Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੋਟਰ ਸਾਈਕਲਾਂ ਦੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ

May 24, 2019 10:15 PM

ਸ਼ਾਹਕੋਟ, 24 ਮਈ (ਪੋਸਟ ਬਿਊਰੋ)- ਏਥੇ ਰਾਮਗੜ੍ਹੀਆ ਚੌਕ ਵਿੱਚ ਬਾਵਾ ਹਸਪਤਾਲ ਨੇੜੇ ਦੋ ਮੋਟਰ ਸਾਈਕਲਾਂ ਦੀ ਸਿੱਧੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਬਲਬੀਰ ਪੁੱਤਰ ਰਾਜੂ, ਸਨੀ ਪੁੱਤਰ ਜੱਗਾ ਅਤੇ ਸਾਹਿਲ ਪੁੱਤਰ ਜੋਗਾ ਤਿੰਨੇ ਵਾਸੀ ਕਿਲੀ ਅਤੇ ਗੋਪੀ ਵਾਸੀ ਰਾਜੇਵਾਲ, ਚਾਰੇ ਨੌਜਵਾਨ ਨਿਊ ਕਰਤਾਰ ਸ਼ਾਹਕੋਟ ਦੇ ਨੇੜੇ ਮੱਦੀ ਕਾਲੋਨੀ 'ਚ ਠੇਕੇਦਾਰ ਨਾਲ ਪੱਥਰ ਲਾਉਣ ਦਾ ਕੰਮ ਕਰਦੇ ਹਨ। ਉਹ ਆਪਣੇ ਕੰਮ ਤੋਂ ਕਰੀਬ ਰਾਤ 8.30 ਵਜੇ ਮੋਟਰ ਸਾਈਕਲ ਉਤੇ ਆਪਣੇ ਪਿੰਡ ਜਾਣ ਲਈ ਮੇਨ ਬਾਜ਼ਾਰ ਵੱਲ ਆ ਰਹੇ ਸਨ। ਜਦੋਂ ਉਹ ਰਾਮਗੜ੍ਹੀਆ ਚੌਕ ਵਿਖੇ ਬਾਵਾ ਹਸਪਤਾਲ ਨੇੜੇ ਪੁੱਜੇ ਤਾਂ ਇਕ ਬੱਚੇ ਨੂੰ ਬਚਾਉਂਦੇ ਹੋਏ ਸਾਹਮਣੇ ਤੋਂ ਆਏ ਅਣਪਛਾਤੇ ਮੋਟਰ ਸਾਈਕਲ ਨਾਲ ਇਨ੍ਹਾਂ ਦੀ ਟੱਕਰ ਹੋ ਗਈ ਤੇ ਨੇੜੇ ਪਏ ਮਿੱਟੀ ਦੇ ਢੇਰ 'ਚ ਵੱਜਣ ਤੋਂ ਬਾਅਦ ਚਾਰੇ ਨੌਜਵਾਨ ਮੋਟਰ ਸਾਈਕਲ ਤੋਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਏ। ਰਾਹਗੀਰਾਂ ਨੇ ਇਸ ਹਾਦਸੇ ਬਾਰੇ 108 ਐਂਬੂਲੈਂਸ ਨੂੰ ਸੂਚਿਤ ਕੀਤਾ ਤਾਂ ਤਿੰਨਾਂ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਲਿਆਂਦਾ ਗਿਆ, ਜਦ ਕਿ ਇਕ ਨੌਜਵਾਨ ਗੋਪੀ ਠੇਕੇਦਾਰ ਦੇ ਘਰ ਚਲਾ ਗਿਆ। ਸਰਕਾਰੀ ਹਸਪਤਾਲ 'ਚ ਐਮਰਜੈਂਸੀ ਡਿਊਟੀ 'ਤੇ ਮੌਜੂਦ ਡਾ. ਰਜਿੰਦਰ ਗਿੱਲ ਨੇ ਨੌਜਵਾਨ ਸਾਹਿਲ ਵਾਸੀ ਕਿਲੀ (22) ਨੂੰ ਚੈਕ ਕਰਨ ਪਿੱਛੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਅਤੇ ਸਨੀ ਤੇ ਬਲਬੀਰ ਨੂੰ ਮੁੱਢਲੀ ਸਹਾਇਤਾ ਪਿੱਛੋਂ ਸਰਕਾਰੀ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ