Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡਰਿਊ 10 ਨੂੰ ਪੰਜਾਬ ਦੌਰੇ 'ਤੇ ਸਟੇਟ ਗੈਸਟ ਬਣਨਗੇ

October 05, 2018 12:06 AM

ਜਲੰਧਰ, 4 ਅਕਤੂਬਰ (ਪੋਸਟ ਬਿਊਰੋ)- ਕੈਨੇਡਾ ਦੇ ਵਿਰੋਧੀ ਨੇਤਾ ਐਂਡਰਿਊ ਸ਼ੀਰ 10 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ, ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਉਨ੍ਹਾਂ ਦਾ ਸਟੇਟ ਗੈਸਟ ਵਜੋਂ ਸਵਾਗਤ ਕਰੇਗੀ।
ਮਿਲੀ ਜਾਣਕਾਰੀ ਅਨੁਸਾਰ ਐਂਡਰਿਊ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੇ ਇਲਾਵਾ ਅੰਮ੍ਰਿਤਸਰ ਜਾਣ ਦਾ ਵੀ ਪ੍ਰੋਗਰਾਮ ਹੈ। ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਦਿੱਤਾ ਸੀ। ਢਿੱਲੋਂ ਨੇ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੈਠਕ ਤੈਅ ਕਰਵਾਈ ਹੈ। ਕੇਵਲ ਸਿੰਘ ਢਿੱਲੋਂ ਮੁੱਖ ਮੰਤਰੀ ਦੇ ਨਜ਼ਦੀਕੀ ਮਿੱਤਰਾਂ 'ਚੋਂ ਮੰਨੇ ਜਾਂਦੇ ਹਨ, ਉਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿੱਚ ਹਨ। ਉਨ੍ਹਾਂ ਦੇ ਰਾਹੀਂ ਐਂਡਰਿਊ ਦਾ ਪੰਜਾਬ ਦੌਰਾ ਤੈਅ ਹੋਇਆ ਸੀ। ਐਂਡਰਿਊ ਦੇ ਦੌਰੇ ਸਮੇਂ ਢਿੱਲੋਂ ਉਨ੍ਹਾਂ ਦੇ ਨਾਲ ਰਹਿਣਗੇ। ਐਂਡਰਿਊ ਇਸ ਸਮੇਂ ਕੈਨੇਡਾ ਦੇ ਪਾਰਲੀਮੈਂਟ ਮੈਂਬਰ ਵੀ ਹਨ। ਮੁੱਖ ਮੰਤਰੀ ਦੇ ਨਾਲ ਮੁਲਾਕਾਤ ਦੌਰਾਨ ਕੈਨੇਡਾ ਅਤੇ ਪੰਜਾਬ ਦੇ ਦੋ ਪੱਖੀ ਸੰਬੰਧਾਂ ਨੂੰ ਮਜ਼ਬੂਤ ਬਣਾਉਣ 'ਤੇ ਵੀ ਚਰਚਾ ਹੋਵੇਗੀ।
ਸਰਕਾਰੀ ਹਲਕਿਆਂ ਮੁਤਾਬਕ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਦੇ ਚੀਫ ਸੈਕਟਰੀ ਕਰਨ ਅਵਤਾਰ ਸਿੰਘ ਨੂੰ ਕਿਹਾ ਹੈ ਕਿ ਕੈਨੇਡਾ ਦੇ ਵਿਰੋਧੀ ਨੇਤਾ ਦੇ ਪੰਜਾਬ ਦੌਰੇ ਦੌਰਾਨ ਰਾਜ ਸਰਕਾਰ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਸੰਬੰਧ ਵਿੱਚ ਸੁਰੱਖਿਆ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਐਂਡਰਿਊ ਨੇ ਮੁੱਖ ਮੰਤਰੀ ਨੂੰ ਇਕ ਪੱਤਰ ਭੇਜਿਆ ਸੀ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਆਪਣੇ ਪ੍ਰੋਗਰਾਮਾਂ ਦਾ ਵਰਨਣ ਕੀਤਾ ਸੀ। ਮੁੱਖ ਮੰਤਰੀ ਨੇ ਐਂਡਰਿਊ ਨੂੰ ਚੰਡੀਗੜ੍ਹ ਅੰਮ੍ਰਿਤਸਰ ਲੈ ਜਾਣ ਲਈ ਸਰਕਾਰੀ ਹੈਲੀਕਾਪਟਰ ਹਾਸਲ ਕਰਵਾਉਣ ਦੇ ਹੁਕਮ ਦਿੱਤੇ ਹਨ। ਅਜਿਹਾ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਵਿੱਚ ਵਸੇ ਪ੍ਰਵਾਸੀ ਪੰਜਾਬੀਆਂ ਨੂੰ ਵੀ ਇਕ ਚੰਗਾ ਸੰਦੇਸ਼ ਦੇਣਾ ਚਾਹੁੰਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ