Welcome to Canadian Punjabi Post
Follow us on

05

April 2020
ਬ੍ਰੈਕਿੰਗ ਖ਼ਬਰਾਂ :
ਕੈਪਟਨ ਵੲਲੋਂ ਡੀ.ਜੀ.ਪੀ. ਨੂੰ ਨਿਰਵਿਘਨ ਖਰੀਦ ਪ੍ਰਕਿਰਿਆ ਲਈ ਸੁਰੱਖਿਆ ਯੋਜਨਾ ਬਣਾਉਣ ਦੇ ਆਦੇਸ਼ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ, ਪਾਸਪੋਰਟ ਜ਼ਬਤ ਕੀਤੇ ਜਾਣਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਆਖਿਆਗੁਰਦੁਆਰਾ ਮਜਨੂੰ ਕਾ ਟਿੱਲਾ `ਤੇ ਐਫ.ਆਈ.ਆਰ ਦਰਜ ਕਰਨ ਨਾਲ ਕੇਜਰੀਵਾਲ ਸਰਕਾਰ ਦਾ ਰੱਤੀ ਭਰ ਵੀ ਸੰਬੰਧ ਨਹੀਂ : ਭਗਵੰਤ ਮਾਨਸੁਖਪਾਲ ਖਹਿਰਾ ਨੇ ਕਿਹਾ: ਕਰਫਿਊ ਦੇ ਦੋ ਹਫਤੇ ਬੀਤ ਜਾਣ ਦੇ ਬਾਵਜੂਦ ਲੋੜਵੰਦ ਗਰੀਬਾਂ ਤੱਕ ਰਾਸ਼ਣ ਜਾਂ ਹੋਰ ਮੱਦਦ ਮੁਹੱਈਆ ਕਰਵਾਉਣ `ਚ ਫੇਲ ਹੋਏ ਕੈਪਟਨ ਕੋਵਿਡ-19 ਕਾਰਨ ਹੋਣ ਵਾਲੀਆਂ ਸੰਭਾਵੀ ਮੌਤਾਂ ਬਾਰੇ ਅੰਕੜੇ ਜਾਰੀ ਕਰੇਗਾ ਓਨਟਾਰੀਓਮਾਸਕਸ ਸਮੇਤ ਹੋਰ ਸਾਜੋ ਸਮਾਨ ਮੰਗਵਾ ਰਹੀ ਹੈ ਫੈਡਰਲ ਸਰਕਾਰਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ `ਚ ਕੋਰੋਨਾ ਵਿਰੁੱਧ ਜੰਗ `ਚ 5 ਅਪ੍ਰੈਲ ਨੂੰ ਰਾਤ 9 ਵਜੇ ਦੇਸ਼ ਵਾਸੀਆਂ ਤੋਂ 9 ਮਿੰਟ ਮੰਗੇ
ਪੰਜਾਬ

ਦੋਹਾ ਕਤਰ ਤੋਂ ਮੁੜੇ ਚਾਰ ਹੋਰ ਪੀੜਤਾਂ ਨੇ ਵੀ ਪੁਲਸ ਨੂੰ ਸ਼ਿਕਾਇਤ ਦਿੱਤੀ

October 05, 2018 12:25 AM

ਜਲੰਧਰ, 4 ਅਕਤੂਬਰ (ਪੋਸਟ ਬਿਊਰੋ)- ਵਿਦੇਸ਼ ਵਿੱਚ ਸੈਟਲ ਕਰ ਕੇ ਰੁਪਏ ਕਮਾਉਣ ਦਾ ਝਾਂਸਾ ਦੇਣ ਦੇ ਲਾਰੇ ਨਾਲ ਲੱਖਾਂ ਰੁਪਏ ਠੱਗਣ ਵਾਲੇ ਜਲੰਧਰ ਦੇ ਦੋ ਟਰੈਵਲ ਏਜੰਟਾਂ ਖਿਲਾਫ ਕੱਲ੍ਹ ਦੋਹਾ ਕਤਰ ਤੋਂ ਮੁੜੇ ਦੋ ਜਣਿਆਂ ਨੇ ਸ਼ਿਕਾਇਤ ਦਿੱਤੀ ਹੈ। ਦੋਹਾ ਕਤਰ ਤੋਂ ਮੁੜੇ ਠੱਗੀ ਦਾ ਸ਼ਿਕਾਰ ਚਾਰ ਹੋਰ ਲੋਕਾਂ ਨੇ ਵੀ ਥਾਣਾ ਨੰਬਰ ਅੱਠ ਵਿੱਚ ਸ਼ਿਕਾਇਤ ਦਿੱਤੀ ਹੈ, ਜਿਸ ਵਿੱਚ ਇਨ੍ਹਾਂ ਲੋਕਾਂ ਨੇ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਸ਼ਿਕਾਇਤ ਕਰਤਾ ਭੁਪਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ, ਵੀਰੂ ਰਾਮ ਪੁੱਤਰ ਗਿਆਨ ਚੰਦ, ਅਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਜਗਪ੍ਰੀਤ ਸਿੰਘ ਪੁੱਤਰ ਸੰਤ ਰਾਮ ਵਾਸੀ ਸ਼ਾਹਕੋਟ ਨੇ ਦੱਸਿਆ ਕਿ ਕਮਲ ਵਿਹਾਰ ਅਤੇ ਮਾਡਲ ਹਾਊਸ ਦੇ ਰਹਿਣ ਵਾਲੇ ਦੋ ਟਰੈਵਲ ਏਜੰਟਾਂ ਨੇ ਉਨ੍ਹਾਂ ਤੋਂ 75 ਹਜ਼ਾਰ ਰੁਪਏ ਦੇ ਹਿਸਾਬ ਨਾਲ ਪੈਸੇ ਲੈ ਕੇ ਦੋਹਾ ਕਤਰ ਦੀ ਕੰਪਨੀ 'ਚ ਭਿਜਵਾਇਆ ਅਤੇ ਉਥੇ ਖਾਣਾ-ਪੀਣਾ, ਰਹਿਣਾ ਤੇ ਵਧੀਆ ਤਨਖਾਹ ਦੇਣ ਦੀ ਗੱਲ ਕਹੀ ਸੀ, ਪਰ ਜਦੋਂ ਉਹ ਉਥੇ ਪਹੁੰਚੇ ਤਾਂ ਅਜਿਹਾ ਕੁਝ ਨਹੀਂ ਸੀ। ਉਨ੍ਹਾਂ ਨੂੰ ਨਾ ਦੋ ਮਹੀਨਿਆਂ ਦੇ ਕੀਤੇ ਕੰਮ ਦੀ ਤਨਖਾਹ ਮਿਲੀ ਤੇ ਨਾ ਉਥੇ ਖਾਣ ਨੂੰ ਕੁਝ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਵਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਟਿਕਟਾਂ ਭੇਜ ਕੇ ਵਾਪਸ ਬੁਲਾਇਆ। ਠੱਗੀ ਦੇ ਸ਼ਿਕਾਰ ਲੋਕਾਂ ਨੇ ਦੱਸਿਆ ਕਿ ਉਕਤ ਦੋ ਟਰੈਵਲ ਏਜੰਟਾਂ ਨੇ ਉਨ੍ਹਾਂ ਕੋਲੋਂ ਪਠਾਨਕੋਟ ਚੌਕ ਨੇੜੇ ਇੱਕ ਦਫਤਰ 'ਚ ਬੁਲਾ ਕੇ ਰੁਪਏ ਲਏ। ਥਾਣਾ ਅੱਠ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਲੁਧਿਆਣਾ ਵਿੱਚ ਕਰਫਿਊ ਦੌਰਾਨ ਠੇਕੇ ਦੇ ਕਾਰਿੰਦੇ ਦਾ ਕਤਲ
ਸਾਬਕਾ ਪੰਚ, ਦੁਕਾਨਦਾਰ ਅਤੇ 50-60 ਅਣਪਛਾਤੇ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ
ਜਾਅਲੀ ਕਰਫਿਊ ਕਾਰਡ ਜਾਰੀ ਕਰਨ ਵਾਲਾ ਅਗਰਵਾਲ ਸਭਾ ਦਾ ਪ੍ਰਧਾਨ ਗ੍ਰਿਫ਼ਤਾਰ
ਕੋਈ ਡਾਕਟਰ ਨਾ ਮਿਲਿਆ ਤਾਂ ਸੜਕ ਉਤੇ ਜਣੇਪਾ ਹੋਇਆ
ਕੈਪਟਨ ਵੲਲੋਂ ਡੀ.ਜੀ.ਪੀ. ਨੂੰ ਨਿਰਵਿਘਨ ਖਰੀਦ ਪ੍ਰਕਿਰਿਆ ਲਈ ਸੁਰੱਖਿਆ ਯੋਜਨਾ ਬਣਾਉਣ ਦੇ ਆਦੇਸ਼
ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ, ਪਾਸਪੋਰਟ ਜ਼ਬਤ ਕੀਤੇ ਜਾਣ
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਆਖਿਆ
ਗੁਰਦੁਆਰਾ ਮਜਨੂੰ ਕਾ ਟਿੱਲਾ `ਤੇ ਐਫ.ਆਈ.ਆਰ ਦਰਜ ਕਰਨ ਨਾਲ ਕੇਜਰੀਵਾਲ ਸਰਕਾਰ ਦਾ ਰੱਤੀ ਭਰ ਵੀ ਸੰਬੰਧ ਨਹੀਂ : ਭਗਵੰਤ ਮਾਨ
ਸੁਖਪਾਲ ਖਹਿਰਾ ਨੇ ਕਿਹਾ: ਕਰਫਿਊ ਦੇ ਦੋ ਹਫਤੇ ਬੀਤ ਜਾਣ ਦੇ ਬਾਵਜੂਦ ਲੋੜਵੰਦ ਗਰੀਬਾਂ ਤੱਕ ਰਾਸ਼ਣ ਜਾਂ ਹੋਰ ਮੱਦਦ ਮੁਹੱਈਆ ਕਰਵਾਉਣ `ਚ ਫੇਲ ਹੋਏ ਕੈਪਟਨ
ਪੰਜਾਬ ਵਿੱਚ 10 ਹੋਰ ਪਾਜਿ਼ਟਿਵ ਮਰੀਜ਼ਾਂ ਨਾਲ ਕੁੱਲ ਗਿਣਤੀ 58 ਤਕ ਪੁੱਜੀ