿਸ ਤਰ੍ਹਾਂ ਦਾ ਲੈਣ-ਦੇਣ ਹੋਇਆ ਸੀ, ਪਰੰਤੂ ਬੈਂਕ ਕਰਮਚਾਰੀਆਂ ਨੇ ਵਿਦੇਸ਼ੀ ਕੰਪਨੀਆਂ ਅਤੇ ਵਿਅਕਤੀਆਂ ਦੇ ਨਾਲ ਕੀਤੇ ਗਏ ਕੁਝ ਲੈਣ-ਦੇਣ ਨੂੰ ਸ਼ੱਕੀ ਮੰਨਿਆ ਸੀ।
ਸਾਬਕਾ ਕਰਮਚਾਰੀਆਂ ਦਾ ਮੰਨਣਾ ਹੈ ਕਿ ਟਰੰਪ ਅਤੇ ਕੁਸ਼ਨਰ ਦੇ ਬੈਂਕ ਲੈਣ-ਦੇਣ ਦੀ ਸ਼ਿਕਾਇਤ ਨਾ ਕਰਨ ਦਾ ਫੈਸਲਾ ਮਨੀ ਲਾਂਡਰਿੰਗ ਮਾਮਲੇ ਵਿੱਚ ਬੈਂਕ ਦੇ ਢਿੱਲੇ ਰਵੱਈਏ ਨੂੰ ਦਰਸਾਉਂਦਾ ਹੈ। ਡਿਊਸ਼ ਬੈਂਕ ਦੀ ਮਨੀ ਲਾਂਡਰਿੰਗ ਵਿਰੋਧੀ ਸਾਬਕਾ ਮਾਹਰ ਟੈਮੀ ਮੈਕਫੇਡੇਨ ਨੇ ਕਿਹਾ, ਮੈਨੂੰ ਪਿਛਲੇ ਸਾਲ ਇਸ ਲਈ ਕੱਢ ਦਿੱਤਾ ਗਿਆ ਸੀ ਕਿਉਂਕਿ ਮੈਂ ਬੈਂਕ ਦੇ ਰਵੱਈਏ 'ਤੇ ਚਿੰਤਾ ਪ੍ਰਗਟਾਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ