Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੀ ਬੀ ਆਈ ਅਦਾਲਤ ਵੱਲੋਂ ਸਾਬਕਾ ਡੀ ਐੱਸ ਪੀ ਵਿਰੁੱਧ ਪੁਰਾਣੇ ਕੇਸ ਵਿੱਚ ਦੋਸ਼ ਲਾਗੂ

May 24, 2019 08:57 AM

ਚੰਡੀਗੜ੍ਹ, 23 ਮਈ (ਪੋਸਟ ਬਿਊਰੋ)- ਵਿਸ਼ੇਸ਼ ਸੀ ਬੀ ਆਈ ਅਦਾਲਤ ਮੋਹਾਲੀ ਵੱਲੋਂ ਕੱਲ੍ਹ ਸਾਬਕਾ ਡੀ ਐਸ ਪੀ ਤਰਨ ਤਾਰਨ ਗੁਰਮੀਤ ਸਿੰਘ ਵਿਰੁੱਧ ਸਾਲ 1992 ਵਿੱਚ ਉੱਤਰ ਪ੍ਰਦੇਸ਼ ਦੇ ਪਿੰਡ ਪ੍ਰੇਨੀ ਤੋਂ ਗੁਰਦੇਵ ਸਿੰਘ ਤੇ ਜਗਦੇਵ ਸਿੰਘ ਨੂੰ ਚੁੱਕ ਕੇ ਲਾਪਤਾ ਕਰਨ ਦੇ ਕੇਸ ਵਿੱਚ ਦੋਸ਼ ਲਾਗੂ ਕੀਤੇ ਗਏ ਹਨ।
ਇਸ ਬਾਰੇ ਬਾਬਾ ਚਰਨ ਸਿੰਘ ਕਾਰ ਸੇਵਾ ਵਾਲੇ ਦੀ ਪਤਨੀ ਸੁਰਜੀਤ ਕੌਰ ਨੇ 1994 ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਪੇਸ਼ ਕਰ ਕੇ ਦੋਸ਼ ਲਾਏ ਸਨ ਕਿ ਉਸ ਦੇ ਪਤੀ ਬਾਬਾ ਚਰਨ ਸਿੰਘ ਸਣੇ ਛੇ ਪਰਵਾਰਕ ਮੈਂਬਰਾਂ ਨੂੰ ਤਰਨ ਤਾਰਨ ਪੁਲਸ ਨੇ ਵੱਖ ਵੱਖ ਸਮੇਂ ਵੱਖ ਵੱਖ ਥਾਵਾਂ ਤੋਂ ਚੁੱਕ ਕੇ ਲਾਪਤਾ ਕਰ ਦਿੱਤਾ ਹੈ। ਬਾਅਦ ਵਿੱਚ ਅਦਾਲਤ ਦੇ ਹੁਕਮਾਂ ਉਤੇ ਸੀ ਬੀ ਆਈ 2 ਮਈ 1997 ਨੂੰ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਤਾਂ ਪਾਇਆ ਕਿ ਬਾਬਾ ਚਰਨ ਸਿੰਘ ਅਤੇ ਉਸ ਦੇ ਭਰਾਵਾਂ ਕੇਸਰ ਸਿੰਘ, ਮੇਜਾ ਸਿੰਘ, ਗੁਰਦੇਵ ਸਿੰਘ ਅਤੇ ਬਾਬਾ ਚਰਨ ਸਿੰਘ ਦੇ ਸਾਲੇ ਗੁਰਮੇਜ ਸਿੰਘ ਅਤੇ ਉਸ ਦੇ ਲੜਕੇ ਬਲਵਿੰਦਰ ਸਿੰਘ ਨੂੰ ਪੁਲਸ ਨੇ ਵੱਖ ਵੱਖ ਥਾਵਾਂ ਸਮੇਂ ਤੋਂ ਚੁੱਕ ਕੇ ਲੰਮਾ ਸਮਾਂ ਨਾਜਾਇਜ਼ ਹਿਰਾਸਤ ਵਿੱਚ ਰੱਖਣ ਪਿੱਛੋਂ ਲਾਪਤਾ ਕਰ ਦਿੱਤਾ ਹੈ। ਸੀ ਬੀ ਆਈ ਨੇ ਇਸ ਬਾਰੇ ਕਈ ਚਾਰਜਸ਼ੀਟਾਂ ਅਦਾਲਤ 'ਚ ਪੇਸ਼ ਕੀਤੀਆਂ, ਜਿਸ 'ਚ ਇੱਕ ਸਾਬਕਾ ਡੀ ਐੱਸ ਪੀ ਗੁਰਮੇਜ ਸਿੰਘ ਵਿਰੁੱਧ ਸੀ। ਇਸ ਵਿੱਚ ਓਦੋਂ ਦੇ ਤਰਨ ਤਾਰਨ ਦੇ ਐਸ ਐੱਸ ਪੀ ਅਜੀਤ ਸਿੰਘ ਸੰਧੂ ਨੂੰ ਵੀ ਦੋਸ਼ੀ ਬਣਾਇਆ ਸੀ, ਪਰ ਉਸ ਦੀ ਮੌਤ ਹੋ ਗਈ ਸੀ।
ਡੀ ਐੱਸ ਪੀ ਗੁਰਮੀਤ ਸਿੰਘ ਵਿਰੁੱਧ ਦੋਸ਼ ਸਨ ਕਿ ਗੁਰਦੇਵ ਸਿੰਘ, ਜਗਦੇਵ ਸਿੰਘ ਅਤੇ ਜੰਗਾ ਸਿੰਘ, ਜੋ ਉੱਤਰ ਪ੍ਰਦੇਸ਼ ਦੇ ਕਿਸੇ ਕੇਸ ਦੇ ਸੰਬੰਧ ਵਿੱਚ ਗਏ ਸਨ ਅਤੇ ਇੱਕ ਬਲਦੇਵ ਸਿੰਘ ਵਾਸੀ ਪ੍ਰੇਨੀ (ਉੱਤਰ ਪ੍ਰਦੇਸ਼) ਦੇ ਘਰ ਠਹਿਰੇ ਸਨ, ਦੇ ਘਰ ਗੁਰਮੀਤ ਸਿੰਘ ਦੀ ਪੁਲਸ ਪਾਰਟੀ ਨੇ ਰੇਡ ਕੀਤੀ ਤੇ ਜਦੋਂ ਉਸ ਨੂੰ ਪਤਾ ਲੱਗਾ ਕਿ ਗੁਰਦੇਵ ਸਿੰਘ, ਬਾਬਾ ਚਰਨ ਸਿੰਘ ਦਾ ਭਰਾ ਹੈ ਤਾਂ ਉਹ ਡੀ ਐੱਸ ਪੀ ਅਜੀਤ ਸਿੰਘ ਸੰਧੂ ਨੂੰ ਖੁਸ਼ ਕਰਨ ਲਈ ਉਸ ਨੂੰ ਚੁੱਕ ਲਿਆਇਆ, ਜਿਸ ਨੂੰ ਬਾਅਦ ਵਿੱਚ ਸੀ ਆਈ ਏ ਤਰਨ ਤਾਰਨ ਰੱਖਿਆ ਅਤੇ ਬਾਅਦ ਵਿੱਚ ਉਸ ਦਾ ਕੋਈ ਪਤਾ ਨਹੀਂ ਲੱਗਾ। ਸੀ ਬੀ ਆਈ ਨੇ ਆਪਣੀ ਜਾਂਚ ਮੁਕੰਮਲ ਕਰ ਕੇ ਸਾਲ 2001 ਵਿੱਚ ਦੋਸ਼ ਪੱਤਰ ਅਦਾਲਤ ਨੂੰ ਪੇਸ਼ ਕਰ ਦਿੱਤਾ ਸੀ, ਪਰ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਸਟੇਅ ਕਰ ਕੇ ਇਸ ਕੇਸ ਵਿੱਚ ਕੋਈ ਪ੍ਰਗਤੀ ਨਹੀਂ ਸੀ ਹੋਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ