Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਪੰਜਾਬ

ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਵਾਲੰਟੀਅਰਾਂ ਨੂੰ ਦੋ ਸਾਲ ਸੇਵਾ ਦਾ ਵਾਧਾ ਨਹੀਂ ਮਿਲੇਗਾ

May 24, 2019 08:55 AM

ਅੰਮ੍ਰਿਤਸਰ, 23 ਮਈ (ਪੋਸਟ ਬਿਊਰੋ)- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਜੇ ਈ ਜੀ ਐੱਸ ਵਾਲੰਟੀਅਰਾਂ ਨੂੰ 58 ਸਾਲ ਦੀ ਨੌਕਰੀ ਪੂਰੀ ਕਰਨ ਉੱਤੇ ਹੋਰ ਮੁਲਾਜ਼ਮਾਂ ਵਾਂਗ ਦੋ ਸਾਲ ਦਾ ਸੇਵਾ ਕਾਲ ਦਾ ਵਾਧਾ ਨਹੀਂ ਮਿਲੇਗਾ। ਸਿਖਿਆ ਵਿਭਾਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਨ੍ਹਾਂ ਵਾਲੰਟੀਅਰਾਂ ਦੀ ਸੇਵਾ ਦੇ ਵਾਧੇ ਦਾ ਕੋਈ ਨਿਯਮ ਨਹੀਂ ਹੈ।
ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ ਦੇ ਡਰਾਪ ਆਊਟ ਵਿਦਿਆਰਥੀਆਂ ਨੂੰ ਦੁਬਾਰਾ ਸਰਕਾਰੀ ਸਕੂਲਾਂ ਵਿੱਚ ਲਿਆਉਣ ਲਈ ਸਿਖਿਆ ਵਿਭਾਗ ਨੇ ਸਾਲ 2003 ਵਿੱਚ ਈ ਜੀ ਐੱਸ ਵਾਲੰਟੀਅਰਾਂ ਦੀ ਭਰਤੀ ਕੀਤੀ ਸੀ। ਇਨ੍ਹਾਂ ਵਾਲੰਟੀਅਰਾਂ ਨੇ ਆਪਣੀ ਨੌਕਰੀ ਪੱਕੀ ਕਰਾਉਣ ਲਈ ਸੰਘਰਸ਼ ਕੀਤਾ ਤਾਂ ਵਿਭਾਗ ਵੱਲੋਂ 12ਵੀਂ ਪਾਸ ਇਨ੍ਹਾਂ ਵਾਲੰਟੀਅਰਾਂ ਨੂੰ ਆਪਣੇ ਖਰਚੇ ਉੱਤੇ ਈ ਟੀ ਟੀ ਕਰਵਾ ਕੇ ਉਨ੍ਹਾਂ ਦੀ ਤਨਖਾਹ ਪੰਜ ਹਜ਼ਾਰ ਰੁਪਏ ਕਰ ਦਿੱਤੀ ਸੀ। ਸਰਕਾਰੀ ਸੂਕਲਾਂ ਵਿੱਚ ਅੱਜ ਕੱਲ੍ਹ ਇਹ ਵਾਲੰਟੀਅਰ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸੇਵਾਵਾਂ ਦੇ ਰਹੇ ਹਨ। ਪੰਜਾਬ ਦੇ ਕਈ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੂੰ ਸਪੱਸ਼ਟ ਨਹੀਂ ਸੀ ਕਿ ਈ ਜੀ ਐੱਸ ਵਾਲੰਟੀਅਰਾਂ ਦੀ ਸੇਵਾਮੁਕਤੀ ਪਿੱਛੋਂ ਉਨ੍ਹਾਂ ਨੂੰ ਹੋਰ ਮੁਲਾਜ਼ਮਾਂ ਨੂੰ ਮਿਲਦਾ ਦੋ ਸਾਲ ਦਾ ਸੇਵਾ ਦਾ ਵਾਧਾ ਮਿਲੇਗਾ ਜਾਂ ਨਹੀਂ। ਇਸ ਬਾਰੇੀ ਸਿਖਿਆ ਅਭਿਆਨ ਅਥਾਰਟੀ ਦੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਨੇ ਸਪੱਸ਼ਟ ਕੀਤਾ ਹੈ ਕਿ ਹੋਰ ਮੁਲਜ਼ਮਾਂ ਨੂੰ 58 ਸਾਲ ਦੀ ਸੇਵਾਮੁਕਤੀ ਮੌਕੇ ਦੋ ਸਾਲ ਦਾ ਸੇਵਾ ਦਾ ਵਾਧਾ ਕੀਤਾ ਜਾਂਦਾ ਹੈ, ਪਰ ਇਹ ਵਾਲੰਟੀਅਰ ਕੰਟਰੈਕਚੁਅਲ ਹਨ, ਇਨ੍ਹਾਂ ਦੇ ਸੇਵਾਕਾਲ ਦਾ ਵਾਧਾ ਨਹੀਂ ਹੋ ਸਕਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ