Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਹਰਿਆਣਾ ਵਿੱਚ ਤਾਊ ਦੇ ਪਰਵਾਰ ਨੂੰ ਚਾਚੇ-ਭਤੀਜੇ ਦਾ ਕਲੇਸ਼ ਲੈ ਬੈਠਾ

May 24, 2019 10:18 PM

ਚੰਡੀਗੜ੍ਹ, 24 ਮਈ (ਪੋਸਟ ਬਿਊਰੋ)- ਭਾਰਤ ਦੇ ਸਾਬਕਾ ਡਿਪਟੀ ਪ੍ਰਧਾਨ ਮੰਤਰੀ ਮਰਹੂਮ ਤਾਊ ਦੇਵੀਲਾਲ ਦੇ ਪਰਵਾਰ ਦੀ ਰਾਜਨੀਤਕ ਵਿਰਾਸਤ ਨੂੰ ਚਾਚਾ ਅਭੈ ਸਿੰਘ ਚੌਟਾਲਾ ਤੇ ਭਤੀਜੇ ਦੁਸ਼ਿਅੰਤ ਚੌਟਾਲਾ ਦਾ ਕਲੇਸ਼ ਲੈ ਡੁੱਬਿਆ। ਲੋਕ ਸਭਾ ਚੋਣਾਂ ਵਿੱਚ ਇਨੈਲੋ ਵਿਧਾਇਕ ਦਲ ਦੇ ਨੇਤਾ ਅਭੈ ਸਿੰਘ ਚੌਟਾਲਾ ਦੇ ਬੇਟੇ ਅਰਜੁਨ ਅਤੇ ਪਿਛਲੀ ਵਾਰ ਦੇ ਪਾਰਲੀਮੈਂਟ ਮੈਂਬਰ ਚਰਨਜੀਤ ਸਿੰਘ ਰੋੜੀ ਸਮੇਤ ਕੋਈ ਉਮੀਦਵਾਰ ਵੀ ਆਪਣੀ ਜ਼ਮਾਨਤ ਨਹੀਂ ਬਚਾ ਸਕਿਆ। ਦੂਸਰੇ ਪਾਸੇ ਇਸ ਤੋਂ ਵੱਖਰੀ ਬਣਾਈ ਗਈ ਜਨਨਾਇਕ ਜਨਤਾ ਪਾਰਟੀ (ਜੇ ਜੀ ਪੀ) ਵੱਲੋਂ ਕੇਵਲ ਦੁਸ਼ਿਅੰਤ ਚੌਟਾਲਾ ਹੀ ਪਾਰਟੀ ਦੀ ਲਾਜ ਕੁਝ ਹੱਦ ਤੱਕ ਬਚਾ ਸਕੇ। ਆਮ ਆਦਮੀ ਪਾਰਟੀ ਨਾਲ ਸਮਝੌਤਾ ਕਰਨ ਪਿੱਛੋਂ ਵੀ ਨੌਂ ਸੀਟਾਂ ਉੱਤੇ ਇਸ ਗਠਜੋੜ ਦੇ ਉਮੀਦਵਾਰ ਜ਼ਮਾਨਤ ਜ਼ਬਤ ਕਰਵਾ ਬੈਠੇ ਹਨ।
ਪਿਛਲੇ ਸਾਲ ਦਸੰਬਰ ਵਿੱਚ ਅਭੈ ਸਿੰਘ ਚੌਟਾਲਾ ਤੇ ਦੁਸ਼ਿਅੰਤ ਚੌਟਾਲਾ ਦੇ ਰਾਜਸੀ ਰਸਤੇ ਵੱਖ ਹੋਣ ਦੇ ਬਾਅਦ ਇਨੈਲੋ ਨੇ ਨਾ ਕੇਵਲ ਨਗਰ ਨਿਗਮ ਅਤੇ ਜੀਂਦ ਵਿਧਾਨ ਸਭਾ ਦੀਆਂ ਉਪ ਚੋਣਾਂ ਹਾਰੀਆਂ, ਸਗੋਂ ਵਿਧਾਨ ਸਭਾ ਵਿੱਚ ਉਨ੍ਹਾਂ ਦਾ ਮੁੱਖ ਵਿਰੋਧੀ ਦਲ ਦਾ ਦਰਜਾ ਵੀ ਖੁੱਸ ਗਿਆ। ਫਿਰ ਲੋਕ ਸਭਾ ਚੋਣਾਂ ਵਿੱਚ ਇਨੈਲੋ ਨੇ ਕੁਰੂਕਸ਼ੇਤਰ ਵਿੱਚ ਅਰਜੁਨ ਚੌਟਾਲਾ ਦੇ ਲਈ ਪੂਰੀ ਤਾਕਤ ਲਾ ਦਿੱਤੀ, ਪਰ ਉਹ ਪੰਜਵੇਂ ਥਾਂ ਆਇਆ। ਇਸੇ ਤਰ੍ਹਾਂ ਸਿਰਸਾ ਤੋਂ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਇੱਕ ਲੱਖ 15 ਹਜ਼ਾਰ ਵੋਟਾਂ ਨਾਲ ਜਿੱਤਣ ਵਾਲੇ ਚਰਨਜੀਤ ਸਿੰਘ ਰੋੜੀ ਤੀਸਰੇ ਥਾਂ ਰਹੇ। ਕਿਸੇ ਚੋਣ ਹਲਕੇ ਵਿੱਚ ਪਈਆਂ ਕੁੱਲ ਵੋਟਾਂ ਦੀ ਗਿਣਤੀ ਦੇ ਛੇਵੇਂ ਹਿੱਸੇ ਤੋਂ ਘੱਟ ਵੋਟ ਮਿਲਣ ਉੱਤੇ ਜ਼ਮਾਨਤ ਜ਼ਬਤ ਹੁੰਦੀ ਹੈ। ਇਨੈਲੋ ਨੇ ਰਣਨੀਤੀ ਦੇ ਤਹਿਤ ਕੁਰੂਕਸ਼ੇਤਰ ਅਤੇ ਸਿਰਸਾ ਦੇ ਇਲਾਵਾ ਦੂਸਰੀਆਂ ਸੀਟਾਂ ਨੂੰ ਖਾਸ ਪਹਿਲ ਨਹੀਂ ਦਿੱਤੀ। ਅਭੈ ਚੌਟਾਲਾ ਨੇ ਆਪਣੇ ਭਤੀਜੇ ਦੁਸ਼ਿਅੰਤ ਚੌਟਾਲਾ ਦੀ ਪਾਰਟੀ ਜਨਨਾਇਕ ਜਨਤਾ ਪਾਰਟੀ ਨੂੰ ਹਰਾਉਣ 'ਤੇ ਵੱਧ ਫੋਕਸ ਕੀਤਾ। ਇਸ ਦੇ ਬਾਵਜੂਦ ਦੁਸ਼ਿਅੰਤ ਨੇ ਹਿਸਾਰ ਵਿੱਚ ਨਾ ਕੇਵਲ ਮੁੱਖ ਮੁਕਾਬਲੇ ਵਿੱਚ ਰਹਿ ਕੇ ਭਾਜਪਾ ਉਮੀਦਵਾਰ ਬ੍ਰਿਜੇਂਦਰ ਸਿੰਘ ਨੂੰ ਟੱਕਰ ਦਿੱਤੀ, ਸਗੋਂ ਬਹੁਤੀਆਂ ਸੀਟਾਂ 'ਤੇ ਉਨ੍ਹਾਂ ਦੇ ਉਮੀਦਵਾਰ ਤੀਸਰੇ ਥਾਂ ਰਹੇ। ਇਨੈਲੋ ਉਮੀਦਵਾਰਾਂ ਨੂੰ ਚੌਥੇ-ਪੰਜਵੇਂ ਨੰਬਰ 'ਤੇ ਸੁੱਟ ਦਿੱਤਾ ਗਿਆ। ਲੋਕ ਸਭਾ ਚੋਣਾਂ ਵਿੱਚ ਸਾਰੀਆਂ ਸੀਟਾਂ 'ਤੇ ਇਨੈਲੋ ਉਮੀਦਵਾਰਾਂ ਦੇ ਹਾਰਨ ਨਾਲ ਇਨੈਲੋ ਦੇ ਦਸ ਵਿਧਾਇਕਾਂ ਦੇ ਵੀ ਪਾਰਟੀ ਛੱਡਣ ਦੇ ਆਸਾਰ ਬਣ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ