Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਟਰੰਪ ਨੂੰ ਭੇਜੇ ਗਏ ਸ਼ੱਕੀ ਪੱਤਰ ਵਿੱਚ ਜ਼ਹਿਰ ਹੋਣ ਦਾ ਸ਼ੱਕ

October 04, 2018 11:48 PM

ਵਾਸ਼ਿੰਗਟਨ, 4 ਅਕਤੂਬਰ (ਪੋਸਟ ਬਿਊਰੋ)- ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕਾ ਦੇ ਫੌਜੀ ਹੈਡਕੁਆਰਟਰ ਨੂੰ ਲਿਖੇ ਗਏ ਇਕ ਪੱਤਰ ਵਿੱਚ ਜਾਨਲੇਵਾ ਜ਼ਹਿਰੀਲਾ ਪਦਾਰਥ ਰਾਈਸਿਨ ਹੋਣ ਦਾ ਸ਼ੱਕ ਪ੍ਰਗਟਾਇਆ ਗਿਆ ਹੈ।
ਰੱਖਿਆ ਮੰਤਰਾਲੇ ਦੇ ਬੁਲਾਰੇ ਮੁਤਾਬਕ ਅਮਰੀਕੀ ਖੁਫੀਆ ਏਜੰਸੀ ਨੇ ਦੱਸਿਆ ਕਿ ਉਸ ਨੂੰ ਬੀਤੇ ਦਿਨੀਂ ਟਰੰਪ ਨੂੰ ਸੰਬੋਧਨ ਕਰਕੇ ਲਿਖਿਆ ਗਿਆ ਇਕ ਸ਼ੱਕੀ ਲਿਫਾਫਾ ਮਿਲਿਆ ਅਤੇ ਇਸੇ ਦਿਨ ਪੈਂਟਾਗਨ ਦੇ ਜਾਂਚ ਕੇਂਦਰ ਵਿੱਚ ਉਸ ਨੂੰ ਲਿਖੇ ਗਏ ਘੱਟੋ ਘੱਟ ਦੋ ਹੋਰ ਸ਼ੱਕੀ ਲਿਫਾਫੇ ਵੀ ਮਿਲੇ। ਖੁਫੀਆ ਏਜੰਸੀ ਦੇ ਮੁਤਾਬਕ ਇਹ ਲਿਫਾਫਾ ਨਾ ਤਾਂ ਵ੍ਹਾਈਟ ਹਾਊਸ ਵਿੱਚ ਲਿਆ ਗਿਆ ਅਤੇ ਨਾ ਉਸ ਨੂੰ ਵ੍ਹਾਈਟ ਹਾਊਸ ਵਿੱਚ ਲਿਆਂਦਾ ਗਿਆ। ਬੁਲਾਰੇ ਕ੍ਰਿਮ ਸ਼ੇਰਵੁਡ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਸ ਵਿੱਚ ਅੱਤਵਾਦੀ ਸਾਜ਼ਿਸ਼ ਵਿੱਚ ਵਰਤਿਆ ਜਾਣ ਵਾਲਾ ਰਾਈਸਿਨ ਜ਼ਹਿਰ ਹੋਣ ਦਾ ਸ਼ੱਕ ਹੈ। ਪੈਂਟਾਗਨ ਪੁਲਸ ਨੇ ਇਸ ਦੀ ਜਾਂਚ ਐਫ ਬੀ ਆਈ ਨੂੰ ਸੌਂਪ ਦਿੱਤੀ ਹੈ। ਇਕ ਰੱਖਿਆ ਅਧਿਕਾਰੀ ਦੇ ਮੁਤਾਬਕ ਇਹ ਪੱਤਰ ਰੱਖਿਆ ਮੰਤਰੀ ਜਿਮ ਮੈਟਿਸ ਅਤੇ ਨੇਵੀ ਦੇ ਚੀਫ ਐਡਮਿਰਲ ਜਾਨ ਰਿਚਰਡਸਨ ਨੂੰ ਲਿਖੇ ਗਏ ਹਨ। ਸੀ ਐਨ ਐਨ ਨੇ ਸਾਂਝੀ ਜਾਂਚ ਦੀ ਜਾਣਕਾਰੀ ਰੱਖਣ ਵਾਲੇ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਵ੍ਹਾਈਟ ਹਾਊਸ ਅਤੇ ਪੈਂਟਾਗਨ ਨੂੰ ਭੇਜੇ ਗਏ ਪੱਤਰ ਆਪੋ ਵਿੱਚ ਸੰਬੰਧਤ ਹਨ ਤੇ ਉਨ੍ਹਾਂ ਵਿੱਚ ਕਾਸਟਰ ਤੇਲ ਦੇ ਬੀਜ ਤੋਂ ਬਣਿਆ ਪਦਾਰਥ (ਰਾਈਸਿਨ) ਹੈ, ਪਰ ਅਧਿਕਾਰੀ ਫਿਲਹਾਲ ਇਸ ਦੀ ਪੁਸ਼ਟੀ ਦਾ ਇੰਤਜ਼ਾਰ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ