Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕਾਰੋਬਾਰੀ ਦੇ ਨਾਂ ਉੱਤੇ ਖਾਤਾ ਖੋਲ੍ਹ ਕੇ ਤਿੰਨ ਸਾਲ ਲੱਖਾਂ ਰੁਪਏ ਦੀ ਟਰਾਂਜ਼ੈਕਸ਼ਨ ਹੁੰਦੀ ਰਹੀ

May 24, 2019 10:09 PM

ਲੁਧਿਆਣਾ, 24 ਮਈ (ਪੋਸਟ ਬਿਊਰੋ)- ਦਿੱਲੀ ਦੇ ਜਨਕਪੁਰੀ ਇਲਾਕੇ ਵਿਚ ਨੌਸਰਬਾਜ਼ ਨੇ ਲੁਧਿਆਣਾ ਦੇ ਕਾਰੋਬਾਰੀ ਦੇ ਨਾਂ ਉੱਤੇ ਖਾਤਾ ਖੋਲ੍ਹ ਕੇ ਕਈ ਸਾਲ ਉਸ ਵਿਚ ਲੱਖਾਂ ਰੁਪਏ ਦੀ ਟਰਾਂਜ਼ੈਕਸ਼ਨ ਕੀਤੀ। ਇਸ ਦਾ ਕਾਰੋਬਾਰੀ ਸੋਨੂੰ ਤਨੇਜਾ ਨੂੰ ਓਦੋਂ ਪਤਾ ਲੱਗਾ, ਜਦੋਂ ਇਨਕਮ ਟੈਕਸ ਦਾ ਨੋਟਿਸ ਆਇਆ। ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਸੋਨੂੰ ਤਨੇਜਾ ਦੇ ਬਿਆਨਾਂ ਉੱਤੇ ਇਸ ਬਾਰੇ ਅਣਪਛਾਤੇ ਨੌਸਰਬਾਜ਼ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸੋਨੂੰ ਤਨੇਜਾ ਦੇ ਮੁਤਾਬਕ ਉਨ੍ਹਾਂ ਦਾ ਮੈਰਿਜ ਡੈਕੋਰੇਸ਼ਨ ਦਾ ਕੰਮ ਹੈ। ਕੁਝ ਦਿਨ ਪਹਿਲਾਂ ਇਨਕਮ ਟੈਕਸ ਵਿਭਾਗ ਤੋਂ ਆਏ ਨੋਟਿਸ ਨੇ ਚਿੰਤਾ ਲਾ ਦਿੱਤੀ। ਵਿਭਾਗ ਨੇ ਦੱਸਿਆ ਕਿ ਉਨ੍ਹਾਂ ਦੇ ਐੱਚ ਡੀ ਐੱਫ ਸੀ ਬੈਂਕ ਦੇ ਖਾਤੇ ਵਿੱਚੋਂ ਸਾਲ 2009 ਤੋਂ ਸਾਲ 2011 ਤਕ ਲੱਖਾਂ ਰੁਪਏ ਟਰਾਂਜ਼ੈਕਸ਼ਨ ਹੋਈ ਹੈ। ਤਨੇਜਾ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਸੀ ਕਿ ਉਨ੍ਹਾਂ ਦਾ ਐੱਚ ਡੀ ਐੱਫ ਸੀ ਬੈਂਕ ਵਿਚ ਕੋਈ ਖਾਤਾ ਹੀ ਨਹੀਂ ਸੀ। ਸੋਨੂੰ ਨੇ ਬੈਂਕ ਤੋਂ ਪੁੱਛਿਆ ਤਾਂ ਪਤਾ ਲੱਗਾ ਕਿ ਸਾਲ 2009 ਵਿਚ ਲੁਧਿਆਣਾ ਵਿੱਚ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਨਾਂ ਦਾ ਖਾਤਾ ਖੁੱਲ੍ਹਵਾਇਆ ਤੇ ਸਾਲ 2011 ਵਿਚ ਬੰਦ ਕਰਵਾ ਦਿੱਤਾ ਸੀ। ਬੈਂਕ ਮੁਤਾਬਕ ਤਿੰਨ ਸਾਲਾਂ ਵਿਚ ਦਿੱਲੀ ਦੇ ਜਨਕਪੁਰੀ ਇਲਾਕੇ ਦੇ ਇਸ ਖਾਤੇ ਤੋਂ ਲੱਖਾਂ ਰੁਪਏ ਦੀ ਟ੍ਰਾਂਜ਼ੈਕਸ਼ਨ ਹੋਈ ਸੀ। ਸੋਨੂੰ ਨੇ ਦੱਸਿਆ ਕਿ ਦਿੱਲੀ ਦੇ ਨੌਸਰਬਾਜ਼ ਨੇ ਉਨ੍ਹਾਂ ਦੇ ਨਾਂ ਦਾ ਖਾਤਾ ਖੁੱਲ੍ਹਵਾ ਕੇ ਫਰਾਡ ਕੀਤਾ ਸੀ, ਇਸ ਬਾਰੇ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ