Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਕੈਨੇਡਾ

ਪ੍ਰਭਮੀਤ ਸਰਕਾਰੀਆ ਬਣੇ ਕਮੇਟੀ ਆਨ ਫਾਇਨਾਂਸ਼ੀਅਲ ਟਰਾਂਸਪੇਰੈਂਸੀ ਦੇ ਚੇਅਰ

October 05, 2018 08:02 AM

ਬਰੈਂਪਟਨ, 4 ਅਕਤੂਬਰ (ਪੋਸਟ ਬਿਊਰੋ) : ਸਾਬਕਾ ਲਿਬਰਲ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਵਿੱਤੀ ਗੜਬੜੀਆਂ ਦੇ ਸਬੰਧ ਵਿੱਚ ਓਨਟਾਰੀਓ ਦੇ ਇੰਡੀਪੈਂਡੈਂਟ ਫਾਇਨਾਂਸ਼ੀਅਲ ਕਮਿਸ਼ਨ ਆਫ ਇਨਕੁਆਇਰੀ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਤੋਂ ਬਾਅਦ ਸਿਲੈਕਟ ਕਮੇਟੀ ਆਨ ਫਾਇਨਾਂਸ਼ੀਅਲ ਟਰਾਂਸਪੇਰੈਂਸੀ ਕਾਇਮ ਕੀਤੀ ਗਈ।
ਐਮਪੀਪੀ ਪ੍ਰਭਮੀਤ ਸਰਕਾਰੀਆ ਨੂੰ ਇਸ ਕਮੇਟੀ ਦਾ ਚੇਅਰ ਨਿਯੁਕਤ ਕੀਤਾ ਗਿਆ। ਸਰਕਾਰੀਆ ਨੇ ਆਖਿਆ ਕਿ ਇਹ ਬਹੁਤ ਜ਼ਰੂਰੀ ਹੈ ਕਿ ਇਹ ਕਮੇਟੀ ਇਸ ਗੱਲ ਦੀ ਗਹਿਰਾਈ ਵਿੱਚ ਜਾਵੇ ਕਿ ਕਿਸ ਤਰ੍ਹਾਂ ਪਿਛਲੀ ਸਰਕਾਰ ਵੱਲੋਂ ਬਜਟ ਸਬੰਧੀ ਅਸਵੀਕਾਰਯੋਗ ਫੈਸਲੇ ਕੀਤੇ ਗਏ। ਉਨ੍ਹਾਂ ਆਖਿਆ ਕਿ ਰਿਪੋਰਟ ਵਿੱਚ ਜਿਨ੍ਹਾਂ ਤੱਥਾਂ ਦਾ ਖੁਲਾਸਾ ਹੋਇਆ ਹੈ ਉਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਪਿਛਲੀ ਸਰਕਾਰ ਕਈ ਬਿਲੀਅਨ ਡਾਲਰ ਲੁਕਾਉਣਾ ਚਾਹੁੰਦੀ ਸੀ ਤੇ ਇਸ ਦਾ ਕੋਈ ਜਿ਼ਕਰ ਰਿਕਾਰਡ ਵਿੱਚ ਰੱਖਣ ਦੇ ਹੱਕ ਵਿੱਚ ਨਹੀਂ ਸੀ। ਇਸ ਦੇ ਨਾਲ ਹੀ ਸਾਬਕਾ ਲਿਬਰਲ ਸਰਕਾਰ ਨੇ ਟੈਕਸਦਾਤਾਵਾਂ ਨੂੰ ਵੀ ਧੋਖਾ ਦੇਣ ਦੀ ਕੋਸਿ਼ਸ਼ ਕੀਤੀ।
ਕਮਿਸ਼ਨ ਦੀ ਰਿਪੋਰਟ ਦਾ ਮੁਲਾਂਕਣ ਕਰਦੇ ਸਮੇਂ ਕਮੇਟੀ ਕੋਲ ਚਸ਼ਮਦੀਦ ਸੱਦਣ ਦੀ ਸ਼ਕਤੀ ਹੋਵੇਗੀ, ਇਸ ਦੇ ਨਾਲ ਹੀ ਕਮੇਟੀ ਦਸਤਾਵੇਜ਼ਾਂ ਦੀ ਜਾਂਚ ਕਰ ਸਕੇਗੀ ਤੇ ਜਵਾਬ ਹਾਸਲ ਕਰਨ ਲਈ ਸਬੂਤ ਇੱਕਠੇ ਕਰੇਗੀ। ਇਹ ਸਾਰਾ ਕੁੱਝ ਇਸ ਲਈ ਕੀਤਾ ਜਾਵੇਗਾ ਤਾਂ ਕਿ ਅਸੀਂ ਵਿਸ਼ਵਾਸ, ਪਾਰਦਰਸ਼ਤਾ ਤੇ ਜਵਾਬਦੇਹੀ ਦਾ ਨਵਾਂ ਰੁਝਾਨ ਸ਼ੁਰੂ ਕਰ ਸਕੀਏ। ਪ੍ਰਭਮੀਤ ਸਰਕਾਰੀਆ ਨੇ ਆਖਿਆ ਕਿ ਕਮੇਟੀ ਦਾ ਚੇਅਰ ਹੋਣ ਨਾਤੇ ਉਹ ਇਸ ਕੰਮ ਨੂੰ ਸਿਰੇ ਚੜ੍ਹਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਦੇ ਨਾਲ ਹੀ ਅਸੀਂ ਓਨਟਾਰੀਓ ਦੇ ਲੋਕਾਂ ਦਾ ਸਰਕਾਰ ਵਿੱਚ ਯਕੀਨ ਪੱਕਾ ਕਰਨ ਦੀ ਕੋਸਿ਼ਸ਼ ਵੀ ਕਰਾਂਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼