Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸਾਧੂਆਂ ਨੂੰ ਨਿਪੁੰਸਕ ਕਰਨ ਦੇ ਕੇਸ ਵਿੱਚ ਰਾਮ ਰਹੀਮ ਨੂੰ ਜ਼ਮਾਨਤ ਮਿਲੀ

October 07, 2018 01:07 AM

ਪੰਚਕੂਲਾ, 6 ਅਕਤੂਬਰ (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਦੇ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਪੰਚਕੂਲਾ ਵਿੱਚ ਹਰਿਆਣਾ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਵਿੱਚ ਕੱਲ੍ਹ ਸੁਣਵਾਈ ਹੋਈ। ਸੀ ਬੀ ਆਈ ਜੱਜ ਕਪਿਲ ਕਾਠੀ ਦੀ ਅਦਾਲਤ 'ਚ ਜ਼ਮਾਨਤ ਰੱਦ ਹੋਣ ਪਿੱਛੋਂ ਸੀ ਬੀ ਆਈ ਦੀ ਦੂਜੀ ਅਦਾਲਤ 'ਚ ਇਸ ਕੇਸ ਦੇ ਮੁਲਜ਼ਮ ਗੁਰਮੀਤ ਰਾਮ ਰਹੀਮ ਵੱਲੋਂ ਜ਼ਮਾਨਤ ਦੀ ਅਰਜ਼ੀ ਲਾਈ ਗਈ ਸੀ, ਜਿਸ ਦਾ ਫੈਸਲਾ ਦੇਂਦਿਆਂ ਸੀ ਬੀ ਆਈ ਅਦਾਲਤ ਨੇ ਉਸ ਨੂੰ ਇਸ ਮਾਮਲੇ 'ਚ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਵਰਨਣ ਯੋਗ ਹੈ ਕਿ ਭਾਵੇਂ ਇਸ ਕੇਸ ਵਿੱਚ ਡੇਰਾ ਮੁਖੀ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ, ਪਰ ਸਾਧਵੀਆਂ ਨਾਲ ਬਲਾਤਕਾਰ ਦੇ ਕੇਸ ਵਿੱਚ 20 ਸਾਲ ਦੀ ਸਜ਼ਾ ਕਾਰਨ ਰਾਮ ਰਹੀਮ ਹਾਲੇ ਵੀ ਜੇਲ੍ਹ ਵਿੱਚ ਹੀ ਰਹੇਗਾ। ਇਸ ਕੇਸ ਦਾ ਇਕ ਹੋਰ ਦੋਸ਼ੀ ਪੰਕਜ ਗਰਗ ਵੀ ਜ਼ਮਾਨਤ 'ਤੇ ਹੈ ਅਤੇ ਡਾਕਟਰ ਮਹਿੰਦਰ ਇੰਸਾਂ ਨੂੰ ਅਜੇ ਜ਼ਮਾਨਤ ਨਹੀਂ ਮਿਲੀ। ਅਸਲ ਵਿੱਚ ਬਚਾਅ ਪੱਖ ਵੱਲੋਂ ਦਿੱਤੀ ਅਰਜ਼ੀ 'ਤੇ ਅਦਾਲਤ ਨੇ ਆਪਣਾ ਫੈਸਲਾ ਦੇਂਦਿਆਂ ਇਹ ਅਰਜ਼ੀ ਮਨਜ਼ੂਰ ਕਰ ਲਈ ਅਤੇ ਸੁਣਵਾਈ ਮੌਕੇ ਗਵਾਹ ਗੁਰਦਾਸ ਸਿੰਘ ਤੂਰ ਦੇ ਬਿਆਨ ਕਰਵਾਉਣ ਨੂੰ ਕਿਹਾ ਸੀ, ਪਰ ਕੱਲ੍ਹ ਮੁਲਜ਼ਮ ਐਮ ਪੀ ਸਿੰਘ ਸਿਹਤ ਠੀਕ ਨਾ ਹੋਣ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਿਆ ਅਤੇ ਕੇਸ ਦੀ ਅਗਲੀ ਸੁਣਵਾਈ 15 ਅਕਤੂਬਰ ਨੂੰ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸ ਸਿੰਘ ਤੂਰ ਦੇ ਬਿਆਨ ਦਰਜ ਹੋਣ ਪਿੱਛੋਂ ਗਵਾਹ ਹੰਸ ਰਾਜ ਅਤੇ ਗੁਰਦਾਸ ਸਿੰਘ ਤੂਰ ਦਾ ਕਰਾਸ ਬਿਆਨ ਦਰਜ ਕੀਤਾ ਜਾਵੇਗਾ। ਅਦਾਲਤ ਵੱਲੋਂ ਤਿੰਨਾਂ ਮੁਲਜ਼ਮਾਂ 'ਤੇ ਧਾਰਾ 326, 417, 506, 120 ਬੀ ਆਈ ਪੀ ਸੀ, ਤਹਿਤ ਦੋਸ਼ ਤੈਅ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ 'ਤੇ ਤੈਅ ਕੀਤੇ ਗਏ ਦੋਸ਼ਾਂ ਦੀ ਇਕ ਕਾਪੀ ਵੀ ਮੁਲਜ਼ਮਾਂ ਨੂੰ ਦਿੱਤੀ ਜਾ ਚੁੱਕੀ ਹੈ। ਸਾਧਵੀਆਂ ਨਾਲ ਬਲਾਤਕਾਰ ਦੇ ਕੇਸ ਵਿੱਚ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੇ ਖਿਲਾਫ ਸੀ ਬੀ ਆਈ ਨੇ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਦੋਸ਼ ਵਿੱਚ ਪੰਚਕੂਲਾ ਵਿਚਲੀ ਵਿਸ਼ੇਸ਼ ਸੀ ਬੀ ਆਈ ਅਦਾਲਤ 'ਚ ਇਕ ਫਰਵਰੀ ਨੂੰ ਰਾਮ ਰਹੀਮ ਅਤੇ ਦੋ ਡਾਕਟਰਾਂ ਖਿਲਾਫ ਚਾਰਜਸ਼ੀਟ ਫਾਈਲ ਕੀਤੀ ਸੀ ਅਤੇ ਪੰਜ ਫਰਵਰੀ ਨੂੰ ਸੀ ਬੀ ਆਈ ਨੇ ਮਾਮਲੇ ਨਾਲ ਸਬੰਧਤ ਬਾਕੀ ਦੇ ਕਾਗਜ਼ ਅਦਾਲਤ ਵਿੱਚ ਪੇਸ਼ ਕਰ ਦਿੱਤੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ