Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਇੰਡੋਨੇਸ਼ੀਆ ਵਿੱਚ ਚੋਣ ਨਤੀਜਿਆਂ ਨਾਲ ਹਿੰਸਾ ਭੜਕੀ, 6 ਮੌਤਾਂ, 200 ਜ਼ਖ਼ਮੀ

May 23, 2019 09:51 AM

ਜਕਾਰਤਾ, 22 ਮਈ (ਪੋਸਟ ਬਿਊਰੋ)- ਇੰਡੋਨੇਸ਼ੀਆ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਹਾਰੇ ਹੋਏ ਉਮੀਦਵਾਰ ਸਾਬਕਾ ਜਨਰਲ ਪ੍ਰਬੋਵੋ ਸੁਬਿਆਂਤੋ ਦੇ ਸਮਰਥਕਾਂ ਅਤੇ ਸੁਰਖਿਆ ਫੌਜ ਵਿਚਾਲੇ ਲੜਾਈ ਹੋਣ ਦੀ ਖਬਰ ਹੈ।
ਪਤਾ ਲੱਗਾ ਹੈ ਕਿ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ ਪੁਲਿਸ ਦੀ ਇਕ ਇਮਾਰਤ ਅਤੇ ਗੱਡੀਆਂ ਨੂੰ ਅੱਗ ਲਾ ਦਿਤੀ ਹੈ। ਇਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਤੇ ਹੋਰ 200 ਜ਼ਖ਼ਮੀ ਹੋ ਗਏ। ਰਾਸ਼ਟਰੀ ਪੁਲਿਸ ਬੁਲਾਰੇ ਡੇਡੀ ਪਰਸਤਿਯੋ ਨੇ ਦਸਿਆ ਕਿ ਪ੍ਰਰਦਸ਼ਨਕਾਰੀ ਮੰਗਲਵਾਰ ਰਾਤ ਹਿੰਸਕ ਹੋ ਗਏ ਤੇ ਹਿੰਸਾ ਪੂਰੀ ਰਾਤ ਜਾਰੀ ਰਹੀ। ਬੁਧਵਾਰ ਨੂੰ ਹਜ਼ਾਰਾਂ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਅਧਿਕਾਰੀਆਂ ਨੇ ਇਥੇ ਅਤਿਵਾਦੀ ਹਮਲੇ ਹੋਣ ਦਾ ਸ਼ੱਕ ਪ੍ਰਗਟਾਇਆ ਤੇ ਲੋਕਾਂ ਨੂੰ ਵਧੇਰੇ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਈ ਕੱਟੜਪੰਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਹੜੇ ਪ੍ਰਦਰਸ਼ਨਾਂ ਦੌਰਾਨ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ। ਇਥੇ ਸੋਸ਼ਲ ਮੀਡੀਆ ਉੱਤੇ ਵੀ ਰੋਕ ਲਾਈ ਗਈ ਹੈ।
ਇੰਡੋਨੇਸ਼ੀਆ ਦੇ ਚੋਣ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਰਾਸ਼ਟਰਪਤੀ ਜੋਕੋ ਵਿਡੋਡੋ ਨੇ 17 ਅਪ੍ਰੈਲ ਨੂੰ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਉਹ ਦੂਜੇ ਕਾਰਜਕਾਲ ਲਈ 55.5 ਫ਼ੀਸਦੀ ਵੋਟਾਂ ਨਾਲ ਦੋਬਾਰਾ ਰਾਸ਼ਟਰਪਤੀ ਚੁਣੇ ਗਏ ਹਨ। ਉਨ੍ਹਾਂ ਦੇ ਵਿਰੋਧੀ ਉਮੀਦਵਾਰ ਸਾਬਕਾ ਜਨਰਲ ਪ੍ਰਬੋਵੋ ਸੁਬਿਆਂਤੋ ਨੇ ਚੋਣ ਨਤੀਜਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿਤਾ ਤੇ ਅਪਣੇ-ਆਪ ਨੂੰ ਜੇਤੂ ਐਲਾਨ ਕੀਤਾ ਹੈ। ਉਨ੍ਹਾਂ ਦੀ ਯੋਜਨਾ ਚੋਣਾਂ ਨੂੰ ਸੰਵਿਧਾਨਕ ਅਦਾਲਤ ਵਿੱਚ ਚੁਣੌਤੀ ਦੇਣ ਦੀ ਹੈ। ਜਕਾਰਤਾ ਦੇ ਗਵਰਨਰ ਐਨਿਜ਼ ਬਾਸਵੇਡਾਨ ਨੇ ਕਿਹਾ ਕਿ ਮੰਗਲਵਾਰ ਰਾਤ ਭੜਕੇ ਹੋਏ ਲੋਕਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿਤੇ ਹਨ। ਪੁਲਿਸ ਨੇ ਉਨ੍ਹਾਂ ਨੂੰ ਹਟਾਉਣ ਲਈ ਹੰਝੂ ਗੈਸ ਦੇ ਗੋਲੇ ਵੀ ਛੱਡੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ