Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਠੰਢੇ ਪੈਣ ਦੀ ਕਗਾਰ ਉੱਤੇ ਪਹੁੰਚ ਚੁੱਕੇ ਹਨ ਕੈਨੇਡਾ ਤੇ ਚੀਨ ਦੇ ਸਬੰਧ : ਲੂ ਸ਼ੇਅ

May 24, 2019 09:54 PM

ਓਟਵਾ, 24 ਮਈ (ਪੋਸਟ ਬਿਊਰੋ) : ਕੈਨੇਡਾ ਵਿੱਚ ਚੀਨ ਦੇ ਅੰਬੈਸਡਰ ਦਾ ਕਹਿਣਾ ਹੈ ਕਿ ਇਸ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਲੰਘ ਰਹੇ ਹਨ। ਕਈ ਦਹਾਕੇ ਪਹਿਲਾਂ ਦੋਵਾਂ ਦੇਸ਼ਾਂ ਵਿੱਚ ਡਿਪਲੋਮੈਟਿਕ ਸਬੰਧ ਕਾਇਮ ਕੀਤੇ ਜਾਣ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਸਬੰਧਾਂ ਵਿੱਚ ਐਨਾ ਮਾੜਾ ਦੌਰ ਕਦੇ ਨਹੀਂ ਸੀ ਆਇਆ।
ਵੀਰਵਾਰ ਨੂੰ ਆਪਣੇ ਭਾਸ਼ਣ ਵਿੱਚ ਲੂ ਸੇ਼ਅ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਬਹੁਤ ਅਫਸੋਸ ਹੈ ਕਿ ਕੈਨੇਡਾ ਦੇ ਚੀਨ ਦੇ ਸਬੰਧ ਇੱਕਦਮ ਠੰਢੇ ਪੈ ਚੁੱਕੇ ਹਨ। ਜਿ਼ਕਰਯੋਗ ਹੈ ਕਿ ਦਸੰਬਰ ਵਿੱਚ ਚੀਨ ਦੀ ਟੈਲੀਕੌਮ ਐਗਜ਼ੈਕਟਿਵ ਮੈਂਗ ਵਾਨਜ਼ੋਊ ਨੂੰ ਅਮਰੀਕਾ ਦੀ ਬੇਨਤੀ ਉੱਤੇ ਵੈਨਕੂਵਰ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਤਣਾਅ ਵੱਧ ਜਾਣ ਤੋਂ ਬਾਅਦ ਲੂ ਦੀ ਇਹ ਟਿੱਪਣੀ ਆਈ ਹੈ। ਹੁਆਵੇਈ ਦੀ ਐਗਜ਼ੈਕਟਿਵ ਦੀ ਗ੍ਰਿਫਤਾਰੀ ਤੋਂ ਬਾਅਦ ਚੀਨ ਇਸ ਤਰ੍ਹਾਂ ਗੁੱਸੇ ਵਿੱਚ ਆਇਆ ਕਿ ਉਸ ਨੇ ਇਸ ਘਟਨਾਕ੍ਰਮ ਤੋਂ ਬਾਅਦ ਦੋ ਕੈਨੇਡੀਅਨਾਂ ਨੂੰ ਚੀਨ ਦੀ ਕੌਮੀ ਸਕਿਊਰਿਟੀ ਨੂੰ ਖਤਰਾ ਪਹੁੰਚਾਉਣ ਦੀ ਕੋਸਿ਼ਸ਼ ਕਰਨ ਦਾ ਦੋਸ਼ ਲਾ ਕੇ ਨਜ਼ਰਬੰਦ ਕਰ ਲਿਆ। ਇੱਥੇ ਹੀ ਬੱਸ ਨਹੀਂ ਨਸਿ਼ਆਂ ਨਾਲ ਸਬੰਧਤ ਦੋਸ਼ ਲਾ ਕੇ ਦੋ ਕੈਨੇਡੀਅਨਾਂ ਨੂੰ ਮੌਤ ਦੀ ਸਜ਼ਾ ਵੀ ਸੁਣਾ ਦਿੱਤੀ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਅਹਿਮ ਖੇਪ ਰੋਕ ਦਿੱਤੀ।
ਆਪਣੇ ਬਿਆਨ ਵਿੱਚ ਲੂ ਨੇ ਮੈਂਗ ਦੀ ਗ੍ਰਿਫਤਾਰੀ ਦੀ ਗੱਲ ਦਾ ਕੋਈ ਜਿ਼ਕਰ ਨਹੀਂ ਕੀਤਾ ਪਰ ਉਨ੍ਹਾਂ ਆਖਿਆ ਕਿ ਚੀਨ-ਕੈਨੇਡਾ ਸਬੰਧਾਂ ਵਿੱਚ ਕਾਫੀ ਔਕੜਾਂ ਆ ਰਹੀਆਂ ਹਨ। ਉਨ੍ਹਾਂ ਇਹ ਵੀ ਆਖਿਆ ਕਿ ਚੀਨ, ਕੈਨੇਡਾ ਨਾਲ ਆਪਣੇ ਸਬੰਧਾਂ ਦੀ ਕਾਫੀ ਕਦਰ ਕਰਦਾ ਆਇਆ ਹੈ। ਉਨ੍ਹਾਂ ਇਹ ਵੀ ਆਖਿਆ ਕਿ ਪੱਛਮੀ ਮੁਲਕਾਂ ਵਿੱਚੋਂ ਕੈਨੇਡਾ ਹੀ ਅਜਿਹਾ ਦੇਸ਼ ਸੀ ਜਿਸਨੇ ਚੀਨ ਵਰਗੇ ਏਸ਼ੀਅਨ ਦੇਸ਼ ਨਾਲ ਡਿਪਲੋਮੈਟਿਕ ਸਬੰਧ ਕਾਇਮ ਕੀਤੇ। ਉਨ੍ਹਾਂ ਅੱਗੇ ਆਖਿਆ ਕਿ ਇਹ ਸਬੰਧ ਉਹੀ ਸੁਧਾਰ ਸਕਦੇ ਹਨ ਜਿਨ੍ਹਾਂ ਨੇ ਇਹ ਸਬੰਧ ਵਿਗਾੜੇ ਹਨ।
ਉਨ੍ਹਾਂ ਕੈਨੇਡਾ ਨੂੰ ਅਰਜ਼ ਕੀਤੀ ਕਿ ਚੀਨ ਵੱਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਉਸ ਦੇ ਤੌਖਲਿਆਂ ਨਾਲ ਜੋੜ ਕੇ ਸਹੀ ਢੰਗ ਨਾਲ ਵਾਚੇ। ਲੂ ਨੇ ਇਹ ਚੇਤਾਵਨੀ ਵੀ ਦਿੱਤੀ ਅਜਿਹੇ ਕਦਮ ਨਾ ਚੁੱਕੇ ਜਿਸ ਨਾਲ ਚੀਨ ਦੇ ਹਿਤਾਂ ਦਾ ਨੁਕਸਾਨ ਹੁੰਦਾ ਹੋਵੇ। ਲੂ ਨੇ ਇਹ ਚੇਤਾਵਨੀ ਵੀ ਦਿੱਤੀ ਕਿ ਜੇ ਫੈਡਰਲ ਸਰਕਾਰ ਨੇ ਹੁਆਵੇਈ ਨੂੰ ਕੈਨੇਡੀਅਨ 5 ਜੀ ਵਾਇਰਲੈੱਸ ਨੈੱਟਵਰਕ ਕਾਇਮ ਕਰਨ ਲਈ ਸਾਜ਼ੋ ਸਮਾਨ ਵੇਚਣ ਤੋਂ ਰੋਕਿਆ ਤਾਂ ਕੈਨੇਡਾ ਨੂੰ ਜਵਾਬੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ