Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਅਗਲੇ ਹਫਤੇ ਕਿਮ ਜੋਂਗ ਨਾਲ ਮੁਲਾਕਾਤ ਕਰਨਗੇ

October 04, 2018 11:42 PM

ਵਾਸ਼ਿੰਗਟਨ, 4 ਅਕਤੂਬਰ (ਪੋਸਟ ਬਿਊਰੋ)- ਐਟਮੀ ਮੁੱਦੇ ਉੱਤੇ ਗੱਲਬਾਤ ਵਿੱਚ ਰੇੜਕੇ ਦੂਰ ਹੋਣ ਤੋਂ ਬਾਅਦ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਗਲੇ ਹਫਤੇ ਉਤਰੀ ਕੋਰੀਆ ਜਾ ਰਹੇ ਹਨ। ਉਹ ਪਿਓਂਗਯਾਂਗ 'ਚ ਉਤਰੀ ਕੋਰੀਆ ਦੇ ਸਰਬ ਉਚ ਨੇਤਾ ਕਿਮ ਜੋਂਗ ਉਨ ਨਾਲ ਮੁਲਾਕਾਤ ਕਰਨਗੇ।
ਵਿਦੇਸ਼ ਮੰਤਰਾਲੇ ਦੀ ਬੁਲਾਰਾ ਹੀਥਰ ਨੌਆਰਟ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੋਂਪੀਓ ਛੇ ਤੋਂ ਅੱਠ ਅਕਤੂਬਰ ਤੱਕ ਚਾਰ ਏਸ਼ੀਆਈ ਦੇਸ਼ਾਂ ਉਤਰੀ ਕੋਰੀਆ, ਦੱਖਣੀ ਕੋਰੀਆ, ਚੀਨ ਅਤੇ ਜਾਪਾਨ ਦੇ ਦੌਰੇ ਉਤੇ ਰਹਿਣਗੇ। ਉਹ ਛੇ ਸੱਤ ਨੂੰ ਟੋਕੀਓ ਵਿੱਚ ਰਹਿਣਗੇ ਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਨਾਲ ਮੁਲਾਕਾਤ ਕਰਨਗੇ। ਫਿਰ ਪਿਓਂਗਯਾਂਗ ਜਾਣਗੇ ਤੇ ਕਿਮ ਜੋਂਗ ਉਨ ਨੂੰ ਮਿਲਣਗੇ। ਇਥੋਂ ਅੱਗੇ ਸਿਓਲ ਜਾਣਗੇ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ ਇਨ ਅਤੇ ਵਿਦੇਸ਼ ਮੰਤਰੀ ਕਾਂਗ ਕਯੂਗ ਵਾ ਨੂੰ ਮਿਲਣਗੇ। ਅਮਰੀਕੀ ਵਿਦੇਸ਼ ਮੰਤਰੀ ਅੱਠ ਅਕਤੂਬਰ ਨੂੰ ਬੀਜਿੰਗ ਪਹੁੰਚ ਕੇ ਚੀਨੀ ਵਿਦੇਸ਼ ਮੰਤਰੀ ਨਾਲ ਦੋ ਪੱਖੀ ਖੇਤਰਾਂ ਅਤੇ ਸੰਸਾਰ ਮਸਲਿਆਂ 'ਤੇ ਚਰਚਾ ਕਰਨਗੇ। ਨੋਆਰਟ ਨੇ ਉਤਰੀ ਕੋਰੀਆ ਨਾਲ ਗੱਲਬਾਤ 'ਚ ਆਏ ਰੇੜਕੇ ਬਾਰੇ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ। ਵਰਨਣ ਯੋਗ ਹੈ ਕਿ ਸਿੰਗਾਪੁਰ 'ਚ ਜੂਨ ਮਹੀਨੇ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਕਿਮ ਦੀ ਇਤਿਹਾਸਕ ਸਿਖਰ ਗੱਲਬਾਤ ਵਿੱਚ ਕਿਮ ਨੇ ਉਤਰੀ ਕੋਰੀਆ ਦੇ ਐਟਮੀ ਨਿਸ਼ਸਤਰੀਕਰਨ ਦਾ ਵਾਅਦਾ ਕੀਤਾ ਸੀ, ਪਰ ਉਦੋਂ ਉਸ ਉੱਤੇ ਕੋਈ ਪ੍ਰਗਤੀ ਨਾ ਹੋਣ 'ਤੇ ਟਰੰਪ ਨੇ ਅਗਸਤ ਮਹੀਨੇ 'ਚ ਪੋਂਪੀਓ ਦਾ ਉਤਰੀ ਕੋਰੀਆ ਦਾ ਦੌਰਾ ਰੱਦ ਕਰ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ