Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਭਾਰਤ

ਕੈਪਟਨ ਦਾ ਦਾਅਵਾ: ਪੰਜਾਬ ਦੇ 2300 ਕਰੋੜ ਦੇ ਬਕਾਏ ਮੋੜਨ ਨੂੰ ਕੇਂਦਰ ਤਿਆਰ

October 05, 2018 08:31 AM

ਨਵੀਂ ਦਿੱਲੀ, 4 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਅਨਾਜ ਦੀ ਖਰੀਦ ਤੇ ਟੈਕਸਾਂ ਦੇ ਰੂਪ ਵਿੱਚ ਬਣਦੇ 2300 ਕਰੋੜ ਰੁਪਏ ਦੇ ਬਕਾਏ ਪੰਜਾਬ ਨੂੰ ਦੇਣ ਲਈ ਤਿਆਰ ਹੈ। ਉਨ੍ਹਾਂ ਨੂੰ ਇਹ ਭਰੋਸਾ ਅੱਜ ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੀਟਿੰਗ ਵੇਲੇ ਦਿੱਤਾ ਗਿਆ। ਕੇਂਦਰੀ ਮੰਤਰੀ ਪਾਸਵਾਨ ਨੇ ਮੁੱਖ ਮੰਤਰੀ ਨੂੰ ਸਾਫ ਕਹਿ ਦਿੱਤਾ ਕਿ ਬਕਾਏ ਦੀ ਅਦਾਇਗੀ ਜਲਦੀ ਤਦੇ ਹੀ ਹੋ ਸਕੇਗੀ, ਜੇਕਰ ਦਾਅਵਿਆਂ ਨੂੰ ਸਹੀ ਤਰੀਕੇ ਨਾਲ ਪੇਸ਼ ਕੀਤਾ ਜਾਵੇਗਾ।
ਪਤਾ ਲੱਗਾ ਹੈ ਕਿ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਬਾਕੀ ਬਿੱਲ ਕਲੀਅਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦੇ ਇਸ ਸੀਜ਼ਨ ਲਈ ਨਕਦ ਹੱਦ ਕਰਜ਼ਾ (ਸੀ ਸੀ ਐਲ) ਜਾਰੀ ਕਰਵਾਉਣ ਲਈ ਪੈਂਡਿੰਗ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ। ਉਨ੍ਹਾ ਨੇ ਕਣਕ ਉੱਤੇ ਖ਼ਰੀਦ ਸਟਾਕ ਅਤੇ ਆਈ ਡੀ ਸੈਸ ਦੇ 500 ਕਰੋੜ ਰੁਪਏ ਦੇ ਬਕਾਏ ਦਾ ਮੁੜ ਭੁਗਤਾਨ ਜਾਰੀ ਕਰਨ ਲਈ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਸਾਲ 2018 ਦੀ ਦੂਜੀ ਅਤੇ ਤੀਜੀ ਤਿਮਾਹੀ ਲਈ ਐਨ ਐਫ ਐਸ ਏ ਹੇਠ ਬਾਕੀ ਪਈ 857 ਕਰੋੜ ਰੁਪਏ ਦੀ ਸਬਸਿਡੀ ਦੇ 400 ਕਰੋੜ ਰੁਪਏ ਇਕ-ਦੋ ਦਿਨਾਂ ਵਿੱਚ ਦੇਣ ਲਈ ਵਿਭਾਗ ਨੂੰ ਦੇ ਦਿੱਤੇ ਹਨ ਅਤੇ 1,154 ਕਰੋੜ ਰੁਪਏ ਦੀ ਦੇਣਦਾਰੀ ਇਸੇ ਮਹੀਨੇ ਦੇ ਅੰਤ ਤਕ ਖਤਮ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਨੇ ਸਟੋਰ ਕੀਤੇ ਅਨਾਜ ਦੀ ਬਿਨਾਂ ਅੜਿੱਕੇ ਨਿਕਾਸੀ ਦਾ ਮੁੱਦਾ ਵੀ ਉਠਾਇਆ ਅਤੇ ਪਾਸਵਾਨ ਨੂੰ ਅਪੀਲ ਕੀਤੀ ਕਿ ਉਹ ਨਿਕਾਸੀ ਨੂੰ ਤੇਜ਼ੀ ਨਾਲ ਕਰਨ ਲਈ ਐਫ ਸੀ ਆਈ ਨੂੰ ਹੁਕਮ ਦੇਣ ਤਾਂ ਜੋ ਨਵੇਂ ਅਨਾਜ ਸਟੋਰ ਕਰਨ ਲਈ ਥਾਂ ਬਣ ਸਕੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਪੰਜਾਬ ਵਿੱਚ ਇਕ ਲੱਖ ਕੁਇੰਟਲ ਝੋਨੇ ਦੀ ਖਰੀਦ ਹੋ ਚੁੱਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ