Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਨਵੇਂ ਪਾਰਲੀਮੈਂਟ ਮੈਂਬਰ ਪੰਜ ਤਾਰਾ ਹੋਟਲਾਂ ਵਿੱਚ ਨਹੀਂ ਠਹਿਰਨਗੇ

May 24, 2019 09:04 AM

ਨਵੀਂ ਦਿੱਲੀ, 23 ਮਈ (ਪੋਸਟ ਬਿਊਰੋ)- ਇਸ ਵਾਰੀ ਲੋਕ ਸਭਾ ਵਿੱਚ ਜਿੱਤ ਕੇ ਆ ਰਹੇ ਨਵੇਂ ਪਾਰਲੀਮੈਂਟ ਮੈਂਬਰਾਂ ਨੂੰ ਪੰਜ ਤਾਰਾ ਹੋਟਲਾਂ ਵਿੱਚ ਨਹੀਂ ਠਹਿਰਾਇਆ ਜਾਵੇਗਾ। ਉਨ੍ਹਾਂ ਨੂੰ ਠਹਿਰਾਉਣ ਲਈ ਵੈਸਟਰਨ ਕੋਰਟ ਅਤੇ ਦਿੱਲੀ ਵਿੱਚ ਮੌਜੂਦ ਵੱਖ-ਵੱਖ ਰਾਜਾਂ ਦੇ ਭਵਨ ਵਿੱਚ ਪ੍ਰਬੰਧ ਕੀਤਾ ਗਿਆ ਹੈ।
ਲੋਕ ਸਭਾ ਜਨਰਲ ਸਕੱਤਰ ਸਨੇਹਲਤਾ ਸ੍ਰੀਵਾਸਤਵ ਨੇ ਕਿਹਾ ਕਿ ਇਨ੍ਹਾਂ ਥਾਵਾਂ 'ਤੇ ਲਗਭਗ 300 ਕਮਰੇ ਰਾਖਵੇਂ ਕੀਤੇ ਗਏ ਹਨ। ਇਸ ਨਵੀਂ ਕੋਸਿ਼ਸ਼ ਨੂੰ ਪਾਰਲੀਮੈਂਟ ਮੈਂਬਰਾਂ ਨੂੰ ਪੰਜ ਤਾਰਾ ਹੋਟਲਾਂ ਵਿੱਚ ਠਹਿਰਾਉਣ ਉਤੇ ਹੁੰਦੇ ਖਰਚੇ ਵਿੱਚ ਕਟੌਤੀ ਵਜੋਂ ਵੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਦੇ ਨਵੇਂ ਚੁਣੇ ਮੈਂਬਰਾਂ ਨੂੰ ਆਰਜ਼ੀ ਤੌਰ 'ਤੇ ਹੋਟਲਾਂ ਵਿੱਚ ਠਹਿਰਾਉਣ ਦੀ ਪੁਰਾਣੀ ਪ੍ਰਥਾ ਖਤਮ ਕਰ ਦਿੱਤੀ ਗੲ ਹੈ। ਹਾਲੇ ਸਿਰਫ 250 ਪਾਰਲੀਮੈਂਟ ਮੈਂਬਰਾਂ ਨੂੰ ਠਹਿਰਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਜਦ ਤੱਕ ਉਨ੍ਹਾਂ ਨੂੰ ਪੱਕੀ ਰਿਹਾਇਸ਼ ਨਹੀਂ ਮਿਲ ਜਾਂਦੀ, ਓਦੋਂ ਤੱਕ ਉਨ੍ਹਾਂ ਲਈ ਆਰਜ਼ੀ ਤੌਰ 'ਤੇ ਠਹਿਰਨ ਦਾ ਪ੍ਰਬੰਧ ਕੀਤਾ ਗਿਆ ਹੈ। ਮੌਜੂਦਾ ਪ੍ਰਬੰਧਾਂ ਹੇਠ ਜੇਤੂ ਸਾਰੇੇ ਪਾਰਲੀਮੈਂਟ ਮੈਂਬਰਾਂ ਦੇ ਠਹਿਰਨ ਦਾ ਪ੍ਰਬੰਧ ਪਾਰਲੀਮੈਂਟ ਵੱਲੋਂ ਕੀਤਾ ਜਾਂਦਾ ਹੈ ਅਤੇ ਇਸ ਦਾ ਖਰਚਾ ਡਾਇਰੈਕਟੋਰੇਟ ਆਫ ਐਸੈਟਸ ਕਰਦਾ ਹੈ। ਪਾਰਲੀਮੈਂਟ ਮੈਂਬਰਾਂ ਦੀ ਸਹੂਲਤ ਬਾਰੇ ਸੋਚ ਕੇ ਪਹਿਲੀ ਵਾਰ ਰਿਟਰਨਿੰਗ ਅਫਸਰ ਨੂੰ ਅਗਾਊਂ ਫਾਰਮ ਭੇਜੇ ਹਨ ਤਾਂ ਕਿ ਉਨ੍ਹਾਂ ਬਾਰੇ ਮੁੱਢਲੀ ਜਾਣਕਾਰੀ ਮਿਲ ਸਕੇ। ਲੋਕ ਸਭਾ ਸਕੱਤਰੇਤ ਨੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡਾ ਤੇ ਨਵੀਂ ਦਿੱਲੀ ਰੇਲਵੇ ਸਟੇਸ਼ਨ, ਪੁਰਾਣੀ ਦਿੱਲੀ ਰੇਲਵੇ ਸਟੇਸ਼ਨ, ਹਜ਼ਾਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਆਨੰਦ ਵਿਹਾਰ ਰੇਲਵੇ ਸਟੇਸ਼ਨ ਉਤੇ ਗਾਈਡ ਪੋਸਟ ਬਣਾਏ ਅਤੇ ਪਾਰਲੀਮੈਂਟ ਭਵਨ ਵਿੱਚ ਨਵੇਂ ਪਾਰਲੀਮੈਂਟ ਮੈਂਬਰਾਂ ਲਈ ਸਹੂਲਤ ਕੇਂਦਰ ਸਥਾਪਤ ਕੀਤੇ ਗਏ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ