Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪਤਨੀ ਦੀ ਮੌਤ ਦੇ ਮਾਮਲੇ ਵਿੱਚ ਸੁਹੇਬ ਇਲਿਆਸੀ ਬਰੀ

October 07, 2018 01:13 AM

ਨਵੀਂ ਦਿੱਲੀ, 6 ਅਕਤੂਬਰ (ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਨੇ ਸਾਬਕਾ ਟੀ ਵੀ ਮੇਜ਼ਬਾਨ ਅਤੇ ਨਿਰਮਾਤਾ ਸੁਹੇਬ ਇਲਿਆਸੀ ਨੂੰ ਉਸ ਦੀ ਪਤਨੀ ਦੇ ਕਤਲ ਨਾਲ ਸਬੰਧਤ ਕੇਸ 'ਚੋਂ ਬਰੀ ਕਰ ਦਿੱਤਾ ਹੈ। ਸੁਹੇਬ ਦੀ ਪਤਨੀ ਅੰਜੂ ਦਾ 18 ਸਾਲ ਪਹਿਲਾਂ ਕਤਲ ਹੋ ਗਿਆ ਸੀ। ਇਲਿਆਸੀ ਨੇ ਇਸ ਮਾਮਲੇ ਵਿੱਚ ਉਸ ਨੂੰ ਹੋਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ, ਜਿਸ ਨੂੰ ਜਸਟਿਸ ਐਸ ਮੁਰਲੀਧਰ ਤੇ ਵਿਨੋਦ ਗੋਇਲ ਦੇ ਬੈਂਚ ਨੇ ਸਵੀਕਾਰ ਕਰ ਲਿਆ।
ਹਾਈ ਕੋਰਟ ਵੱਲੋਂ ਇਹ ਫੈਸਲਾ ਸੁਣਾਏ ਜਾਣ ਮੌਕੇ ਇਲਿਆਸੀ ਦੀ ਧੀ ਆਲੀਆ ਅਦਾਲਤ ਵਿੱਚ ਸੀ। ਆਲੀਆ ਨੇ ਫੈਸਲੇ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਸ ਨੂੰ ਹਮੇਸ਼ਾ ਆਪਣੇ ਪਿਤਾ 'ਤੇ ਯਕੀਨ ਸੀ। ਇਲਿਆਸੀ ਟੀ ਵੀ ਉਤੇ ਪ੍ਰਸਾਰਿਤ ਹੁੰਦੇ ਕਰਾਈਮ ਸ਼ੋਅ ‘ਇੰਡੀਆਜ਼ ਮੋਸਟ ਵਾਂਟਿਡ' ਕਰਕੇ ਸੁਰਖੀਆਂ ਵਿੱਚ ਆਇਆ ਸੀ। ਟਰਾਇਲ ਕੋਰਟ ਨੇ ਇਲਿਆਸੀ ਨੂੰ ਆਪਣੀ ਪਤਨੀ ਦਾ ਕਤਲ ਕਰਨ ਦੇ ਦੋਸ਼ ਵਿੱਚ ਬੀਤੇ ਸਾਲ 20 ਦਸੰਬਰ ਨੂੰ ਉਮਰ ਕੈਦ ਦੀ ਸਜ਼ਾ ਕੀਤੀ ਸੀ। ਕੇਸ ਦੀ ਸੁਣਵਾਈ ਦੌਰਾਨ ਟਰਾਇਲ ਕੋਰਟ ਨੇ ਕਿਹਾ ਸੀ ਕਿ ਇਲਿਆਸੀ ਨੇ ਆਪਣੀ ਪਤਨੀ ਦਾ ਕਤਲ ਕਰਨ ਦੇ ਬਾਅਦ ਇਸ ਨੂੰ ਖੁਦਕੁਸ਼ੀ ਦਾ ਰੰਗ ਦਿੱਤਾ ਸੀ। ਹਾਈ ਕੋਰਟ ਨੇ 26 ਅਪ੍ਰੈਲ ਨੂੰ ਇਲਿਆਸੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ, ਪਰ 14 ਮਈ ਨੂੰ ਅੱਗੇ ਹੋਰ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਸੀ। ਚਾਕੂ ਨਾਲ ਵਿੰਨੀ ਅੰਜੂ ਨੂੰ 11 ਜਨਵਰੀ 2000 ਨੂੰ ਉਹਦੀ ਈਸਟ ਦਿੱਲੀ ਵਾਲੀ ਰਿਹਾਇਸ਼ ਤੋਂ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਉਸ ਨੂੰ ਮ੍ਰਿਤਕ ਲਿਆਂਦੀ ਐਲਾਨ ਦਿੱਤਾ ਗਿਆ। ਇਲਿਆਸੀ ਨੂੰ 28 ਮਾਰਚ 2000 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਸ ਖਿਲਾਫ ਉਹਦੀ ਸਾਲੀ ਅਤੇ ਸੱਸ ਦੇ ਬਿਆਨਾਂ 'ਤੇ ਦੋਸ਼ ਆਇਦ ਕੀਤੇ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼