Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਵਿੱਚੋਂ ਕਾਂਗਰਸ ਨੇ 13 ਵਿੱਚੋਂ 8 ਸੀਟਾਂ ਜਿੱਤ ਕੇ ਮੋਦੀ ਰੱਥ ਰੋਕਿਆ

May 24, 2019 09:37 AM

* ਦੋ ਸੀਟਾਂ ਅਕਾਲੀ, ਦੋ ਭਾਜਪਾ ਅਤੇ ਇੱਕ ਭਗਵੰਤ ਮਾਨ ਨੇ ਜਿੱਤੀ

ਚੰਡੀਗੜ੍ਹ, 24 ਮਈ, (ਪੋਸਟ ਬਿਊਰੋ)- ਭਾਰਤ ਦੀਆਂ ਪਾਰਲੀਮੈਂਟ ਚੋਣਾਂ ਵਿਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਜਿੱਤ ਦੀ ਹਨੇਰੀ ਚੱਲ ਰਹੀ ਸੀ, ਪੰਜਾਬ ਵਿਚ ਇਸ ਦਾ ਬਹੁਤਾ ਅਸਰ ਨਹੀਂਦਿੱਸਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ5 ਸੀਟਾਂ ਵਿਰੋਧੀ ਪਾਰਟੀਆਂ ਤੋਂਮੋਦੀ ਦੀ ਹਨੇਰੀ ਵਿੱਚ ਵੀਖੋਹ ਕੇ ਕਾਂਗਰਸ ਦੀ ਪਿਛਲੀ ਵਾਰ ਦੀਆਂ 3 ਸੀਟਾਂ ਦੀ ਜਿੱਤ ਵਧਾ ਕੇ 8 ਸੀਟਾਂ ਦੀ ਕਰ ਦਿਤੀ ਹੈ। ਏਥੋਂ ਦੋ ਸੀਟਾਂ ਅਕਾਲੀ ਦਲ ਨੇ, ਦੋ ਸੀਟਾਂ ਭਾਜਪਾ ਅਤੇ ਇਕ ਆਮ ਆਦਮੀ ਪਾਰਟੀ ਨੇ ਜਿੱਤੀ ਹੈ। ਕਾਂਗਰਸ ਨੇ ਪਟਿਆਲਾ, ਫ਼ਰੀਦਕੋਟ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਜਲੰਧਰ, ਅੰਮ੍ਰਿਤਸਰ ਅਤੇ ਖਡੂਰ ਸਾਹਿਬ ਜਿੱਤੀਆਂ ਹਨ। ਗੁਰਦਾਸਪੁਰ ਅਤੇ ਅੰਮ੍ਰਿਤਸਰਭਾਜਪਾ ਨੇ ਅਤੇ ਅਕਾਲੀ ਦਲ ਨੇ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਜਿੱਤ ਪ੍ਰਾਪਤ ਕੀਤੀ ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਸੰਗਰੂਰ ਦੀ ਸੀਟ ਜਿੱਤ ਲਈ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪੁਰਾਣੇ ਸਾਥੀ ਅਤੇ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਹਰਾਇਆ ਹੈ। ਸੁਖਬੀਰ ਸਿੰਘ ਬਾਦਲ ਨੂੰ 633427 ਵੋਟਾਂ ਪਈਆਂ, ਸ਼ੇਰ ਸਿੰਘ ਘੁਬਾਇਆ 434577, ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ 31872 ਅਤੇਪੀ ਡੀ ਏ ਫਰੰਟ ਵੱਲੋਂ ਸੀ ਪੀ ਆਈ ਏ ਹੰਸਰਾਜ ਗੋਲਡਨ ਨੂੰ 26128 ਵੋਟਾਂ ਮਿਲੀਆਂ।ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਤੇ ਬਾਲੀਵੁੱਡ ਸਟਾਰ ਸੰਨੀ ਦਿਓਲ ਨੂੰ 558719 ਵੋਟਾਂ, ਕਾਂਗਰਸ ਦੇ ਸੁਨੀਲ ਜਾਖੜ ਨੂੰ 476260, ਆਮ ਆਦਮੀ ਪਾਰਟੀ ਦੇ ਪੀਟਰ ਮਸੀਹ ਨੂੰ 27744 ਤੇ ਪੀ ਡੀ ਏ ਫਰੰਟ ਦੇ ਲਾਲ ਚੰਦ ਕਟਾਰੂ ਚੱਕ ਨੂੰ 15274 ਵੋਟਾਂ ਮਿਲੀਆਂ। ਸੰਗਰੂਰਤੋਂ ਭਗਵੰਤ ਮਾਨ ਨੂੰ 413561, ਕਾਂਗਰਸ ਦੇ ਕੇਵਲ ਸਿੰਘ ਢਿੱਲੋਂ ਨੂੰ303350ਤੇ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਨੂੰ 263498 ਦੇ ਬਾਅਦ ਸਿਮਰਨਜੀਤ ਸਿੰਘ ਮਾਨ ਨੂੰ 48365 ਅਤੇ ਪੀ ਡੀ ਏ ਫਰੰਟ ਦੇ ਜਸਰਾਜ ਜੱਸੀ ਨੂੰ 20087 ਵੋਟਾਂ ਮਿਲੀਆਂ ਹਨ।
ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਨੂੰ 532027, ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਨੂੰ 369309 ਅਤੇ ਪਿਛਲੀ ਵਾਰ ਦੇ ਜੇਤੂ ਅਤੇ ਪੀ ਡੀ ਏ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ 161645 ਦੇ ਨਾਲ ਆਮ ਆਦਮੀ ਪਾਰਟੀ ਦੀ ਨੀਨਾ ਮਿੱਤਲ ਨੂੰ 56877 ਵੋਟਾਂ ਮਿਲੀਆਂ ਹਨ। ਫ਼ਤਿਹਗੜ੍ਹ ਸਾਹਿਬ ਵਿੱਚ ਕਾਂਗਰਸ ਦੇ ਡਾ. ਅਮਰ ਸਿੰਘ ਨੂੰ 411651, ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ 317753 ਅਤੇ ਪੀ ਡੀ ਏ ਫਰੰਟ ਦੇ ਮਾਨਵਿੰਦਰ ਸਿੰਘ ਗਿਆਸਪੁਰਾ ਨੂੰ 142274 ਵੋਟਾਂ ਮਿਲੀਆਂ ਹਨ। ਲੁਧਿਆਣਾ ਵਿੱਚ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਨੂੰ 383795 ਅਤੇ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੂੰ 307423 ਦੇ ਨਾਲ ਅਕਾਲੀ ਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 299435 ਅਤੇ ਆਮ ਆਦਮੀ ਪਾਰਟੀ ਦੇ ਪ੍ਰੋ: ਟੀ ਪੀ ਸਿੰਘ ਨੂੰ 15945 ਵੋਟਾਂ ਮਿਲੀਆਂ ਹਨ।
ਬਠਿੰਡਾਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੂੰ 492824, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 471052, ਆਮ ਆਦਮੀ ਪਾਰਟੀ ਦੀ ਪ੍ਰੋ: ਬਲਜਿੰਦਰ ਕੌਰ ਨੂੰ 134398 ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੂੰ ਸਿਰਫ 38199 ਵੋਟਾਂ ਮਿਲੀਆਂ। ਜਲੰਧਰ ਤੋਂ ਸੰਤੋਖ ਸਿੰਘ ਚੌਧਰੀ ਨੂੰ 3,85,712 ਵੋਟਾਂ, ਚਰਨਜੀਤ ਸਿੰਘ ਅਟਵਾਲ ਨੂੰ 366221,ਬਸਪਾ ਦੇ ਬਲਵਿੰਦਰ ਕੁਮਾਰ ਨੂੰ 2,04,783ਤੇ ਆਮ ਆਦਮੀ ਪਾਰਟੀ ਦੇ ਜਸਟਿਸ ਜ਼ੋਰਾ ਸਿੰਘ ਨੂੰ 25,467 ਵੋਟਾਂ ਮਿਲੀਆਂ।ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘਔਜਲਾ ਨੂੰ 445032, ਭਾਜਪਾ ਦੇ ਹਰਦੀਪ ਪੁਰੀ ਨੂੰ 345406 ਅਤੇ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 20087 ਤੋਂ ਇਲਾਵਾ ਸੀ ਪੀ ਆਈ ਦੀ ਦਸਵਿੰਰ ਕੌਰ ਨੂੰ 16335 ਵੋਟਾਂ ਪਈਆਂ।ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਨੂੰ 421320 ਵੋਟਾਂ, ਕਾਂਗਰਸ ਦੇ ਡਾ. ਰਾਜ ਕੁਮਾਰ ਚੱਬੇਵਾਲ ਨੂੰ 372790 ਵੋਟਾਂ ਤੇ ਬਸਪਾ ਦੇ ਖ਼ੁਸ਼ੀ ਰਾਮ ਨੂੰ 128564 ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਡਾ: ਰਵਜੋਤ ਸਿੰਘ ਨੂੰ 44914 ਵੋਟਾਂ ਮਿਲੀਆਂ।ਖਡੂਰ ਸਾਹਿਬ ਤੋਂ ਕਾਂਗਰਸ ਦੇ ਜਸਬੀਰ ਸਿੰਘ ਡਿੰਪਾ ਨੂੰ 459710, ਅਕਾਲੀ ਦਲ ਦੀ ਬੀਬੀ ਜਾਗੀਰ ਕੌਰ ਨੂੰ 319137, ਪੀ ਡੀ ਏ ਫਰੰਟ ਦੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ 214489 ਤੇ ਆਮ ਆਦਮੀ ਪਾਰਟੀ ਦੇ ਮਨਜਿੰਦਰ ਸਿੰਘ ਸਿੱਧੂ ਨੂੰ 13656 ਵੋਟਾਂ ਪਈਆਂ।ਫ਼ਰੀਦਕੋਟ ਤੋਂ ਕਾਂਗਰਸ ਦੇ ਮੁਹੰਮਦ ਸਦੀਕ ਨੇ 419065, ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਨੇ 335809 ਤੇ ਆਮ ਆਦਮੀ ਪਾਰਟੀ ਦੇ ਪ੍ਰੋ: ਸਾਧੂ ਸਿੰਘ ਨੇ115319 ਵੋਟਾਂ ਲਈਆਂ, ਪਰ ਪੀ ਡੀ ਏ ਫਰੰਟ ਦੇ ਮਾਸਟਰ ਬਲਦੇਵ ਸਿੰਘ ਜੈਤੋ ਮਸਾਂ 43932 ਵੋਟਾਂ ਹੀ ਲੈ ਸਕੇ। ਆਨੰਦਪੁਰ ਸਾਹਿਬ ਵਿੱਚੋਂਕਾਂਗਰਸ ਦੇ ਮਨੀਸ਼ ਤਿਵਾੜੀ ਨੂੰ 428045, ਅਕਾਲੀ ਦਲ ਦੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ 381161, ਬਹੁਜਨ ਸਮਾਜ ਪਾਰਟੀ ਦੇ ਸੋਢੀ ਵਿਕਰਮ ਸਿੰਘ ਨੂੰ 146441, ਆਮ ਆਦਮੀ ਪਾਰਟੀ ਦੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ 53052 ਵੋਟਾਂ ਦੇ ਇਲਾਵਾ ਸੀਪੀ ਐਮ ਦੇ ਰਘੂਨਾਥ ਸਿੰਘ ਨੂੰ 10665, ਅਕਾਲੀ ਦਲ (ਟਕਸਾਲੀ) ਦੇ ਬੀਰਦਵਿੰਦਰ ਸਿੰਘ ਨੂੰ 10424 ਵੋਟਾਂ ਪਈਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ