Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਸਰਪ੍ਰਾਈਜ਼ ਸ਼ਰਧਾ ਅਤੇ ਸੁਸ਼ਾਂਤ ਦਾ

May 24, 2019 09:20 AM

ਸ਼ਰਧਾ ਕਪੂਰ ਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਫਿਲਮ ‘ਛਿਛੋਰੇ’ ਦੀ ਫਸਟ ਲੁਕ ਜਾਰੀ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਫਿਲਮ ਦੀ ਸ਼ੂਟਿੰਗ ਖਤਮ ਹੋਣ 'ਤੇ ਫਿਲਮ ਦੀ ਸਾਰੀ ਕਾਸਟ ਨੂੰ ਪ੍ਰੋਡਕਸ਼ਨ ਹਾਊਸ ਵੱਲੋਂ ਸਪੈਸ਼ਲ ਗਿਫਟ ਦਿੱਤੇ ਗਏ, ਪਰ ਸ਼ਰਧਾ ਤੇ ਸੁਸ਼ਾਂਤ ਨੇ ਕਰੂਅ ਦੇ ਮੈਂਬਰਾਂ ਲਈ ਇੱਕ ਛੋਟਾ ਜਿਹਾ ਸਰਪਰਾਈਜ਼ ਤਿਆਰ ਰੱਖਿਆ ਸੀ। ਉਨ੍ਹਾਂ ਨੇ ਫਿਲਮ ਦੇ ਅਸਿਸਟੈਂਟ ਡਾਇਰੈਕਟਰਜ਼ ਦੇ ਗਰੁੱਪ ਨੂੰ ਗਿਫਟ ਭੇਜਣ ਦਾ ਫੈਸਲਾ ਕੀਤਾ। ਪਤਾ ਲੱਗਾ ਹੈ ਕਿ ‘‘ਫਿਲਮ ਦੀ ਸ਼ੂਟਿੰਗ ਦੌਰਾਨ ਅਸਿਸਟੈਂਟ ਡਾਇਰੈਕਟਰਜ਼ ਦੀ ਸ਼ਰਧਾ ਤੇ ਸੁਸ਼ਾਂਤ ਨਾਲ ਚੰਗੀ ਦੋਸਤੀ ਹੋ ਗਈ ਸੀ। ਦੋਵਾਂ ਸਿਤਾਰਿਆਂ ਨੇ ਉਨ੍ਹਾਂ ਤੋਂ ਵਿਦਾਈ ਲੈਂਦੇ ਸਮੇਂ ਉਨ੍ਹਾਂ ਨੂੰ ਗਿਫਟ ਦੇਣ ਲਈ ਕਿਤਾਬਾਂ ਤੇ ਫੁੱਲ ਖਰੀਦੇ ਸਨ। ਸ਼ਰਧਾ ਨੂੰ ਕਿਤਾਬਾਂ ਪੜ੍ਹਨੀਆਂ ਪਸੰਦ ਹਨ। ਇਸ ਲਈ ਉਸ ਨੇ ਇਨਟਰਨ ਫਿਲਮ ਵਿਚਲੇ ਨੌਜਵਾਨਾਂ ਨੂੰ ਕਿਤਾਬਾਂ ਭੇਟ ਕੀਤੀਆਂ। ਇਹੀ ਨਹੀਂ, ਦੋਵਾਂ ਨੇ ਆਪਣੇ ਹੱਥਾਂ ਨਾਲ ਉਨ੍ਹਾਂ ਲਈ ਲੈਟਰ ਲਿਖੇ, ਜਿਨ੍ਹਾਂ ਨੂੰ ਦੇਖ ਕੇ ਸਾਰੇ ਬਹੁਤ ਭਾਵੁਕ ਹੋ ਗਏ।”
ਜ਼ਿਕਰ ਯੋਗ ਹੈ ਕਿ ਫਿਲਮ ਦੀ ਫਸਟ ਲੁਕ ਨੂੰ ਰਿਲੀਜ਼ ਕਰਨ ਦੇ ਨਾਲ ਹੀ ਇਸ ਦੇ ਨਿਰਮਾਤਾ ਨਾਡਿਆਡਵਾਲਾ ਗ੍ਰੈਂਡਸਨ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਫਿਲਮ ਕੁਝ ਮਹੀਨਿਆਂ 'ਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਜਾਏਗੀ। ਫਾਕਸ ਸਟਾਰ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ‘‘ਇਥੇ ਛਿਛੋਰੇ ਟੀਮ ਹੈ ਇਸ ਦਾ ਇੱਕ ਹਿੱਸਾ ਡਰਾਮਾ ਹੈ ਤਾਂ ਦੂਜਾ ਹਿੱਸਾ ਪਿਆਰ ਨਾਲ ਭਰਿਆ ਹੋਇਆ ਹੈ। ਸਾਰੇ ਛਿਛੋਰੇਪੰਤੀ ਵਿੱਚ ਲੱਗੇ ਹੋਏ ਹਨ।” ਇਸ ਤੋਂ ਇਲਾਵਾ ਫਿਲਮ ਦੇ ਨਿਰਦੇਸ਼ਕ ਨਿਤੇਸ਼ ਤਿਵਾੜੀ ਨੇ ਵੀਡੀਓ ਸ਼ੇਅਰ ਕਰ ਕੇ ਲਿਖਿਆ, ‘ਪਾਗਲਪਨ ਫਿਰ ਸ਼ੁਰੂ ਹੋਣ ਵਾਲਾ ਹੈ। ਇਸ ਲਈ ਸਿਰਫ ਚਾਰ ਮਹੀਨੇ ਹੋਰ ਹਨ।” ਇੱਕ ਹੋਰ ਪੋਸਟਰ 'ਚ ਦੋ ਜੈਨਰੇਸ਼ਨਜ਼ ਨੂੰ ਦਿਖਾਇਆ ਗਿਆ ਸੀ। ਪੋਸਟਰ ਵਿੱਚ ਦਿਸ ਰਿਹਾ ਹੈ ਕਿ ਪਹਿਲੀ ਲਾਈਨ ਵਿੱਚ ਸੁਸ਼ਾਂਤ, ਸ਼ਰਧਾ ਸਣੇ ਸਾਰੇ ਕਲਾਕਾਰ ਬੈਠੇ ਹੋਏ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ