Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਭਾਰਤ ਨੇ ਇਰਾਨ ਤੋਂ ਕੱਚਾ ਤੇਲ ਖ਼ਰੀਦਣਾ ਬੰਦ ਕੀਤਾ

May 24, 2019 10:25 PM

ਵਾਸ਼ਿੰਗਟਨ, 24 ਮਈ (ਪੋਸਟ ਬਿਊਰੋ)- ਅਮਰੀਕਾ ਵਲੋਂ ਪਾਬੰਦੀ ਤੋਂ ਮਿਲੀ ਛੋਟ ਦਾ ਸਮਾਂ ਇਸ ਮਹੀਨੇ ਖ਼ਤਮ ਹੋਣ ਤੋਂ ਬਾਅਦ ਭਾਰਤ ਨੇ ਇਰਾਨ ਤੋਂ ਕੱਚਾ ਤੇਲ ਲੈਣਾ ਬੰਦ ਕਰ ਦਿਤਾ ਹੈ। ਇਹ ਗੱਲ ਅਮਰੀਕਾ ਵਿੱਚ ਭਾਰਤੀ ਦੂਤ ਨੇ ਕਹੀ ਹੈ ਕਿ ਇਰਾਨ ਤੋਂ ਕੱਚਾ ਤੇਲ ਲੈਣਾ ਬੰਦ ਕਰਨ ਵਾਲਿਆਂ ਵਿੱਚ ਭਾਰਤ ਵੀ ਸ਼ਾਮਲ ਹੋ ਗਿਆ ਹੈ।
ਵਰਨਣ ਯੋਗ ਹੈ ਕਿ ਅਮਰੀਕਾ ਨੇ ਇਰਾਨ ਨਾਲ ਐਟਮੀ ਸਮਝੌਤੇ ਤੋਂ ਖੁਦ ਨੂੰ ਵੱਖ ਕਰਨ ਪਿੱਛੋਂ ਉਸ ਦੇ ਵਿਰੁੱਧ ਕਈ ਆਰਥਕ ਪਾਬੰਦੀ ਦਾ ਐਲਾਨ ਕੀਤਾ ਸੀ, ਪਰ ਉਸ ਨੇ ਅੱਠ ਦੇਸ਼ਾਂ ਨੂੰ ਇਰਾਨ ਤੋਂ ਕੱਚਾ ਤੇਲ ਲੈਣ ਲਈ ਪਾਬੰਦੀ ਤੋਂ ਕੁਝ ਛੋਟ ਦਿਤੀ ਸੀ। ਇਹ ਸਮਾਂ ਮਈ ਦੇ ਸ਼ੁਰੂ ਵਿੱਚ ਮੁੱਕ ਗਿਆ ਹੈ। ਅਮਰੀਕਾ ਵਿੱਚ ਭਾਰਤੀ ਰਾਜਦੂਤ ਹਰਸ਼ਵਰਧਨ ਸ਼ਰੰਗਲਾ ਨੇ ਕਿਹਾ ਕਿ ਅਮਰੀਕਾ ਵਲੋਂ ਪਾਬੰਦੀ ਤੋਂ ਮਿਲੀ ਛੋਟ ਦਾ ਸਮਾਂ ਵਧਾਉਣ ਤੋਂ ਨਾਂਹ ਦੇ ਬਾਅਦ ਭਾਰਤ ਨੇ ਇਰਾਨ ਤੋਂ ਕੱਚਾ ਤੇਲ ਲੈਣਾ ਬੰਦ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਵਿੱਚ ਭਾਰਤ ਨੇ ਇਰਾਨ ਤੋਂ ਲਏ ਜਾਂਦੇ ਕੱਚੇ ਤੇਲ ਦੀ ਮਾਤਰਾ ਕਰੀਬ 2.5 ਅਰਬ ਟਨ ਤੋਂ ਘਟਾ ਕੇ ਇਕ ਅਰਬ ਟਨ ਕਰ ਦਿਤੀ ਸੀ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ, ‘ਅਸੀਂ ਸਮਝਦੇ ਹਾਂ ਕਿ ਉਹ ਅਮਰੀਕਾ ਦੀ ਇਕ ਪਹਿਲ ਹੈ, ਸਾਨੂੰ ਇਸ ਦੀ ਕੀਮਤ ਚੁਕਾਉਣੀ ਪਈ ਹੈ, ਸਾਨੂੰ ਬਦਲ ਦੀ ਤਲਾਸ਼ ਹੈ।` ਉਨ੍ਹਾਂ ਕਿਹਾ ਕਿ ਭਾਰਤ ਨੇ ਇਰਾਨ ਦੇ ਨਾਲ ਵੈਨਜ਼ੁਏਲਾ ਤੋਂ ਵੀ ਕੱਚਾ ਤੇਲ ਲੈਣਾ ਬੰਦ ਕਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ