Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਨਜਰਰੀਆ

ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ ਉਡਾਰੀ ਰੋਕਣ ਲਈ ਰਣਨੀਤੀ ਬਣਾਏ ਸਰਕਾਰ

May 24, 2019 09:06 AM

-ਜੇ ਐੱਸ ਕੁਮਾਰ
ਪੰਜਾਬ ਦੇ ਨੌਜਵਾਨਾਂ 'ਚ ਵਿਦੇਸ਼ ਜਾ ਕੇ ਪੜ੍ਹਾਈ ਕਰਨ ਅਤੇ ਕੈਨੇਡਾ, ਅਮਰੀਕਾ, ਆਸਟਰੇਲੀਆ ਵਰਗੇ ਦੇਸ਼ਾਂ ਵਿੱਚ ਸੈਟਲ ਹੋਣ ਦਾ ਰੁਝਾਨ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਤੇਜ਼ੀ ਨਾਲ ਖਾਲੀ ਹੋ ਰਿਹਾ ਹੈ। ਨੌਜਵਾਨਾਂ ਦੀ ਵਿਦੇਸ਼ ਉਡਾਰੀ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਪਵੇਗਾ। ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਇੰਝ ਹੀ ਵਿਦੇਸ਼ਾਂ ਵੱਲ ਜਾਂਦੇ ਰਹੇ ਤਾਂ ਇੱਕ ਦਿਨ ਅਜਿਹਾ ਆਵੇਗਾ, ਜਦੋਂ ਪੰਜਾਬ ਦੀ ਆਬਾਦੀ ਬੜੀ ਘੱਟ ਹੋ ਜਾਵੇਗੀ, ਕਿਉਂਕਿ ਬੱਚਿਆਂ ਦੇ ਵਿਦੇਸ਼ਾਂ ਵਿੱਚ ਸੈਟਲ ਹੋਣ ਤੋਂ ਬਾਅਦ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਭੈਣ-ਭਰਾ ਅਤੇ ਮਾਂ-ਪਿਓ ਵੀ ਇੱਕ ਦਿਨ ਉਨ੍ਹਾਂ ਕੋਲ ਚਲੇ ਜਾਂਦੇ ਅਤੇ ਉਥੇ ਸੈਟਲ ਹੋ ਜਾਂਦੇ ਹਨ। ਇੱਕ ਸਮਾਂ ਅਜਿਹਾ ਸੀ, ਜਦੋਂ ਪੰਜਾਬ ਦੇ ਸਾਰੇ ਕਾਲਜ ਭਰੇ ਹੁੰਦੇ ਸਨ ਅਤੇ ਚੰਗੇ ਕਾਲਜਾਂ ਵਿੱਚ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਲੋਕਾਂ ਨੂੰ ਉਡੀਕ ਕਰਨੀ ਪੈਂਦੀ ਸੀ। ਕਈ ਵਾਰ ਸਿਫਾਰਸ਼ਾਂ ਲੱਭਣੀਆਂ ਪੈਂਦੀਆਂ ਸਨ। ਅੱਜਕੱਲ੍ਹ ਅਜਿਹੇ ਕਾਲਜਾਂ ਵਿੱਚ ਦਾਖਲੇ 50 ਤੋਂ ਲੈ ਕੇ ਸੱਤਰ ਫੀਸਦੀ ਤੱਕ ਘੱਟ ਜਾਣ ਕਾਰਨ ਕਾਲਜਾਂ ਲਈ ਖਰਚੇ ਕੱਢਣਾ ਮੁਸ਼ਕਲ ਹੋ ਗਿਆ ਹੈ। ਦੂਜੇ ਪਾਸੇ ਭਵਿੱਖ ਨੂੰ ਸੰਵਾਰਨ ਦਾ ਸੁਫਨਾ ਲੈ ਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨਾਲ ਪੰਜਾਬ ਭਰ ਦੇ ਆਈਲੈਟਸ ਸੈਂਟਲ ਭਰੇ ਪਏ ਹਨ।
ਸਭ ਤੋਂ ਵੱਡਾ ਸਵਾਲ ਇਹ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣਾ ਸੂਬਾ, ਘਰ-ਬਾਰ ਛੱਡ ਕੇ ਵਿਦੇਸ਼ ਕਿਉਂ ਦੌੜ ਰਹੀ ਹੈ? ਜਦੋਂ ਕੋਈ ਬੱਚਾ 12ਵੀਂ ਪਾਸ ਕਰ ਕੇ ਆਪਣੇ ਮਾਂ-ਪਿਓ ਕੋਲ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੀ ਇੱਛਾ ਪ੍ਰਗਟਾਉਂਦਾ ਹੈ ਤਾਂ ਮਾਂ-ਪਿਓ ਦੀ ਚਿੰਤਾ ਇਸ ਗੱਲ ਬਾਰੇ ਵਧ ਜਾਂਦੀ ਹੈ ਕਿ ਆਖਰ ਇਸ ਦੇ ਲਈ ਲੱਖਾਂ ਰੁਪਏ ਕਿੱਥੋਂ ਲਿਆਉਣਗੇ, ਪਰ ਬੱਚਿਆਂ ਦੀ ਜ਼ਿੱਦ ਅੱਗੇ ਝੁਕਦੇ ਕਈ ਮਾਂ-ਬਾਪ ਆਪਣੀਆਂ ਜ਼ਮੀਨਾਂ ਤੱਕ ਵੇਚ ਦਿੰਦੇ ਅਤੇ ਕਈ ਬੈਂਕਾਂ ਤੋਂ ਕਰਜ਼ੇ ਲੈ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਦੇ ਹਨ।
ਵਿਦੇਸ਼ਾਂ ਵਿੱਚ ਪੜ੍ਹਨ ਗਏ ਅਤੇ ਉਥੇ ਸੈਟਲ ਹੋਏ ਕੁਝ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਥੇ ਝੂਠੇ ਪੁਲਸ ਮੁਕੱਦਮੇ ਦਰਜ ਹੋਣ ਦਾ ਡਰ ਨਹੀਂ ਅਤੇ ਉਹ ਕਾਨੂੰਨ ਦੀ ਪਾਲਣਾ ਕਰਨ ਦੇ ਨਾਲ ਨਾਲ ਦਿਨ-ਰਾਤ ਮਿਹਨਤ ਵੀ ਕਰਦੇ ਹਨ। ਕਾਨੂੰਨ ਦੀ ਪਾਲਣਾ ਕਰਨ ਵਾਲਿਆਂ ਨੂੰ ਉਥੇ ਕੋਈ ਪ੍ਰੇਸ਼ਾਨ ਨਹੀਂ ਕਰਦਾ ਅਤੇ ਜੀ-ਜਾਨ ਨਾਲ ਮਿਹਨਤ ਕਰ ਕੇ ਉਹ ਚੰਗੀ ਜ਼ਿੰਦਗੀ ਬਿਤਾਉਂਦੇ ਹਨ। ਜਿੰਨਾ ਉਹ ਕੰਮ ਕਰਦੇ ਹਨ, ਉਥੇ ਉਨ੍ਹਾਂ ਨੂੰ ਓਨੇ ਪੈਸੇ ਮਿਲਦੇ ਹਨ ਕਿਉਂਕਿ ਇਨਸਾਨ ਤੇ ਉਸ ਦੇ ਕੰਮ ਦੀ ਕਦਰ ਹੈ। ਰਿਸ਼ਵਤਖੋਰੀ ਜਾਂ ਸਿਆਸਤ ਦਾ ਸ਼ਿਕਾਰ ਨਹੀਂ ਹੋਣਾ ਪੈਂਦਾ। ਯੋਗਤਾ ਮੁਤਾਬਕ ਬਿਨਾਂ ਕਿਸੇ ਸਿਫਾਰਸ਼ ਦੇ ਕੰਮ ਮਿਲਦਾ ਹੈ। ਸਾਫ-ਸੁਥਰਾ ਪਾਣੀ ਹੈ, ਸ਼ੁੱਧ ਵਾਤਾਵਰਣ ਹੈ, ਉਥੇ ਲੋਕ ਸੱਚ ਬੋਲਣਾ ਅਤੇ ਸੱਚ ਸੁਣਨਾ ਪਸੰਦ ਕਰਦੇ ਹਨ। ਇਨਸਾਨਾਂ ਤਾਂ ਕੀ, ਉਥੇ ਪਸ਼ੂਆਂ-ਪੰਛੀਆਂ ਅਤੇ ਜੀਵ-ਜੰਤੂਆਂ ਦੀ ਵੀ ਸੰਭਾਲ ਹੁੰਦੀ ਹੈ।
ਵਿਦੇਸ਼ ਰਹਿੰਦੇ ਨੌਜਵਾਨਾਂ ਮੁਤਾਬਕ ਉਥੇ ਮਿਹਨਤ ਕਰ ਕੇ ਹਰ ਮਨੁੱਖ ਅਮੀਰ ਹੋ ਸਕਦਾ ਹੈ, ਆਪਣੇ ਸੁਫਨੇ ਪੂਰੇ ਕਰ ਸਕਦਾ ਹੈ। ਪੁਲਸ ਦੀ ਕੋਈ ਦੁਰਵਰਤੋਂ ਨਹੀਂ ਹੁੰਦੀ ਅਤੇ ਲੋਕਾਂ ਦੇ ਟੈਕਸਾਂ ਦਾ ਇੱਕ-ਇੱਕ ਪੈਸਾ ਸਰਕਾਰਾਂ ਆਪਣੇ ਦੇਸ਼ ਅਤੇ ਉਥੇ ਰਹਿੰਦੇ ਲੋਕਾਂ ਦੀ ਭਲਾਈ 'ਤੇ ਖਰਚ ਕਰਦੀਆਂ ਹਨ। ਵਿਦੇਸ਼ਾਂ ਵਿੱਚ ਪ੍ਰਧਾਨ ਮੰਤਰੀ ਆਮ ਨਾਗਰਿਕਾਂ ਵਾਂਗ ਕੰਮ ਕਰਦੇ ਹਨ। ਵਿਦੇਸ਼ਾਂ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕਾਂ ਸਾਫ-ਸੁਥਰੀਆਂ ਹੋਣ ਕਰ ਕੇ ਸੜਕ ਹਾਦਸੇ ਬਹੁਤ ਘੱਟ ਹੁੰਦੇ ਹਨ ਅਤੇ ਹਾਦਸਿਆਂ ਵਿੱਚ ਮੌਤਾਂ ਬਹੁਤ ਘੱਟ ਹੁੰਦੀਆਂ ਹਨ। ਓਥੇ ਸੈਟਲ ਹੋਏ ਨੌਜਵਾਨ ਆਪਣੇ ਸੂਬੇ ਪੰਜਾਬ ਦੀ ਸਿਆਸਤ, ਵਧਦੇ ਨਸ਼ਿਆਂ, ਝੂਠੇ ਮੁਕੱਦਮਿਆਂ, ਭਿ੍ਰਸ਼ਟਾਚਾਰ, ਸਰਕਾਰੀ ਪੈਸੇ ਦੀ ਦੁਰਵਰਤੋਂ, ਰੇਤ ਮਾਫੀਆ ਤੇ ਲੈਂਡ ਮਾਫੀਆ ਨੂੰ ਨਫਰਤ ਕਰਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦਾ ਪੌਣ-ਪਾਣੀ ਦੂਸ਼ਿਤ ਹੋ ਚੁੱਕਾ ਹੈ ਤੇ ਬਦਲੇ ਦੀ ਸਿਆਸਤ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ।
ਫਿਰ ਵੀ ਅਮਰੀਕਾ, ਕੈਨੇਡਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਵਿੱਚ ਵੱਸੇ ਨੌਜਵਾਨਾਂ ਨੂੰ ਆਪਣਿਆਂ ਦੀ ਅਤੇ ਪੰਜਾਬ ਦੀ ਚਿੰਤਾ ਸਤਾਉਂਦੀ ਹੈ। ਜੇ ਪੰਜਾਬ ਵਿੱਚ ਬਣਦੀਆਂ ਸਰਕਾਰਾਂ, ਸਿਆਸਤਦਾਨਾਂ ਅਤੇ ਬੁੱਧੀਜੀਵੀਆਂ ਨੇ ਪੰਜਾਬ ਦੇ ਮਾਹੌਲ ਨੂੰ ਛੇਤੀ ਠੀਕ ਨਾ ਕੀਤਾ ਅਤੇ ਨੌਜਵਾਨ ਵਰਗ ਦੇ ਭਵਿੱਖ ਲਈ ਕੋਈ ਨੀਤੀ ਨਾ ਬਣਾਈ ਤਾਂ ਆਉਣ ਵਾਲੇ 10 ਦਿਨਾਂ ਵਿੱਚ ਪੰਜਾਬ ਦੇ ਲੱਖਾਂ ਪਰਵਾਰ ਅਤੇ ਬਜ਼ੁਰਗ ਮਾਂ-ਪਿਓ ਆਪਣੇ ਬੱਚਿਆਂ ਕੋਲ ਵਿਦੇਸ਼ਾਂ ਵਿੱਚ ਸ਼ਿਫਟ ਹੋ ਜਾਣਗੇ ਤੇ ਪੰਜਾਬ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਪੱਛੜ ਜਾਵੇਗਾ। ਪੰਜਾਬ ਦੀ ਕੈਪਟਨ ਸਰਕਾਰ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਉਹ ਕੁਝ ਅਜਿਹਾ ਕਰਨ ਕਿ ਨੌਜਵਾਨਾਂ ਨੂੰ ਆਪਣਾ ਘਰ ਅਤੇ ਆਪਣਾ ਸੂਬਾ ਛੱਡ ਕੇ ਵਿਦੇਸ਼ ਉਡਾਰੀ ਮਾਰਨ ਦੀ ਲੋੜ ਹੀ ਨਾ ਪਵੇ।

 

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਨਾਮਵਰ ਖਿਡਾਰੀ ਤੋਂ ਸਫ਼ਲ ਕੋਚ ਬਣਨ ਤੱਕ ਦਾ ਸਫ਼ਰ : ਜਸਬੀਰ ਭਾਰਟਾ ਆਮ ਲੋਕਾਂ ਦੀ ‘ਆਮਦਨ’ ਜੋੜ ਕੇ ਦੱਸੀ ਜਾਂਦੀ ਭਾਰਤ ਦੀ ‘ਔਸਤ’ ਦੇ ਅੰਕੜੇ ਮੂਰਖ ਬਣਾਉਂਦੇ ਹਨ ਲੋਕਾਂ ਨੂੰ ਵਿਸ਼ਵ ਦੇ ਮਹਾਨ ਖਿਡਾਰੀ: ‘ਭਾਗ ਮਿਲਖਾ ਭਾਗ’ ਵਿਚਲਾ ਅਸਲੀ ਮਿਲਖਾ ਸਿੰਘ ਚੋਣ-ਜੰਗ ਨੂੰ ਜਦੋਂ ਜੰਗ ਮੰਨ ਲਉ ਤਾਂ ਅਸੂਲ-ਨਿਯਮ ਬਾਰੇ ਸੋਚਣ ਦੀ ਲੋੜ ਨਹੀਂ ਰਹਿੰਦੀ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’