Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸੁਖਬੀਰ ਬਾਦਲ ਦੀ ਕਾਰ ਉੱਤੇ ਜੁੱਤੀ ਸੁੱਟਣ ਬਾਰੇ ਇਰਾਦਾ ਕਤਲ ਦਾ ਕੇਸ ਦਰਜ

October 08, 2018 02:54 AM

* ਪੰਜ ਜਣੇ ਗ੍ਰਿਫਤਾਰ ਕਰ ਕੇ 14 ਦਿਨਾਂ ਲਈ ਜੇਲ੍ਹ ਭੇਜੇ

ਸੰਗਰੂਰ, 7 ਅਕਤੂਬਰ (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਉਤੇ ਜੁੱਤੀ ਸੁੱਟਣ ਤੇ ਕਾਲੀਆ ਝੰਡੀਆਂ ਨਾਲ ਵਿਰੋਧ ਕਰਨ ਵਾਲੇ ਪੰਜ ਸਿੱਖ ਕਾਰਕੁਨਾਂ 'ਤੇ ਪੁਲਸ ਨੇ ਇਰਾਦਾ ਕਤਲ ਦਾ ਕੇਸ ਦਰਜ ਕਰ ਕੇ ਗ੍ਰਿਫਤਾਰ ਕਰਨ ਪਿੱਛੋਂ 14 ਦਿਨਾਂ ਲਈ ਜੇਲ੍ਹ ਵਿੱਚ ਭੇਜ ਦਿੱਤਾ ਹੈ।
ਵਰਨਣ ਯੋਗ ਹੈ ਕਿ ਚਾਰ ਅਕਤੂਬਰ ਨੂੰ ਸੁਖਬੀਰ ਸਿੰਘ ਬਾਦਲ ਜਦੋਂ ਪਟਿਆਲਾ ਰੈਲੀ ਦੀਆਂ ਤਿਆਰੀਆਂ ਬਾਰੇੇ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਮੀਟਿੰਗ ਨੂੰ ਸੰਬੋਧਨ ਕਰ ਕੇ ਮੁੜ ਰਹੇ ਸਨ ਤਾਂ ਉਨ੍ਹਾਂ ਦਾ ਕੁਝ ਸਿੱਖ ਸੰਗਠਨਾਂ ਨੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਇਸ ਕਾਰਵਾਈ ਨੂੰ ਜਾਨਲੇਵਾ ਹਮਲਾ ਕਿਹਾ ਸੀ। ਪੁਲਸ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਦੇ ਬਿਆਨ ਉਤੇ 35 ਅਣਪਛਾਤੇ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਸੀ, ਪਰ ਇਸ ਕਾਰਵਾਈ ਤੋਂ ਅਕਾਲੀ ਦਲ ਸੰਤੁਸ਼ਟ ਨਹੀਂ ਸੀ ਅਤੇ ਧਾਰਾ 307 ਲਾਉਣ ਦੀ ਮੰਗ ਕਰ ਰਿਹਾ ਸੀ। ਪੁਲਸ ਨੇ ਕੱਲ੍ਹ ਪੰਜ ਜਣਿਆਂ ਸੁਖਵਿੰਦਰ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਗੁਰਜੰਟ ਸਿੰਘ ਅਤੇ ਗੁਰਜੀਤ ਸਿੰਘ ਆਦਿ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਤੇ ਜੇਲ੍ਹ ਭੇਜ ਦਿੱਤਾ ਹੈ। ਇਸ ਬਾਰੇ ਪੁਲਸ ਮੁਖੀ ਸੰਦੀਪ ਗਰਗ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਧਾਰਾ 307 ਦਾ ਵਾਧਾ ਕਰ ਕੇ ਇਨ੍ਹਾਂ ਪੰਜਾਂ ਨੂੰ ਕਾਬੂ ਕੀਤਾ ਗਿਆ ਤੇ ਹੋਰਨਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ