Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਪਾਕਿਸਤਾਨੀ ਨਾਗਰਿਕਾਂ ਨੂੰ ਬੰਗਲਾ ਦੇਸ਼ੀ ਵੀਜ਼ੇ ਨਾਂਹ ਹੋਣ ਲੱਗੀ

May 23, 2019 09:52 AM

ਢਾਕਾ, 22 ਮਈ (ਪੋਸਟ ਬਿਊਰੋ)- ਇਸਲਾਮਾਬਾਦ ਵਿਚਲੇ ਬੰਗਲਾ ਦੇਸ਼ ਦੇ ਹਾਈ ਕਮਿਸ਼ਨ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਪਿਛਲੇ ਇਕ ਹਫਤੇ ਤੋਂ ਵੀਜ਼ਾ ਜਾਰੀ ਕਰਨਾ ਬੰਦ ਕਰ ਦਿੱਤ ਹੈ। ਇਸ ਨਾਲ ਦੋਵਾਂ ਦੇਸ਼ਾਂ 'ਚ ਕੂਟਨੀਤਕ ਤਣਾਅ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਦੱਸਿਆ ਜਾ ਰਿਹਾ ਹੈ।
ਪਤਾ ਲੱਗਾ ਹੈ ਕਿ ਪਾਕਿਸਤਾਨ 'ਚ ਤਾਇਨਾਤ ਇਕ ਬੰਗਲਾ ਦੇਸ਼ੀ ਕੂਟਨੀਤਕ ਦੇ ਪਰਵਾਰਕ ਮੈਂਬਰਾਂ ਨੂੰ ਵੀਜ਼ਾ ਨਾ ਦੇਣ ਦੇ ਵਿਰੋਧ 'ਚ ਇਹ ਕਦਮ ਚੁੱਕਿਆ ਗਿਆ ਹੈ। ਬੰਗਲਾ ਦੇਸ਼ 'ਚ 1971 ਦੇ ਮੁਕਤੀ ਸੰਘਰਸ਼ 'ਚ ਜੰਗੀ ਅਪਰਾਧ ਦੇ ਕਈ ਦੋਸ਼ੀਆਂ ਨੂੰ ਫਾਂਸੀ ਦੇਣ ਅਤੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਵੀਜ਼ੇ ਤੋ ਇਨਕਾਰ ਕੀਤੇ ਜਾਣ ਬਾਰੇ ਦੋਵਾਂ ਦੇਸ਼ਾਂ ਵਿੱਚ ਪਹਿਲਾਂ ਤੋਂ ਹੀ ਕੂਟਨੀਤਕ ਤਣਾਅ ਚੱਲ ਰਿਹਾ ਹੈ। ਇਸ ਸੰਬੰਧ ਵਿੱਚ ਬੰਗਲਾ ਦੇਸ਼ ਦੇ ਵਿਦੇਸ਼ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ, ‘ਤੁਸੀਂ ਇਸ ਨੂੰ ਪਾਕਿਸਤਾਨ ਦੇ ਵਿਰੋਧ ਦਾ ਪ੍ਰਤੀਕ ਮੰਨ ਸਕਦੇ ਹੋ।' ਵਿਦੇਸ਼ ਵਿਭਾਗ ਨੇ ਰਸਮੀ ਤੌਰ 'ਤੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਇਸ ਅਧਿਕਾਰੀ ਨੇ ਕਿਹਾ ਕਿ ਢਾਕਾ 'ਚ ਪਾਕਿਸਤਾਨੀ ਹਾਈ ਕਮਿਸ਼ਨ ਵੀ ਬੰਗਲਾ ਦੇਸ਼ ਹਾਈ ਕਮਿਸ਼ਨ ਦੇ ਪ੍ਰੈਸ ਅਤੇ ਵੀਜ਼ਾ ਮਾਮਲਿਆਂ ਦੇ ਕੌਂਸਲਰ ਇਕਬਾਲ ਹੁਸੈਨ ਦੇ ਪਰਵਾਰਕ ਮੈਂਬਰਾਂ ਦੀ ਵੀਜ਼ਾ ਪ੍ਰਕਿਰਿਆ ਵਿੱਚ ਦੇਰੀ ਕਰ ਰਿਹਾ ਹੈ। ਇਸ ਨਾਲ ਉਹ ਆਪਣੇ ਪਰਵਾਰ ਨੂੰ ਮਿਲ ਨਹੀਂ ਰਹੇ। ਹੁਸੈਨ ਆਪਣੀ ਬੇਟੀ ਨਾਲ ਇਸਲਾਮਾਬਾਦ 'ਚ ਰਹਿ ਰਹੇ ਹਨ ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਢਾਕਾ ਵਿੱਚ ਹਨ।
‘ਢਾਕਾ ਟ੍ਰਿਬਿਊਨ' ਅਖਬਾਰ ਨੇ ਇਕਬਾਲ ਹੁਸੈਨ ਦੇ ਹਵਾਲੇ ਨਾਲ ਕਿਹਾ ਹੈ, ‘ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਜਾ ਰਿਹਾ।' ਇਸਲਾਮਾਬਾਦ ਦੇ ਬੰਗਲਾ ਦੇਸ਼ੀ ਹਾਈ ਕਮਿਸ਼ਨਰ ਦਾ ਵੀਜ਼ਾ ਕਾਊਂਟਰ 13 ਮਈ ਤੋਂ ਬੰਦ ਹੈ। ਇਸ ਬਾਰੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੂੰ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਮਾਰਚ 2018 ਵਿੱਚ ਸਕਲੈਨ ਸਈਅਦ ਨੂੰ ਬੰਗਲਾ ਦੇਸ਼ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਸੀ। ਤਦ ਬੰਗਲਾ ਦੇਸ਼ ਨੇ ਇਸ ਨਿਯੁਕਤੀ ਦਾ ਵਿਰੋਧ ਕਰਦੇ ਹੋਏ ਪਾਕਿਸਤਾਨ ਨੂੰ ਕਿਹਾ ਸੀ ਕਿ ਉਹ ਸਕਲੈਨ ਦੀ ਨਿਯੁਕਤੀ ਨੂੰ ਨਹੀਂ ਮੰਨ ਸਕਦਾ। ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਨਾਮਜ਼ਦ ਕੀਤਾ ਜਾਵੇ। ਮੰਨਿਆ ਜਾ ਰਿਹਾ ਹੈ ਕਿ ਬੰਗਲਾ ਦੇਸ਼ੀ ਕੂਟਨੀਤਕ ਦੇ ਪਰਵਾਰਕ ਮੈਂਬਰਾਂ ਦੇ ਵੀਜ਼ੇ 'ਚ ਇਸੇ ਕਾਰਨ ਦੇਰੀ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ