Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

ਰਾਹਤ ਕਾਜ਼ਮੀ ਦੀ ਫਿਲਮ ਵਿੱਚ ਲੀਡ ਰੋਲ ਵਿੱਚ ਦਿਖਾਈ ਦੇਵੇਗੀ ਹਿਨਾ ਖਾਨ

June 07, 2019 09:53 AM

ਟੈਲੀਵਿਜ਼ਨ ਦੇ ਬਾਅਦ ਬਾਲੀਵੁੱਡ ਵਿੱਚ ਪਛਾਣ ਬਣਾਉਣ ਵਾਲੀ ਅਭਿਨੇਤਰੀ ਹਿਨਾ ਖਾਨ ਨੂੰ ਇੱਕ ਦੇ ਬਾਅਦ ਇੱਕ ਫਿਲਮਾਂ ਮਿਲ ਰਹੀਆਂ ਹਨ। ਕਾਨ ਫਿਲਮ ਉਤਸਵ ਵਿੱਚ ਰੈਡ ਕਾਰਪੈਟ ਉਤੇ ਆਪਣੀਆਂ ਅਦਾਵਾਂ ਨਾਲ ਲੋਕਾਂ ਦਾ ਦਿਲ ਜਿੱਤਣ ਦੇ ਬਾਅਦ ਉਹ ਇੱਕ ਵਾਰ ਫਿਰ ਡਾਇਰੈਕਟਰ ਅਤੇ ਅੰਤਰਰਾਸ਼ਟਰੀ ਫਿਲਮਮੇਕਰ ਰਾਹਤ ਕਾਜ਼ਮੀ ਨਾਲ ਦਿਖਾਈ ਦੇਵੇਗੀ। ਕਾਜ਼ਮੀ ਵੱਡੇ ਐਕਟਰਾਂ ਦੇ ਨਾਲ ਕਈ ਫਿਲਮਾਂ ਕਰ ਚੁੱਕੇ ਹਨ, ਅੱਗੋਂ ਉਹ ਹਿਨਾ ਨੂੰ ਆਪਣੀ ਫਿਲਮ ਨਾਲ ਲਾਂਚ ਕਰ ਰਹੇ ਹਨ। ਕਾਨ ਫਿਲਮ ਉਤਸਵ ਦੇ ਬਾਅਦ ਹਿਨਾ ਯੂਰਪ ਵਿੱਚ ਹੀ ਰਹੀ ਅਤੇ ਇਸ ਦੌਰਾਨ ਉਨ੍ਹਾਂ ਨੂੰ ਰਾਹਤ ਕਾਜ਼ਮੀ ਤੇ ਉਨ੍ਹਾਂ ਦੀ ਟੀਮ ਨਾਲ ਦੇਖਿਆ ਗਿਆ। ਅੰਦਾਜ਼ਾ ਇਹ ਲਾਇਆ ਜਾ ਰਿਹਾ ਸੀ ਕਿ ਸ਼ਾਇਦ ਉਹ ਆਪਣੀ ਅਗਲੀ ਫਿਲਮ ਦੇ ਲਈ ਸ਼ੂਟਿੰਗ ਕਰ ਰਹੀ ਸੀ।
ਰਾਹਤ ਕਾਜ਼ਮੀ ਨੇ ਇਸ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ, ‘‘ਜੀ ਹਾਂ, ਅਸੀਂ ਹਿਨਾ ਖਾਨ ਨੂੰ ਅਗਲੀਆਂ ਤਿੰਨ ਫਿਲਮਾਂ ਲਈ ਸਾਈਨ ਕੀਤਾ ਹੈ। ਯੂਰਪ ਵਿੱਚ ਅਸੀਂ ਆਪਣੀ ਅਗਲੀ ਫਿਲਮ 'ਤੇ ਕੰਮ ਕਰ ਰਹੇ ਹਾਂ, ਜਿਸ ਵਿੱਚ ਇੱਕ ਵਾਰ ਫਿਰ ਹਿਨਾ ਖਾਨ ਲੀਡ ਰੋਲ ਵਿੱਚ ਦਿਖਾਈ ਦੇਵੇਗੀ।” ਜਦ ਕਾਜ਼ਮੀ ਤੋਂ ਹਿਨਾ ਨੂੰ ਚੁਣਨ ਦਾ ਕਾਰਨ ਪੁੱਛਆ ਗਿਆ ਤਾਂ ਮੁਸਕਰਾਉਂਦੇ ਹੋਏ ਕਿਹਾ, ‘‘ਮੈਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਇੰਨੀ ਪ੍ਰੋਫੈਸ਼ਨਲ ਅਤੇ ਹਾਰਡ-ਵਰਕਿੰਗ ਅਭਿਨੇਤਰੀ ਹੈ। ਹਿਨਾ ਜੋ ਵੀ ਰੋਲ ਕਰਦੀ ਹੈ, ਉਸ ਵਿੱਚ ਬਹੁਤ ਗਹਿਰਾਈ ਤੱਕ ਚਲੀ ਜਾਂਦੀ ਹੈ। ਇਸ ਲਈ ਅਸੀਂ ਦੋਬਾਰਾ ਸੋਚੇ ਬਿਨਾ ਉਨ੍ਹਾਂ ਨੂੰ ਇਕੱਠੇ ਤਿੰਨ ਫਿਲਮਾਂ ਵਿੱਚ ਸਾਈਨ ਕਰ ਲਿਆ ਹੈ।” ਹਿਨਾ ਦਾ ਕਹਿਣਾ ਹੈ, ‘‘ਮੈਂ ਯੂਰਪ ਵਿੱਚ ਰਾਹਤ ਆਜ਼ਮੀ ਅਤੇ ਉਨ੍ਹਾਂ ਦੀ ਟੀਮ ਦੇ ਨਾਲ ਸ਼ੂਟਿੰਗ ਬਾਰੇ ਬਹੁਤ ਖੁਸ਼ ਹਾਂ। ਫਿਲਮ ਯੂਰਪ ਦੀਆਂ ਖੂਬਸੂਰਤ ਲੋਕੇਸ਼ਨਾਂ 'ਤੇ ਸ਼ੂਟ ਕੀਤੀ ਜਾਏਗੀ ਅਤੇ ਇਸ ਤੋਂ ਮੈਨੂੰ ਬਹੁਤ ਕੁਝ ਐਕਸਪਲੋਰ ਕਰਨ ਦਾ ਮੌਕਾ ਮਿਲੇਗਾ।” ਰਾਹਤ ਕਾਜ਼ਮੀ ਅਲੱਗ ਤਰ੍ਹਾਂ ਦੀਆਂ ਫਿਲਮਾਂ ਲਿਖਣ ਅਤੇ ਨਿਰਦੇਸ਼ਿਤ ਕਰਨ ਦੇ ਲਈ ਜਾਣੇ ਜਾਂਦੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ