Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

2 ਬਸ ਸਵਾਰ ਮੁਸਾਫਰਾਂ ਤੋਂ 87.14 ਲੱਖ ਰੁਪਏ, ਵਿਦੇਸ਼ੀ ਕਰੰਸੀ ਤੇ ਚਾਂਦੀ ਮਿਲੀ

May 24, 2019 10:13 PM

ਭੁਲੱਥ, 24 ਮਈ (ਪੋਸਟ ਬਿਊਰੋ)- ਲੋਕ ਸਭਾ ਚੋਣਾਂ ਦੌਰਾਨ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਢਿੱਲਵਾਂ ਨੇੜੇ ਲਾਏ ਗਏ ਹਾਈਟੈਕ ਨਾਕੇ ਦੌਰਾਨ ਪੁਲਸ ਨੂੰ ਵੱਡੀ ਸਫਲਤਾ ਮਿਲੀ, ਜਦੋਂ ਇੱਕ ਬਸ ਦੀ ਚੈਕਿੰਗ ਵਿੱਚ 87 ਲੱਖ 14 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ, ਵੱਖ-ਵੱਖ ਦੇਸ਼ਾਂ ਦੀ ਵਿਦੇਸ਼ੀ ਕਰੰਸੀ ਤੇ ਦੋ ਕਿਲੋ 264 ਗਰਾਮ ਚਾਂਦੀ ਫੜੀ ਗਈ।
ਸਬ ਡਵੀਜ਼ਨ ਭੁਲੱਥ ਦੇ ਏ ਐੱਸ ਪੀ ਸਿਮਰਤ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਕਾਰਨ ਚੱਲ ਰਹੀ ਚੈਕਿੰਗ ਦੌਰਾਨ ਉਨ੍ਹਾਂ ਨੇ ਐੱਸ ਐੱਚ ਓ ਢਿੱਲਵਾਂ ਜੋਗਿੰਦਰ ਕੁਮਾਰ ਨਾਲ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਢਿੱਲਵਾਂ ਵਿਖੇ ਰਾਤ ਨੂੰ ਹਾਈਟੈਕ ਨਾਕਾ ਲਾਇਆ ਅਤੇ ਚੈਕਿੰਗ ਚੱਲ ਰਹੀ ਸੀ। ਇਸ ਮੌਕੇ ਅੰਮ੍ਰਿਤਸਰ ਵੱਲੋਂ ਆਈ ਇੱਕ ਏ ਸੀ ਬਸ ਤੋਂ ਹਰੀਸ਼ ਕੁਮਾਰ ਪੁੱਤਰ ਰੁਲਦੂ ਰਾਮ ਵਾਸੀ ਖਿਡੌਣਿਆਂ ਵਾਲੀ ਬਗੀਚੀ, ਲਾਹੌਰੀ ਗੇਟ ਅੰਮ੍ਰਿਤਸਰ ਤੋਂ 13 ਲੱਖ 14 ਹਜ਼ਾਰ ਰੁਪਏ ਭਾਰਤੀ ਕਰੰਸੀ, ਚਾਂਦੀ ਦੀਆਂ 78 ਕੌਲੀਆਂ (ਕਟੋਰੀਆਂ) ਅਤੇ ਇੱਕ ਚਾਂਦੀ ਦੀ ਟਰੇਅ ਮਿਲੀ, ਜਿਸ ਦਾ ਭਾਰ ਦੋ ਕਿਲੋ 264 ਗਰਾਮ ਹੈ ਤੇ ਇਸ ਚਾਂਦੀ ਦੀ ਬਾਜ਼ਾਰੀ ਕੀਮਤ 88 ਹਜ਼ਾਰ 330 ਰੁਪਏ ਬਣਦੀ ਹੈ। ਇਸੇ ਬਸ ਵਿੱਚੋਂ ਅਮਨਦੀਪ ਪੁੱਤਰ ਜਸਵਿੰਦਰ ਸਿੰਘ ਵਾਸੀ ਸੂਰਜ ਐਵੇਨਿਊ, ਅੰਮ੍ਰਿਤਸਰ ਦੇ ਕੋਲੋਂ 74 ਲੱਖ ਰੁਪਏ ਭਾਰਤੀ ਕਰੰਸੀ, 4050 ਕਤਰ ਕਰੰਸੀ ਰਿਆਲ, 13135 ਯੂਰੋ, ਬਹਿਰੀਨ ਦੇ ਤੀਹ ਦਿਨਾਰ, ਉਮਾਨ ਦੇ 71 ਰਿਆਲ, ਸਾਊਦੀ ਦੇ 500 ਰਿਆਲ ਮਿਲੇ ਹਨ। ਏ ਐੱਸ ਪੀ ਨੇ ਦੱਸਿਆ ਕਿ ਵਿਦੇਸ਼ੀ ਕਰੰਸੀ ਦੀ ਮਾਰਕੀਟ ਕੀਮਤ 11 ਲੱਖ 29 ਹਜ਼ਾਰ 741 ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇੰਨੀ ਵੱਡੀ ਮਾਤਰਾ ਵਿੱਚ ਚਾਂਦੀ, ਵਿਦੇਸ਼ੀ ਤੇ ਭਾਰਤੀ ਕਰੰਸੀ ਲਿਜਾ ਰਹੇ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਂਦੀ ਤੇ ਕਰੰਸੀ ਬਾਰੇ ਦੋਵਾਂ ਵਿਅਕਤੀਆਂ ਵੱਲੋਂ ਕੋਈ ਤਸੱਲੀ ਬਖਸ਼ ਬਿਆਨ ਨਹੀਂ ਦਿੱਤੇ ਗਏ ਤੇ ਨਾ ਕੋਈ ਦਸਤਾਵੇਜ਼ ਪੇਸ਼ ਕੀਤੇ ਜਾ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ