Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਜੋਕੋ ਵਿਡੋਡੋ ਦੂਜੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣੇ

May 23, 2019 09:53 AM

ਜਕਾਰਤਾ, 22 ਮਈ (ਪੋਸਟ ਬਿਊਰੋ)- ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੂੰ ਸੰਸਾਰ ਦੇ ਇਸ ਤੀਜੇ ਸਭ ਤੋਂ ਵੱਡੇ ਲੋਕਤੰਤਰ ਦਾ ਫਿਰ ਰਾਸ਼ਟਰਪਤੀ ਚੁਣ ਲਿਆ ਗਿਆ ਹੈ। ਚੋਣ ਕਮਿਸ਼ਨ ਨੇ ਅਧਿਕਾਰਤ ਨਤੀਜਿਆਂ ਦਾ ਵਕਤ ਤੋਂ ਪਹਿਲਾਂ ਅਚਾਨਕ ਕੱਲ੍ਹ ਐਲਾਨ ਕਰ ਦਿੱਤਾ। ਇਸੇ ਕਾਰਨ ਅਮਨ ਭੰਗ ਹੋਣ ਦੇ ਖਦਸ਼ੇ ਕਾਰਨ ਪੂਰੇ ਜਕਾਰਤਾ ਵਿੱਚ ਹਜ਼ਾਰਾਂ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਵਰਨਣ ਯੋਗ ਹੈ ਕਿ ਚੋਣ ਕਮਿਸ਼ਨ ਨੇ 17 ਅਪ੍ਰੈਲ ਨੂੰ ਹੋਈਆਂ ਚੋਣਾਂ ਦਾ ਐਲਾਨ ਕੱਲ੍ਹ ਕਰਨਾ ਸੀ, ਪਰ ਗੜਬੜ ਦੇ ਸ਼ੱਕ ਕਾਰਨ ਨਤੀਜਿਆਂ ਦਾ ਪਹਿਲਾਂ ਖੁਲਾਸਾ ਕਰ ਦਿੱਤਾ ਗਿਆ। ਕਮਿਸ਼ਨ ਨੇ ਦੱਸਿਆ ਕਿ ‘ਇੰਡੋਨੇਸ਼ੀਅਨ ਡੈਮੋਕ੍ਰੇਟਿਕ ਪਾਰਟੀ ਆਫ ਸਟ੍ਰਗਲ' ਦੇ ਮੈਂਬਰ ਵਿਡੋਡੋ ਨੇ ਆਪਣੇ ਵਿਰੋਧੀ ਤੇ ਸੇਵਾਮੁਕਤ ਜਨਰਲ ਪ੍ਰਾਬੋਵੋ ਸੁਬਿਆਂਤੋ ਨੂੰ ਹਰਾਇਆ ਹੈ। ਵਿਡੋਡੋ (57) ਅਤੇ ਉਪ ਰਾਸ਼ਟਰਪਤੀ ਲਈ ਉਮੀਦਵਾਰ ਮਾਰੂਫ ਆਮੀਨ ਨੇ ਸੁਬਿਆਂਤੋ ਅਤੇ ਸਾਂਡਿਆਗਾ ਯੂਨੋ ਦੇ ਖਿਲਾਫ 55.5 ਫੀਸਦੀ ਤੋਂ ਲੈ ਕੇ 44.5 ਫੀਸਦੀ ਤੱਕ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਅਣ ਅਧਿਕਾਰਤ ਅੰਕੜਿਆਂ ਵਿੱਚ ਵਿਡੋਡੋ ਦੀ ਜਿੱਤ ਦਾ ਪਹਿਲਾਂ ਅੰਦਾਜ਼ਾ ਲਾਇਆ ਗਿਆ ਸੀ, ਪਰ ਸੁਬਿਆਂਤੋ (67) ਨੇ ਪੋਲਿੰਗ ਵਿੱਚ ਗੜਬੜੀ ਦਾ ਦੋਸ਼ ਲਾਉਂਦਿਆਂ ਵਿਡੋਡੋ ਦੀ ਜਿੱਤ ਨੂੰ ਚੁਣੌਤੀ ਦੇਣ ਦਾ ਫੈਸਲਾ ਕੀਤਾ ਅਤੇ ਚਿਤਾਵਨੀ ਦਿੱਤੀ ਸੀ ਕਿ ਇਸ ਨਾਲ ਮੁਲਕ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਸਕਦਾ ਹੈ। ਪੁਲਸ ਨੇ ਬੀਤੇ ਹਫਤੇ ਦੱਸਿਆ ਸੀ ਕਿ ਇਸਲਾਮਿਕ ਸਟੇਟ ਨਾਲ ਜੁੜੇ ਕਈ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਅੱਤਵਾਦੀਆਂ ਨੇ ਚੋਣਾਂ ਤੋਂ ਬਾਅਦ ਕਿਸੇ ਪ੍ਰਦਰਸ਼ਨ ਵਿੱਚ ਬੰਬ ਧਮਾਕਾ ਕਰਕੇ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਘੜੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ