Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਚੀਨੀ ਅਭਿਨੇਤਰੀ ਨੂੰ ਖੁਫੀਆ ਹਿਰਾਸਤ ਤੋਂ ਛੱਡਿਆ ਗਿਆ

October 04, 2018 11:41 PM

ਬੀਜਿੰਗ, 4 ਅਕਤੂਬਰ (ਪੋਸਟ ਬਿਊਰੋ)- ਚੀਨ ਦੀ ਸਭ ਤੋਂ ਵੱਧ ਕਮਾਊ ਅਭਿਨੇਤਰੀ ਫੈਨ ਬਿੰਗਬਿੰਗ ਨੂੰ ਤਿੰਨ ਮਹੀਨੇ ਦੀ ਖੁਫੀਆ ਹਿਰਾਸਤ ਤੋਂ ਛੱਡ ਦਿੱਤਾ ਗਿਆ ਹੈ। ਟੈਕਸ ਚੋਰੀ ਦੇ ਦੋਸ਼ ਲੱਗਣ ਪਿੱਛੋਂ ਬਿੰਗਬਿੰਗ ਜੂਨ ਮਹੀਨੇ ਤੋਂ ਅਚਾਨਕ ਗਾਇਬ ਹੋ ਗਈ ਸੀ। ਐਕਸ-ਮੈਨ ਅਤੇ ਆਇਰਨ ਮੈਨ ਆਦਿ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਭਿਨੇਤਰੀ ਦੇ ਅਚਾਨਕ ਗਾਇਬ ਹੋ ਜਾਣ ਕਾਰਨ ਦੁਨੀਆ ਭਰ ਵਿੱਚ ਮੌਜੂਦ ਉਸ ਦੇ ਪ੍ਰਸ਼ੰਸਕ ਚਿੰਤਤ ਸਨ। ਬਾਅਦ ਵਿੱਚ ਪਤਾ ਲੱਗਾ ਕਿ ਉਹ ਖੁਫੀਆ ਹਿਰਾਸਤ ਵਿੱਚ ਹੈ। ਅਧਿਕਾਰੀਆਂ ਨੇ ਉਨ੍ਹਾਂ ਨੂੰ ਮੁਕਤ ਕਰਨ ਦੇ ਨਾਲ ਟੈਕਸ ਚੋਰੀ ਕਰਨ ਦੇ ਜੁਰਮ ਵਿੱਚ 13 ਕਰੋੜ ਡਾਲਰ ਜਮ੍ਹਾਂ ਕਰਵਾਉਣ ਦਾ ਵੀ ਆਦੇਸ਼ ਦਿੱਤਾ ਹੈ।
ਫੈਨ ਬਿੰਗਬਿੰਗ ਪਹਿਲੀ ਵਾਰ ਟੈਕਸ ਚੋਰੀ ਦੀ ਦੋਸ਼ੀ ਪਾਈ ਗਈ ਹੈ। ਇਸੇ ਕਾਰਨ ਜੇ ਤੈਅ ਹੱਦ ਦੇ ਅੰਦਰ ਸਾਰੇ ਟੈਕਸ ਅਤੇ ਜੁਰਮਾਨਾ ਜਮ੍ਹਾਂ ਕਰਵਾ ਦਿੰਦੀ ਹੈ ਤਾਂ ਉਸ ਉਤੇ ਕੇਸ ਨਹੀਂ ਚਲਾਇਆ ਜਾਵੇਗਾ। ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ ਜਨਤਕ ਨਹੀਂ ਕੀਤੀ ਗਈ। ਕੁਝ ਰਿਪੋਰਟਾਂ ਅਨੁਸਾਰ ਅਭਿਨੇਤਰੀ ਨੂੰ ਜਿਆਂਗਸੂ ਸੂਬੇ ਦੇ ‘ਹਾਲੀਡੇ ਰਿਜ਼ਾਰਟ' ਵਿੱਚ ਰੱਖਿਆ ਗਿਆ ਸੀ। ਟੈਕਸ ਚੋਰੀ ਕਰਨ ਦੀ ਦੋਸ਼ੀ ਪਾਏ ਜਾਣ ਉੱਤੇ ਫੈਨ ਨੇ ਸ਼ਰਮਿੰਦਗੀ ਪ੍ਰਗਟ ਕਰਦੇ ਹੋਏ ਸੋਸ਼ਲ ਮੀਡੀਆ ਉਤੇ ਸਭ ਤੋਂ ਮੁਆਫੀ ਮੰਗੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ