Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕਾ ਨੇ ਜੂਲੀਅਨ ਅਸਾਂਜੇ ਉੱਤੇ 17 ਨਵੇਂ ਦੋਸ਼ ਲਾ ਧਰੇ

May 24, 2019 10:27 PM

ਵਾਸ਼ਿੰਗਟਨ, 24 ਮਈ (ਪੋਸਟ ਬਿਊਰੋ)- ਵਿਕੀਲੀਕਸ ਦੇ ਮੋਢੀ ਜੂਲੀਅਨ ਅਸਾਂਜੇ ਉੱਤੇ ਅਮਰੀਕਾ ਨੇ ਜਾਸੂਸੀ ਐਕਟ ਦੇ 17 ਨਵੇਂ ਦੋਸ਼ ਲਾਏ ਹਨ। ਅਮਰੀਕਾ ਦੀ ਇਕ ਫੈਡਰਲ ਗ੍ਰੈਂਡ ਜੂਰੀ ਨੇ ਜੂਲੀਅਨ ਅਸਾਂਜੇ ਵਿਰੁੱਧ ਜਾਸੂਸੀ ਐਕਟ ਹੇਠ 17 ਵਾਧੂ ਦੋਸ਼ਾਂ ਦਾ ਐਲਾਨ ਕੀਤਾ ਹੈ। ਇਸ ਵੇਲੇ ਅਸਾਂਜੇ ਬ੍ਰਿਟਿਸ਼ ਜੇਲ ਵਿਚ ਆਪਣੀ ਹਵਾਲਗੀ ਦੇ ਕੇਸ ਦੀ ਸੁਣਵਾਈ ਦੀ ਉਡੀਕ ਕਰ ਰਹੇ ਹਨ। ਅਮਰੀਕਾ ਨੇ ਬ੍ਰਿਟੇਨ ਤੋਂ ਅਸਾਂਜੇ ਦੀ ਹਵਾਲਗੀ ਦੀ ਮੰਗ ਕੀਤੀ ਹੈ।
ਇਸ ਸੰਬੰਧ ਵਿੱਚ ਅਮਰੀਕਾ ਵਿਚ ਵੀਰਵਾਰ ਨੂੰ ਜਨਤਕ ਕੀਤਾ ਗਿਆ ਕਿ ਨਵਾਂ ਕੇਸ 2010 ਵਿਚ ਵਿਕੀਲੀਕਸ ਵੱਲੋਂ ਅਮਰੀਕੀ ਦਸਤਾਵੇਜ਼ਾਂ ਨੂੰ ਛਾਪਣ ਨਾਲ ਸਬੰਧਤ ਹੈ। ਇਸ ਮੁਤਾਬਕ ਅਸਾਂਜੇ ਨੇ ਗਲਤ ਢੰਗ ਨਾਲ ਉਨ੍ਹਾਂ ਲੋਕਾਂ ਦੇ ਨਾਵਾਂ ਦਾ ਖੁਲਾਸਾ ਕੀਤਾ, ਜੋ ਅਮਰੀਕੀ ਸਰਕਾਰ ਨਾਲ ਕੰਮ ਕਰਦੇ ਸਨ। ਇੰਜ ਕਰ ਕੇ ਉਹ ਉਨ੍ਹਾਂ ਦੀ ਜ਼ਿੰਦਗੀ ਨੂੰ ਖਤਰੇ ਵਿਚ ਪਾ ਰਹੇ ਸਨ। ਅਸਾਂਜੇ ਨੂੰ ਜਾਸੂਸੀ ਐਕਟ ਦਾ ਦੋਸ਼ੀ ਮੰਨਿਆ ਗਿਆ ਹੈ। ਜੇ ਇਹ ਦੋਸ਼ ਸਾਬਤ ਹੋ ਗਏ ਤਾਂ ਉਸ ਨੂੰ 170 ਸਾਲ ਤੱਕ ਸਜ਼ਾ ਹੋ ਸਕਦੀ ਹੈ। ਅਸਾਂਜੇ ਵਿਰੁੱਧ ਲਾਏ ਹਰ ਦੋਸ਼ ਦੀ ਉਸ ਨੂੰ 10 ਸਾਲ ਜੇਲ ਦੀ ਸਜ਼ਾ ਹੋ ਸਕਦੀ ਹੈ। ਉਸ ਨੂੰ ਗੰਭੀਰ ਕੇਸ ਦਾ ਸਾਹਮਣਾ ਕਰਨਾ ਪਵੇਗਾ। ਮਾਹਰਾਂ ਦੀ ਰਾਏ ਹੈ ਕਿ ਜੇ ਅਮਰੀਕਾ ਨੂੰ ਉਸ ਦੀ ਹਵਾਲਗੀ ਹੋਈ ਤਾਂ ਉਨ੍ਹਾਂ ਨੂੰ ਬਾਕੀ ਜ਼ਿੰਦਗੀ ਜੇਲ ਵਿਚ ਕੱਟਣੀ ਪਵੇਗੀ।
ਜੂਲੀਅਨ ਅਸਾਂਜੇ ਨੇ ਲੰਡਨ ਵਿਚ ਇਕਵਾਡੋਰ ਦੇ ਦੂਤਘਰ ਵਿਚ ਲੱਗਭਗ 7 ਸਾਲ ਬਿਤਾਏ ਸਨ। ਇੱਥੇ ਉਨ੍ਹਾਂ ਨੇ 2012 ਵਿਚ ਸ਼ਰਣ ਲਈ ਸੀ। ਨਵੀਂ ਇਕਵਾਡੋਰ ਸਰਕਾਰ ਨੇ ਅਮਰੀਕਾ ਨਾਲ ਕਿਸੇ ਸਮਝੌਤੇ ਪਿੱਛੋਂ ਅਸਾਂਜੇ ਦੀ ਸ਼ਰਣ ਰੱਦ ਕਰ ਦਿੱਤੀ ਅਤੇ ਬ੍ਰਿਟਿਸ਼ ਪੁਲਸ ਨੇ ਉਸ ਨੂੰ ਅਪ੍ਰੈਲ ਵਿਚ ਦੂਤਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਉਸ ਇਸ ਵੇਲੇ ਬ੍ਰਿਟੇਨ ਦੇ ਲੰਡਨ ਦੀ ਬੇਲਮਾਰਸ਼ ਕ੍ਰਾਊਨ ਜੇਲ ਵਿਚ ਹੈ ਅਤੇ ਇਕਵਾਡੋਰ ਵਿਚ ਸ਼ਰਣ ਮੰਗ ਕੇ ਬ੍ਰਿਟੇਨ ਦੀ ਜ਼ਮਾਨਤ ਦੀ ਉਲੰਘਣਾ ਦੇ ਮਾਮਲੇ ਵਿਚ ਆਪਣੀ 50 ਮਹੀਨੇ ਦੀ ਜੇਲ ਦੀ ਸਜ਼ਾ ਕੱਟ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ