Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਛੋਟੇ ਅੰਬਾਨੀ ਦੀ ਕੰਪਨੀ ਕਾਂਗਰਸ ਆਗੂਆਂ ਵਿਰੁੱਧ ਮਾਣਹਾਨੀ ਦਾ ਕੇਸ ਵਾਪਸ ਲੈਣ ਲੱਗੀ

May 23, 2019 10:03 AM

ਅਹਿਮਦਾਬਾਦ, 22 ਮਈ (ਪੋਸਟ ਬਿਊਰੋ)- ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨੇ ਕਾਂਗਰਸ ਆਗੂਆਂ ਤੇ ਨੈਸ਼ਨਲ ਹੈਰਾਲਡ ਅਖਬਾਰ ਦੇ ਖਿਲਾਫ ਅਹਿਮਦਾਬਾਦ ਦੀ ਅਦਾਲਤ ਵਿੱਚ ਦਾਇਰ ਕੀਤਾ 5000 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਕੇਸ ਰਾਫਾਲ ਜੰਗੀ ਜਹਾਜ਼ ਸਮਝੌਤੇ ਬਾਰੇ ਵਿਵਾਦ ਬਿਆਨ ਦੇਣ ਅਤੇ ਲੇਖ ਛਾਪਣ ਦੇ ਕਾਰਨ ਦਾਇਰ ਕੀਤਾ ਗਿਆ ਸੀ ਅਤੇ ਇਸ ਦੀ ਸੁਣਵਾਈ ਸਿਵਲ ਤੇ ਸੈਸ਼ਨ ਜੱਜ ਪੀ ਜੇ ਤਮਾਕੂਵਾਲਾ ਦੀ ਅਦਾਲਤ ਵੱਲੋਂ ਕੀਤੀ ਜਾ ਰਹੀ ਸੀ।
ਇਸ ਸੰਬੰਧ ਵਿੱਚ ਸ਼ਿਕਾਇਤ ਕਰਤਾ ਦੇ ਵਕੀਲ ਰਾਜੇਸ਼ ਪਾਰਿਖ ਨੇ ਦੱਸਿਆ ਕਿ ਉਨ੍ਹਾਂ ਦੀ ਧਿਰ ਨੇ ਸੂਚਿਤ ਕਰ ਦਿੱਤਾ ਹੈ ਕਿ ਉਹ ਆਪਣਾ ਕੇਸ ਵਾਪਸ ਲੈ ਰਹੇ ਹਨ। ਨੈਸ਼ਨਲ ਹੈਰਾਲਡ ਅਤੇ ਹੋਰਨਾਂ ਧਿਰਾਂ ਦੇ ਵਕੀਲ ਪੀ ਐਸ ਚੰਪਾਨੇਰੀ ਨੇ ਕਿਹਾ ਕਿ ਉਨ੍ਹਾਂ ਨੂੰ ਰਿਲਾਇੰਸ ਗਰੁੱਪ ਦੇ ਵਕੀਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਕਰਤਾ ਵੱਲੋਂ ਕੇਸ ਵਾਪਸ ਲੈਣ ਦੀ ਰਸਮੀ ਕਾਰਵਾਈ ਗਰਮੀਆਂ ਦੀਆਂ ਛੁੱਟੀਆਂ ਮੁੱਕਣ ਉੱਤੇ ਅਦਾਲਤ ਖੁੱਲ੍ਹਣ ਮਗਰੋਂ ਸ਼ੁਰੂ ਹੋਵੇਗੀ। ਵਰਨਣ ਯੋਗ ਹੈ ਕਿ ਰਿਲਾਇੰਸ ਗਰੁੱਪ ਨੇ ਕਾਂਗਰਸ ਆਗੂਆਂ ਸੁਨੀਲ ਜਾਖੜ, ਰਣਦੀਪ ਸਿੰਘ ਸੁਰਜੇਵਾਲਾ, ਓਮਨ ਚਾਂਡੀ, ਅਸ਼ੋਕ ਚਵਾਨ, ਅਭਿਸ਼ੇਕ ਮਨੂ ਸਿੰਘਵੀ, ਸੰਜੈ ਨਿਰੂਪਮ ਤੇ ਸ਼ਕਤੀ ਸਿੰਘ ਗੋਹਿਲ ਅਤੇ ਕੁਝ ਪੱਤਰਕਾਰਾਂ ਤੇ ਨੈਸ਼ਨਲ ਹੈਰਲਡ ਜਿਹੀਆਂ ਖਬਰ ਏਜੰਸੀਆਂ ਖਿਲਾਫ ਮੁਕੱਦਮਾ ਦਾਇਰ ਕੀਤਾ ਸੀ। ਉਨ੍ਹਾਂ ਨੈਸ਼ਨਲ ਹੈਰਲਡ ਦੇ ਸੰਪਾਦਕ ਜ਼ਫਰ ਆਗਾ ਅਤੇ ਰਾਫਾਲ ਬਾਰੇ ਲੇਖ ਲਿਖਣ ਵਾਲੇ ਵਿਸ਼ਵਦੀਪਕ ਖਿਲਾਫ ਵੀ ਸ਼ਿਕਾਇਤ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼