Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਿੱਤਲ ਮੇਘਾਲਿਆ ਦੇ ਚੀਫ ਜਸਟਿਸ ਬਣੇ

May 24, 2019 08:56 AM

ਚੰਡੀਗੜ੍ਹ, 23 ਮਈ (ਪੋਸਟ ਬਿਊਰੋ)- ਲੰਬੇ ਸਮੇਂ ਤੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਅਜੈ ਕੁਮਾਰ ਮਿੱਤਲ ਨੂੰ ਮੇਘਾਲਿਆ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ 28 ਮਈ ਤੋਂ ਮੇਘਾਲਿਆ ਹਾਈ ਕੋਰਟ ਦੇ ਚੀਫ ਜਸਟਿਸ ਦੇ ਤੌਰ ਉੱਤੇ ਆਪਣਾ ਅਹੁਦਾ ਸੰਭਾਲਣਗੇ।
ਮੇਘਾਲਿਆ ਹਾਈ ਕੋਰਟ ਦੇ ਚੀਫ ਜਸਟਿਸ ਐੱਮ ਵਾਈ ਮੀਰ ਦੀ ਸੇਵਾਮੁਕਤੀ ਮੌਕੇ ਸੁਪਰੀਮ ਕੋਰਟ ਕਾਲੇਜੀਅਮ ਨੇ ਜਸਟਿਸ ਅਜੈ ਕੁਮਾਰ ਮਿੱਤਲ ਨੂੰ ਮੇਘਾਲਿਆ ਹਾਈ ਕੋਰਟ ਦਾ ਅਗਲਾ ਚੀਫ ਜਸਟਿਸ ਬਣਾਉਣ ਦੀ ਸਿਫਾਰਸ਼ ਕੀਤੀ ਸੀ। ਜਸਟਿਸ ਮਿੱਤਲ ਨੂੰ ਚੀਫ ਜਸਟਿਸ ਬਣਾਉਣ ਦੀ ਚਰਚਾ ਲਗਭਗ ਦੋ ਸਾਲ ਪਹਿਲਾਂ ਸ਼ੁਰੂ ਹੋ ਗਈ ਸੀ, ਪਰ ਉਸ ਵੇਲੇ ਜਸਟਿਸ ਐੱਸ ਐੱਸ ਸਾਰੋਂ ਤੋਂ ਜੂਨੀਅਰ ਹੋਣ ਕਾਰਨ ਸੁਪਰੀਮ ਕੋਰਟ ਕਾਲੇਜੀਅਮ ਨੇ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਉਨ੍ਹਾਂ ਦੀ ਤਰੱਕੀ ਦੀ ਸਿਫਾਰਸ਼ ਨੂੰ ਟਾਲ ਦਿੱਤਾ ਸੀ ਅਤੇ ਜਸਟਿਸ ਸਾਰੋਂ ਦੀ ਸੇਵਾਮੁਕਤੀ ਨੂੰ ਸਿਰਫ ਤਿੰਨ ਮਹੀਨੇ ਦਾ ਸਮਾਂ ਬਾਕੀ ਹੋਣ ਕਾਰਨ ਉਨ੍ਹਾਂ ਨੂੰ ਵੀ ਚੀਫ ਜਸਟਿਸ ਨਹੀਂ ਬਣਾਇਆ ਸੀ। ਪਿਛਲੇ ਸਾਲ ਹਿਮਾਚਲ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਕਾਲੇਜੀਅਮ ਨੇ ਜਸਟਿਸ ਮਿੱਤਲ ਤੋਂ ਸੀਨੀਆਰਟੀ ਵਿੱਚ ਘੱਟ ਜਸਟਿਸ ਸੂਰਿਆਕਾਂਤ ਨੂੰ ਪਹਿਲ ਦਿੱਤੀ ਸੀ ਤੇ ਜਸਟਿਸ ਸੂਰਿਆਕਾਂਤ ਇਸ ਵੇਲੇ ਹਿਮਾਚਲ ਹਾਈ ਕੋਰਟ ਦੇ ਚੀਫ ਜਸਟਿਸ ਹਨ। ਵਰਨਣ ਯੋਗ ਹੈ ਕਿ ਜਸਟਿਸ ਮਿੱਤਲ ਦੇ ਚੀਫ ਜਸਟਿਸ ਬਣਨ ਨਾਲ ਪੰਜਾਬ ਹਰਿਆਣਾ ਹਾਈ ਕੋਰਟ ਦੇ ਦੋ ਜੱਜ ਵੱਖ-ਵੱਖ ਅਦਾਲਤਾਂ ਵਿੱਚ ਚੀਫ ਜਸਟਿਸ ਬਣ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ